ਲੁਧਿਆਣਾ ਪੁਲਿਸ ਵੱਲੋਂ 22 ਪੇਟੀਆਂ ਸ਼ਰਾਬ ਸਮੇਤ ਦੋ ਵਿਅਕਤੀ ਗਿ੍ਫ਼ਤਾਰ
ਲੁਧਿਆਣਾ, 14 ਦਸੰਬਰ (ਹਿੰ. ਸ.)। ਥਾਣਾ ਸੁਭਾਨਪੁਰ ਦੀ ਪੁਲਿਸ ਵੱਲੋਂ ਗੁਪਤ ਸੂਚਨਾ ਦੇ ਆਧਾਰ ’ਤੇ 22 ਪੇਟੀਆਂ ਸ਼ਰਾਬ ਸਮੇਤ ਦੋ ਵਿਅਕਤੀਆਂ ਨੂੰ ਗਿ੍ਫ਼ਤਾਰ ਕਰਨ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਥਾਣਾ ਸੁਭਾਨਪੁਰ ਦੇ ਐਸ. ਐਚ. ਓ. ਬਿਕਰਮਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਨਿਜ਼ਾਮਪੁਰ
ਲੁਧਿਆਣਾ ਪੁਲਿਸ ਵੱਲੋਂ 22 ਪੇਟੀਆਂ ਸ਼ਰਾਬ ਸਮੇਤ ਦੋ ਵਿਅਕਤੀ ਗਿ੍ਫ਼ਤਾਰ


ਲੁਧਿਆਣਾ, 14 ਦਸੰਬਰ (ਹਿੰ. ਸ.)। ਥਾਣਾ ਸੁਭਾਨਪੁਰ ਦੀ ਪੁਲਿਸ ਵੱਲੋਂ ਗੁਪਤ ਸੂਚਨਾ ਦੇ ਆਧਾਰ ’ਤੇ 22 ਪੇਟੀਆਂ ਸ਼ਰਾਬ ਸਮੇਤ ਦੋ ਵਿਅਕਤੀਆਂ ਨੂੰ ਗਿ੍ਫ਼ਤਾਰ ਕਰਨ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਥਾਣਾ ਸੁਭਾਨਪੁਰ ਦੇ ਐਸ. ਐਚ. ਓ. ਬਿਕਰਮਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਨਿਜ਼ਾਮਪੁਰ ਤੋਂ ਵਿਜੋਲਾ ਲਿੰਕ ਸੜਕ ’ਤੇ ਕਣਕ ਦੇ ਖੇਤਾਂ ਵਿਚ ਇਕ ਇਨੋਵਾ ਗੱਡੀ ਖੜੀ ਹੈ, ਜਿਸ ਵਿਚ ਭਾਰੀ ਮਾਤਰਾ ਵਿਚ ਸ਼ਰਾਬ ਦੀਆਂ ਪੇਟੀਆਂ ਹਨ|

ਗੁਪਤ ਸੂਚਨਾ ’ਤੇ ਤੁਰੰਤ ਕਾਰਵਾਈ ਕਰਦਿਆ ਐਸ. ਆਈ. ਜਸਦੀਪ ਸਿੰਘ ਨੇ ਸਮੇਤ ਪੁਲਿਸ ਪਾਰਟੀ ਮੌਕੇ ’ਤੇ ਜਾ ਕੇ ਗੱਡੀ ਦੀ ਜਦੋਂ ਤਲਾਸ਼ੀ ਲਈ ਤਾਂ ਗੱਡੀ ਵਿਚੋਂ 22 ਪੇਟੀਆਂ (269 ਬੋਤਲਾਂ) ਫ਼ਸਟ ਚੁਆਇਸ ਇੰਗਲਿਸ਼ ਸ਼ਰਾਬ ਦੀਆਂ ਬਰਾਮਦ ਹੋਈਆ | ਗੱਡੀ ਵਿਚੋਂ ਸ਼ਰਾਬ ਦੀਆਂ ਪੇਟੀਆਂ ਬਰਾਮਦ ਹੋਣ ਤੋਂ ਬਾਦ ਗੱਡੀ ਤੇ ਸ਼ਰਾਬ ਨੂੰ ਪੁਲਿਸ ਪਾਰਟੀ ਵਲੋਂ ਆਪਣੇ ਕਬਜ਼ੇ ਵਿਚ ਲੈ ਕੇ ਨਾਂਅ ਮਲੂਮ ਵਿਅਕਤੀਆਂ ਦੇ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਤਫ਼ਤੀਸ਼ ਦੌਰਾਨ ਜਸਪ੍ਰੀਤ ਸਿੰਘ ਤੇ ਅੰਮਿ੍ਤਪਾਲ ਸਿੰਘ ਨੂੰ ਗਿ੍ਫ਼ਤਾਰ ਕਰਕੇ ਸ਼ਰਾਬ ਪੰਜਾਬ ਦੀ ਹੋਣ ਕਰਕੇ ਉਨ੍ਹਾਂ ਨੂੰ ਜ਼ਮਾਨਤ ਤੇ ਰਿਹਾ ਕਰ ਦਿੱਤਾ ਗਿਆ ਹੈ |

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande