
ਫਾਜ਼ਿਲਕਾ, 15 ਦਸੰਬਰ (ਹਿੰ. ਸ.)। ਭਾਰਤ ਦੇ ਮੁੱਖ ਨਿਆਂਧੀਸ਼ ਮਾਣਯੋਗ ਜਸਟਿਸ ਸੂਰਿਆ ਕਾਂਤ ਜੀ ਵੱਲੋਂ ਸ਼ੁਰੂ ਕੀਤੀ ਗਈ ਮੁਹਿੰਮ ਯੂਥ ਅਗੈਸਟ ਡਰੱਗਸ ਐਂਟੀ ਡਰੱਗ ਆਵੇਰਨੈੱਸ ਡਰਾਈਵ (ਨਸ਼ਾ ਮੁਕਤ ਪੰਜਾਬ)” ਦੇ ਤਹਿਤ, ਮਾਣਯੋਗ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ, ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ (ਮੋਹਾਲੀ) ਅਤੇ ਨਵਜੋਤ ਕੌਰ, ਮਾਣਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ (ਮੋਹਾਲੀ) ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਧਰਮਿੰਦਰ ਪਾਲ ਸਿੰਗਲਾ, ਮਾਣਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ–ਕਮ–ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਦੀ ਅਗਵਾਈ ਅਤੇ ਮੈਡਮ ਰੂਚੀ ਸਵਪਨ ਸ਼ਰਮਾ, ਮਾਣਯੋਗ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਦੀ ਰਹਿਨੁਮਾਈ ਹੇਠ ਅੱਜ ਮਿਤੀ 15.12.2025 ਨੂੰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਦੇ ਦਫ਼ਤਰ ਵਿਖੇ ਰਾਮ ਕਿਰਪਾ ਸੇਵਾ ਸੰਘ ਵੈਲਫੇਅਰ ਸੁਸਾਇਟੀ, ਫਾਜ਼ਿਲਕਾ ਦੇ ਸਹਿਯੋਗ ਨਾਲ ਖੂਨ ਦਾਨ ਕੈਂਪ ਦਾ ਆਯੋਜਨ ਕੀਤਾ ਗਿਆ।
ਇਸ ਮੌਕੇ ਲੋਕਾਂ ਨੂੰ ਨਸ਼ਿਆਂ ਦੇ ਦੁਰਪ੍ਰਭਾਵਾਂ ਬਾਰੇ ਜਾਣੂ ਕਰਵਾਇਆ ਗਿਆ ਅਤੇ ਉਨ੍ਹਾਂ ਨੂੰ ਸਿਹਤਮੰਦ, ਨਸ਼ਾ-ਮੁਕਤ ਜੀਵਨਸ਼ੈਲੀ ਅਪਣਾਉਣ ਲਈ ਉਤਸ਼ਾਹਿਤ ਕੀਤਾ ਗਿਆ। ਕੈਂਪ ਦੌਰਾਨ ਨੌਜਵਾਨਾਂ ਅਤੇ ਸਟਾਫ਼ ਮੈਂਬਰਾਂ ਵੱਲੋਂ ਖੂਨ ਦਾਨ ਕਰਕੇ ਸਮਾਜਿਕ ਜ਼ਿੰਮੇਵਾਰੀ ਦਾ ਪਾਲਣ ਕੀਤਾ ਗਿਆ। ਸ਼੍ਰੀ ਰਾਮ ਕਿਰਪਾ ਸੇਵਾ ਸੰਘ ਵੈਲਫੇਅਰ ਸੁਸਾਇਟੀ, ਫਾਜ਼ਿਲਕਾ ਵੱਲੋਂ ਖੂਨਦਾਨੀਆਂ ਦਾ ਧੰਨਵਾਦ ਕੀਤਾ ਗਿਆ ਅਤੇ ਸਾਰੇ ਖੂਨ ਦਾਨ ਦੇਣ ਲਈ ਆਏ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਅਪੀਲ ਕੀਤੀ ਗਈ।
ਧਰਮਿੰਦਰ ਪਾਲ ਸਿੰਗਲਾ, ਮਾਣਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ–ਕਮ–ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਨੇ ਦੱਸਿਆ ਕਿ ਇਹ ਮੁਹਿੰਮ ਲਗਾਤਾਰ ਜਾਰੀ ਰਹੇਗੀ ਅਤੇ ਨਸ਼ਿਆਂ ਵਿਰੁੱਧ ਜਾਗਰੂਕਤਾ ਫੈਲਾਉਣ ਲਈ ਅਗਲੇ ਸਮੇਂ ਵਿੱਚ ਵੀ ਇਸ ਤਰ੍ਹਾਂ ਦੀਆਂ ਗਤੀਵਿਧੀਆਂ ਕਰਵਾਈਆਂ ਜਾਣਗੀਆਂ। ਉਨ੍ਹਾਂ ਨੇ ਕਿਹਾ ਕਿ ਨਸ਼ਾ-ਮੁਕਤ ਸਮਾਜ ਦੀ ਸਿਰਜਣਾ ਲਈ ਨੌਜਵਾਨਾਂ ਦੀ ਭਾਗੀਦਾਰੀ ਬਹੁਤ ਜ਼ਰੂਰੀ ਹੈ।
ਜੇ ਕੋਈ ਵਿਅਕਤੀ ਮੁਫ਼ਤ ਕਾਨੂੰਨੀ ਸਹਾਇਤਾ ਪ੍ਰਾਪਤ ਕਰਨਾ ਚਾਹੁੰਦਾ ਹੈ, ਤਾਂ ਉਹ ਟੋਲ-ਫ੍ਰੀ ਨੰਬਰ 15100 ਜਾਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਦੇ ਨੰਬਰ 01638-261500 ‘ਤੇ ਸੰਪਰਕ ਕਰ ਸਕਦਾ ਹੈ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ