
ਮਜੀਠਾ, 15 ਦਸੰਬਰ (ਹਿੰ. ਸ.)। ਪਿੰਡ ਗਾਲੋਵਾਲੀ ਕਲੋਨੀ ਵਿਚ ਆਪਸੀ ਝਗੜੇ ਦੌਰਾਨ ਇਕ ਵਿਅਕਤੀ ਦਾ ਬੇ-ਰਹਿਮੀ ਨਾਲ਼ ਕਤਲ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਅਨੁਸਾਰ ਪਿੰਡ ਗਾਲੋਵਾਲੀ ਕਲੋਨੀ ’ਚ ਇਕ ਘਰ ਵਿਚ ਪਾਰਟੀ ਚੱਲ ਰਹੀ ਸੀ ਕਿ ਕੁੱਝ ਵਿਅਕਤੀਆਂ ਦੀ ਆਪਸ ਵਿਚ ਤਕਰਾਰ ਹੋ ਗਈ ਤੇ ਕੁਝ ਵਿਅਕਤੀਆਂ ਵਲੋਂ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਕੇ ਇਕ ਵਿਅਕਤੀ ਸਰਬਜੀਤ ਸਿੰਘ ਉਰਫ਼ ਸਾਬੀ ਉਮਰ ਕਰੀਬ 30 ਸਾਲ ਦਾ ਕਤਲ ਕਰ ਦਿੱਤਾ ਗਿਆ।
ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਆਪਣੇ ਨਾਨਕੇ ਘਰ ਵਿਚ ਰਹਿੰਦਾ ਸੀ। ਐਸ. ਐਚ. ਓ. ਕਰਮਪਾਲ ਸਿੰਘ ਨਾਲ ਗੱਲ ਕਰਨ ’ਤੇ ਉਨ੍ਹਾਂ ਦੱਸਿਆ ਕਿ ਲਾਸ਼ ਨੂੰ ਕਬਜ਼ੇ ਵਿਚ ਲਿਆ ਗਿਆ ਹੈ ਅਤੇ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ। ਪੁਲਿਸ ਪਾਰਟੀ ਨੇ ਮੌਕੇ ’ਤੇ ਪਹੁੰਚ ਕੇ ਸਾਰੀ ਘਟਨਾ ਦੀ ਪੜਤਾਲ ਸ਼ੁਰੂ ਕਰ ਦਿੱਤੀ ਹੈ ਅਤੇ ਮਾਮਲੇ ਸੰਬੰਧੀ ਮੁਕੱਦਮਾ ਦਰਜ ਕੀਤਾ ਜਾ ਰਿਹਾ ਹੈ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ