ਰਾਜ ਚੋਣ ਕਮਿਸ਼ਨ ਦੀ ਚੁੱਪੀ ਨੇ ‘ਆਪ’ ਸਰਕਾਰ ਅਤੇ ਭਗਵੰਤ ਮਾਨ ਨੂੰ ਲੋਕਤੰਤਰ ਨੂੰ ਕੁਚਲਣ ਲਈ ਉਤਸ਼ਾਹਿਤ ਕੀਤਾ: ਬਾਜਵਾ
ਚੰਡੀਗੜ੍ਹ, 13 ਦਸੰਬਰ (ਹਿੰ. ਸ.)। ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਟਵੀਟ ਕਰਕੇ ਕਿਹਾ ਕਿ 24 ਘੰਟੇ ਤੋਂ ਵੱਧ ਸਮਾਂ ਹੋ ਗਿਆ ਹੈ ਜਦੋਂ ਮੈਂ ਰਾਜ ਚੋਣ ਕਮਿਸ਼ਨ ਨੂੰ ਪੁਲਿਸ ਵਲੋਂ ਡਰਾਉਣ-ਧਮਕਾਉਣ ਅਤੇ ਆਜ਼ਾਦ ਅਤੇ ਨਿਰਪੱਖ ਜ਼ਿਲ੍ਹਾ ਪ੍ਰੀਸ਼ਦ-ਬਲਾਕ ਸੰਮਤੀ ਚੋਣਾਂ ਲਈ ਧਮਕੀਆਂ ਦੀ ਸੰਬੰਧੀ ਚਿੱ
ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ।


ਚੰਡੀਗੜ੍ਹ, 13 ਦਸੰਬਰ (ਹਿੰ. ਸ.)। ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਟਵੀਟ ਕਰਕੇ ਕਿਹਾ ਕਿ 24 ਘੰਟੇ ਤੋਂ ਵੱਧ ਸਮਾਂ ਹੋ ਗਿਆ ਹੈ ਜਦੋਂ ਮੈਂ ਰਾਜ ਚੋਣ ਕਮਿਸ਼ਨ ਨੂੰ ਪੁਲਿਸ ਵਲੋਂ ਡਰਾਉਣ-ਧਮਕਾਉਣ ਅਤੇ ਆਜ਼ਾਦ ਅਤੇ ਨਿਰਪੱਖ ਜ਼ਿਲ੍ਹਾ ਪ੍ਰੀਸ਼ਦ-ਬਲਾਕ ਸੰਮਤੀ ਚੋਣਾਂ ਲਈ ਧਮਕੀਆਂ ਦੀ ਸੰਬੰਧੀ ਚਿੱਠੀ ਦਿੱਤੀ ਸੀ, ਫਿਰ ਵੀ ਐਸ. ਈ. ਸੀ. ਨੇ ਕੋਈ ਕਾਰਵਾਈ ਨਹੀਂ ਕੀਤੀ ਹੈ।

ਉਨ੍ਹਾਂ ਕਿਹਾ ਕਿ ਇਸ ਚੁੱਪੀ ਨੇ ਪੰਜਾਬ ਦੀ ‘ਆਪ’ ਸਰਕਾਰ ਅਤੇ ਮੁੱਖ ਮੰਤਰੀ ਮਾਨ ਨੂੰ ਲੋਕਤੰਤਰ ਨੂੰ ਕੁਚਲਣ ਲਈ ਉਤਸ਼ਾਹਿਤ ਕੀਤਾ ਹੈ। ਉਨ੍ਹਾਂ ਅੱਗੇ ਕਿਹਾ ਕਿ ਪੁਲਿਸ-ਪ੍ਰਬੰਧਿਤ ਚੋਣਾਂ ਲਈ ਪੰਜਾਬੀ ਆਪ ਸਰਕਾਰ ਨੂੰ ਮੁਆਫ਼ ਨਹੀਂ ਕਰਨਗੇ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande