
ਸ਼ਾਹਕੋਟ, 14 ਦਸੰਬਰ (ਹਿੰ. ਸ.)। ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਚਾਰ ਸਾਹਿਬਜ਼ਾਦਿਆਂ, ਮਾਤਾ ਗੁਜਰ ਕੌਰ ਜੀ, ਗੁਰੂ ਤੇਗ ਬਹਾਦਰ ਜੀ ਤੇ ਅਨੇਕਾਂ ਸਿੱਖਾਂ ਦੀਆਂ ਲਾਸਾਨੀ ਸ਼ਹਾਦਤਾਂ ਨੂੰ ਯਾਦ ਕਰਦਿਆਂ ਸ਼ਾਹਕੋਟ ਵਿਖੇ 10 ਦਿਨਾਂ ਮਹਾਨ ਗੁਰਮਤਿ ਸਮਾਗਮਾਂ ਦੀ ਲੜੀ ਆਰੰਭ ਕੀਤੀ ਜਾ ਰਹੀ ਹੈ। ਇਹ ਵਿਸ਼ਾਲ ਸਮਾਗਮ 16 ਦਸੰਬਰ ਤੋਂ ਸ਼ੁਰੂ ਹੋ ਕੇ 25 ਦਸੰਬਰ 2025 ਤੱਕ ਰੋਜ਼ਾਨਾ ਸ਼ਾਮ ਨੂੰ ਸ਼ਹਿਰ ਦੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਵਿਖੇ ਸ਼ਰਧਾ ਅਤੇ ਸਤਿਕਾਰ ਨਾਲ ਕਰਵਾਏ ਜਾਣਗੇ। ਇਨ੍ਹਾਂ ਸਮਾਗਮਾਂ ਸਬੰਧੀ ਪੋਸਟਰ ਜਾਰੀ ਕਰਦਿਆਂ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੇ ਪ੍ਰਧਾਨ ਮਾਸਟਰ ਬਲਜੀਤ ਸਿੰਘ, ਮੈਂਬਰ ਗੁਰਮੁਖ ਸਿੰਘ ਬਾਟੂ, ਕੁਲਵਿੰਦਰ ਸਿੰਘ ਤੇ ਰਸ਼ਪਾਲ ਸਿੰਘ ਨੇ ਦੱਸਿਆ ਇਨ੍ਹਾਂ ਸਮਾਗਮਾਂ ਦÏਰਾਨ ਰੋਜ਼ਾਨਾ ਸ਼ਾਮ 6 ਵਜੇ ਤੋਂ 8:30 ਵਜੇ ਤੱਕ ਪੰਥ ਦੇ ਪ੍ਰਸਿੱਧ ਰਾਗੀ ਅਤੇ ਕਥਾਵਾਚਕ ਸੰਗਤਾਂ ਨੂੰ ਗੁਰਬਾਣੀ ਕੀਰਤਨ ਤੇ ਗੁਰ ਇਤਿਹਾਸ ਸਰਵਣ ਕਰਵਾ ਕੇ ਨਿਹਾਲ ਕਰਨਗੇ।
ਕੀਰਤਨ ਦੀ ਸੇਵਾ ਨਿਭਾਉਣ ਲਈ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਤੋਂ ਹਜ਼ੂਰੀ ਰਾਗੀ ਭਾਈ ਸੁਖਵੰਤ ਸਿੰਘ, ਭਾਈ ਬਲਵਿੰਦਰ ਸਿੰਘ (ਜਲੰਧਰ ਵਾਲੇ), ਭਾਈ ਸਰਬਜੀਤ ਸਿੰਘ, ਭਾਈ ਸੰਤੋਖ ਸਿੰਘ ਤੇ ਭਾਈ ਗੁਰਜੰਟ ਸਿੰਘ ਸੁਲਤਾਨਪੁਰ ਲੋਧੀ, ਭਾਈ ਚਮਕÏਰ ਸਿੰਘ (ਜਲੰਧਰ ਵਾਲੇ), ਭਾਈ ਇੰਦਰਜੀਤ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਮੁੱਖ ਤੌਰ ’ਤੇ ਹਾਜ਼ਰੀ ਭਰਨਗੇ। ਸਥਾਨਕ ਜਥਿਆਂ 'ਚੋਂ ਭਾਈ ਮਨਪ੍ਰੀਤ ਸਿੰਘ ਨਕੋਦਰ ਵਾਲੇ, ਭਾਈ ਹਰਵਿੰਦਰ ਸਿੰਘ, ਭਾਈ ਤਲਵਿੰਦਰ ਸਿੰਘ ਤੇ ਭਾਈ ਜਸਵਿੰਦਰ ਸਿੰਘ ਸ਼ਾਹਕੋਟ ਦੇ ਰਾਗੀ ਜਥੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਸ਼ਬਦ ਗੁਰੂ ਨਾਲ ਜੋੜਨਗੇ। ਪੰਥ ਪ੍ਰਸਿੱਧ ਕਥਾਵਾਚਕ ਭਾਈ ਹਰਪ੍ਰੀਤ ਸਿੰਘ ਮੱਖੂ, ਭਾਈ ਪਰਮਪਾਲ ਸਿੰਘ ਸਭਰਾ, ਗਿਆਨੀ ਹਰਵਿੰਦਰ ਸਿੰਘ ਗੰਗਾਨਗਰ, ਗਿਆਨੀ ਹਰਜੀਤ ਸਿੰਘ ਅੰਮਿ੍ਤਸਰ, ਗਿਆਨੀ ਜੈਦੀਪ ਸਿੰਘ ਫਗਵਾੜਾ, ਗਿਆਨੀ ਅੰਮਿ੍ਤਪਾਲ ਸਿੰਘ ਸ਼ਾਹਕੋਟ ਤੇ ਗਿਆਨੀ ਮਨਪ੍ਰੀਤ ਸਿੰਘ ਡੱਲਾ ਸੰਗਤਾਂ ਨੂੰ ਸਾਹਿਬਜ਼ਾਦਿਆਂ ਦੇ ਜੀਵਨ ਤੇ ਸਿੱਖ ਇਤਿਹਾਸ ਦੇ ਮਹੱਤਵਪੂਰਨ ਪਹਿਲੂਆਂ 'ਤੇ ਚਾਨਣਾ ਪਾਉਣਗੇ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ