ਜਲੰਧਰ ਦੇ ਪੁਲਿਸ ਕਮਿਸ਼ਨਰ ਅਤੇ ਡੀ. ਸੀ. ਵਲੋਂ ਲੋਕਾਂ ਨੂੰ ਨਾ ਘਬਰਾਉਣ ਦੀ ਅਪੀਲ
ਜਲੰਧਰ, 15 ਦਸੰਬਰ (ਹਿੰ. ਸ.)। ਜਲੰਧਰ ਦੇ ਸਕੂਲਾਂ ਨੂੰ ਬੰਬ ਦੀ ਧਮਕੀ ਮਿਲਣ ਤੋਂ ਬਾਅਦ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਤੇ ਡਿਪਟੀ ਕਮਿਸ਼ਨ ਹਿਮਾਂਸ਼ੂ ਅਗਰਵਾਲ ਵਲੋਂ ਇਕ ਸਾਂਝੀ ਪ੍ਰੈਸ ਕਾਨਫ਼ਰੰਸ ਕਰਦਿਆ ਦੱਸਿਆ ਕਿ ਸੋਮਵਾਰ ਨੂੰ ਸਵੇਰੇ 10 ਸਕੂਲਾਂ ਨੂੰ ਧਮਕੀ ਭਰੇ ਈਮੇਲ ਮਿਲੇ ਹਨ। ਉਨ੍ਹਾਂ ਦੱਸਿਆ ਕਿ ਤਿੰਨ
ਜਲੰਧਰ ਦੇ ਪੁਲਿਸ ਕਮਿਸ਼ਨਰ ਅਤੇ ਡੀ. ਸੀ. ਵਲੋਂ ਲੋਕਾਂ ਨੂੰ ਨਾ ਘਬਰਾਉਣ ਦੀ ਅਪੀਲ


ਜਲੰਧਰ, 15 ਦਸੰਬਰ (ਹਿੰ. ਸ.)। ਜਲੰਧਰ ਦੇ ਸਕੂਲਾਂ ਨੂੰ ਬੰਬ ਦੀ ਧਮਕੀ ਮਿਲਣ ਤੋਂ ਬਾਅਦ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਤੇ ਡਿਪਟੀ ਕਮਿਸ਼ਨ ਹਿਮਾਂਸ਼ੂ ਅਗਰਵਾਲ ਵਲੋਂ ਇਕ ਸਾਂਝੀ ਪ੍ਰੈਸ ਕਾਨਫ਼ਰੰਸ ਕਰਦਿਆ ਦੱਸਿਆ ਕਿ ਸੋਮਵਾਰ ਨੂੰ ਸਵੇਰੇ 10 ਸਕੂਲਾਂ ਨੂੰ ਧਮਕੀ ਭਰੇ ਈਮੇਲ ਮਿਲੇ ਹਨ। ਉਨ੍ਹਾਂ ਦੱਸਿਆ ਕਿ ਤਿੰਨ ਤੋਂ ਚਾਰ ਈ.ਮੇਲ. ਆਈ.ਡੀ. ਇਨ੍ਹਾਂ ਈ.ਮੇਲਾਂ ਨਾਲ ਜੁੜੇ ਹੋਏ ਸਨ। ਉਨ੍ਹਾਂ ਕਿਹਾ ਕਿ ਸਾਡੀ ਸਾਈਬਰ ਟੀਮ ਇਨ੍ਹਾਂ ਨੂੰ ਟਰੈਕ ਕਰਨ ਲਈ ਕੰਮ ਕਰ ਰਹੀ ਹੈ। ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਪੁਲਿਸ ਅਧਿਕਾਰੀ ਅਜੇ ਵੀ ਸਕੂਲਾਂ ਵਿਚ ਜਾਂਚ ਕਰ ਰਹੇ ਹਨ ਅਤੇ ਸਾਰਿਆਂ ਨੂੰ ਨਾ ਘਬਰਾਉਣ ਦੀ ਅਪੀਲ ਕੀਤੀ ਹੈ।

ਜਲੰਧਰ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਉਨ੍ਹਾਂ ਨੂੰ ਸਕੂਲ ਪ੍ਰਬੰਧਨ ਦੁਆਰਾ ਸੂਚਿਤ ਕੀਤਾ ਗਿਆ ਸੀ ਕਿ ਇਕ ਧਮਕੀ ਭਰਿਆ ਈ.ਮੇਲ ਪ੍ਰਾਪਤ ਹੋਇਆ ਹੈ ਅਤੇ ਸਕੂਲਾਂ ਨੂੰ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਲਗਭਗ 10 ਸਕੂਲਾਂ ਨੂੰ ਧਮਕੀ ਭਰੇ ਈਮੇਲ ਮਿਲੇ ਹਨ, ਪਰ ਸਕੂਲਾਂ ਵਿਚ ਜਾਂਚ ਕੀਤੀ ਗਈ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਗਰੀ ਨਹੀਂ ਮਿਲੀ ਹੈ। ਪੁਲਿਸ ਪ੍ਰਸ਼ਾਸਨ ਇਸ ਸਮੇਂ ਜਾਂਚ ਕਰ ਰਿਹਾ ਹੈ ਅਤੇ ਜਨਤਾ ਨੂੰ ਘਬਰਾਉਣ ਦੀ ਅਪੀਲ ਕਰ ਰਿਹਾ ਹੈ, ਕਿਉਂਕਿ ਪ੍ਰਸ਼ਾਸਨ ਆਪਣਾ ਕੰਮ ਕਰ ਰਿਹਾ ਹੈ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande