ਫਤਿਹਗੜ੍ਹ ਸਾਹਿਬ ’ਚ ਡਰੋਨ ਉਡਾਉਣ ’ਤੇ ਮੁਕੰਮਲ ਪਾਬੰਦੀ
ਫ਼ਤਹਿਗੜ੍ਹ ਸਾਹਿਬ, 15 ਦਸੰਬਰ (ਹਿੰ. ਸ.)। ਜ਼ਿਲ੍ਹਾ ਮੈਜਿਸਟਰੇਟ ਡਾ. ਸੋਨਾ ਥਿੰਦ ਨੇ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਸ਼ਹੀਦੀ ਸਭਾ ਦੌਰਾਨ ਸੁਰੱਖਿਆ ਪ੍ਰਬੰਧਾਂ ਨੂੰ ਮੁੱਖ ਰੱਖਦੇ ਹੋਏ ਸ਼ਹੀਦੀ ਸਭਾ ਦੇ ਏਰੀਏ ਵਿੱਚ 25 ਦਸੰਬਰ ਤੋ
ਜ਼ਿਲ੍ਹਾ ਮੈਜਿਸਟਰੇਟ ਡਾ. ਸੋਨਾ ਥਿੰਦ ।


ਫ਼ਤਹਿਗੜ੍ਹ ਸਾਹਿਬ, 15 ਦਸੰਬਰ (ਹਿੰ. ਸ.)। ਜ਼ਿਲ੍ਹਾ ਮੈਜਿਸਟਰੇਟ ਡਾ. ਸੋਨਾ ਥਿੰਦ ਨੇ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਸ਼ਹੀਦੀ ਸਭਾ ਦੌਰਾਨ ਸੁਰੱਖਿਆ ਪ੍ਰਬੰਧਾਂ ਨੂੰ ਮੁੱਖ ਰੱਖਦੇ ਹੋਏ ਸ਼ਹੀਦੀ ਸਭਾ ਦੇ ਏਰੀਏ ਵਿੱਚ 25 ਦਸੰਬਰ ਤੋਂ 28 ਦਸੰਬਰ, 2025 ਤੱਕ ਆਮ ਪਬਲਿਕ ਜਾਂ ਪ੍ਰਾਈਵੇਟ ਵਿਅਕਤੀਆਂ ਵੱਲੋਂ ਡਰੋਨ ਕੈਮਰੇ ਉਡਾਉਣ ’ਤੇ ਪੂਰਨ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।

ਮਨਾਹੀਂ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਆਮ ਪਬਲਿਕ ਜਾਂ ਪ੍ਰਾਈਵੇਟ ਵਿਕਅਤੀਆਂ ਵੱਲੋਂ ਡਰੋਨ ਕੈਮਰੇ ਉਡਾਉਣ ਕਾਰਨ ਕੋਈ ਵੀ ਅਣਸੁਖਾਂਵੀ ਘਟਨਾ ਵਾਪਰ ਸਕਦੀ ਹੈ ਇਸ ਲਈ ਸੁਰੱਖਿਆ ਦੇ ਮੱਦੇ ਨਜ਼ਰ ਡਰੋਨ ਕੈਮਰੇ ਉਡਾਉਣ ਦੇ ਪਾਬੰਦੀ ਲਗਾਉਣੀ ਜਰੂਰੀ ਹੈ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande