
ਬਾਬਾ ਬਕਾਲਾ ਸਾਹਿਬ ,14 ਦਸੰਬਰ (ਹਿੰ. ਸ.)। ਸਬ ਡਵੀਜਨ ਬਾਬਾ ਬਕਾਲਾ ਸਾਹਿਬ ਵਿਚ ਬਲਾਕ ਸੰਮਤੀ ਰਈਆ ਨਾਲ ਸੰਬੰਧਿਤ 19 ਜ਼ੋਨਾਂ ਵਿਚ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਦੇ ਜ਼ੋਨ ਨੰ. -18 ਵਡਾਲਾ ਕਲਾਂ ਲਈ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਵੋਟਾਂ ਪਾਉਣ ਦਾ ਕੰਮ ਅਮਨ-ਆਮਨ ਨਾਲ ਨੇਪਰੇ ਚੜ੍ਹ ਗਿਆ ।
ਕਿਸੇ ਵੀ ਪਾਸਿਉਂ ਕੋਈ ਅਣਸੁਖਾਵੀਂ ਘਟਨਾ ਦੀ ਖ਼ਬਰ ਨਹੀਂ ਹੈ । ਸਥਾਨਕ ਚੋਣ ਅਧਿਕਾਰੀ- ਕਮ- ਤਹਿਸੀਲਦਾਰ ਮੈਡਮ ਰੌਬਿਨਜੀਤ ਕੌਰ ਨੇ ਦੱਸਿਆ ਹੈ ਕਿ ਹਲਕਾ ਬਾਬਾ ਬਕਾਲਾ ਸਾਹਿਬ ਵਿਚ 40 ਫ਼ੀਸਦੀ ਵੋਟ ਪੋਲ ਹੋਈ ਹੈ ਅਤੇ ਲੋਕਾਂ ਨੇ ਬਹੁਤ ਹੀ ਸੰਜਮ ਅਤੇ ਸੂਝ ਨਾਲ ਆਪਣੀ ਵੋਟ ਦਾ ਇਸਤੇਮਾਲ ਕੀਤਾ ਹੈ। ਮੈਡਮ ਰੌਬਿਨਜੀਤ ਕੌਰ ਨੇ ਜਿੱਥੇ ਸਮੂਹ ਵੋਟਰਾਂ ਦਾ ਧੰਨਵਾਦ ਕੀਤਾ ਹੈ, ਉਥੇ ਸਮੂਹ ਪੋਲਿੰਗ ਅਮਲਾ ਤੇ ਸਟਾਫ ਦਾ ਵੀ ਧੰਨਵਾਦ ਕੀਤਾ ਹੈ ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ