ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਨੇ ਮਾਈ ਭਾਗੋ ਕਾਲਜ ਆਫ਼ ਨਰਸਿੰਗ ਵਿਖੇ ਨਸ਼ਿਆਂ ਵਿਰੁੱਧ ਜਾਗਰੂਕਤਾ ਪ੍ਰੋਗਰਾਮ ਕੀਤਾ
ਤਰਨ ਤਾਰਨ, 16 ਦਸੰਬਰ (ਹਿੰ. ਸ.)। ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸ਼ੁਰੂ ਕੀਤੀ ਗਈ ਯੂਥ ਅਗੈਂਸਟ ਡਰੱਗ ਨਸ਼ਿਆਂ ਵਿਰੁੱਧ ਜਾਗਰੂਕਤਾ ਮੁਹਿੰਮ ਤਹਿਤ ਕੰਵਲਜੀਤ ਸਿੰਘ ਬਾਜਵਾ, ਮਾਨਯੋਗ ਪ੍ਰਿੰਸੀਪਲ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਦੀ ਅਗਵ
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਬੱਚਿਆਂ ਵਲੋਂ ਬਣਾਈ ਪੇਟਿੰਗ ਦੇਖਦੇ ਹੋਏ.


ਤਰਨ ਤਾਰਨ, 16 ਦਸੰਬਰ (ਹਿੰ. ਸ.)। ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸ਼ੁਰੂ ਕੀਤੀ ਗਈ ਯੂਥ ਅਗੈਂਸਟ ਡਰੱਗ ਨਸ਼ਿਆਂ ਵਿਰੁੱਧ ਜਾਗਰੂਕਤਾ ਮੁਹਿੰਮ ਤਹਿਤ ਕੰਵਲਜੀਤ ਸਿੰਘ ਬਾਜਵਾ, ਮਾਨਯੋਗ ਪ੍ਰਿੰਸੀਪਲ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਦੀ ਅਗਵਾਈ ਹੇਠ ਮਾਈ ਭਾਗੋ ਕਾਲਜ ਆਫ਼ ਨਰਸਿੰਗ, ਪਿੱਦੀ, ਤਰਨ ਤਾਰਨ ਵਿਖੇ ਇੱਕ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਨਸ਼ਿਆਂ ਵਿਰੁੱਧ ਜਾਗਰੂਕਤਾ ਪ੍ਰੋਗਰਾਮ ਦੀ ਪ੍ਰਧਾਨਗੀ ਪ੍ਰਿੰਸੀਪਲ ਜ਼ਿਲ੍ਹਾ ਤੇ ਸੈਸ਼ਨ ਜੱਜ ਕੰਵਲਜੀਤ ਸਿੰਘ ਬਾਜਵਾ ਵੱਲੋਂ ਕੀਤੀ ਗਈ।

ਇਸ ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਵੱਲੋਂ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਇੱਕ ਨੁੱਕੜ ਨਾਟਕ ਦਾ ਆਯੋਜਿਨ ਕੀਤਾ ਗਿਆ। ਇਸ ਨਾਟਕ ਦੌਰਾਨ ਵਿਦਿਆਰਥੀਆਂ ਨੇ ਨਸ਼ਿਆਂ ਦੀ ਤਰਾਸਦੀ ਨੂੰ ਬੜੇ ਹੀ ਭਾਵਨਾਤਮਕ ਢੰਗ ਨਾਲ ਪੇਸ਼ ਕਰਕੇ ਹਾਜ਼ਰੀਨ ਨੂੰ ਨਸ਼ਿਆਂ ਤੋਂ ਬਚਣ ਦਾ ਸੁਨੇਹਾ ਦਿੱਤਾ। ਇਸ ਤੋਂ ਇਲਾਵਾ ਵਿਦਿਆਰਥੀਆਂ ਵੱਲੋਂ ਡਰਾਇੰਗ ਮੁਕਾਬਲੇ ਵੀ ਕਰਵਾਏ ਗਏ ਅਤੇ ਨਸ਼ਿਆਂ ਦੇ ਵਿਰੁੱਧ ਸਹੁੰ ਵੀ ਚੁਕਾਈ ਗਈ।

ਇਸ ਮੌਕੇ ਪ੍ਰਿੰਸੀਪਲ ਜ਼ਿਲ੍ਹਾ ਤੇ ਸੈਸ਼ਨ ਜੱਜ ਤਰਨ ਤਾਰਨ ਸ੍ਰੀ ਕੰਵਲਜੀਤ ਸਿੰਘ ਬਾਜਵਾ ਨੇ ਵਿਦਿਆਰਥੀਆਂ ਨੂੰ ਕਿਹਾ ਕਿ ਉਹ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਨਸ਼ਿਆਂ ਖਿਲਾਫ਼ ਚਲਾਏ ਜਾ ਰਹੇ ਅਭਿਆਨ ਦਾ ਹਿੱਸਾ ਬਣਨ ਅਤੇ ਜਿੱਥੇ ਖੁਦ ਨਸ਼ਿਆਂ ਤੋਂ ਬਚਣ ਓਥੇ ਹੋਰ ਨੌਜਵਾਨਾਂ ਨੂੰ ਵੀ ਨਸ਼ਿਆਂ ਤੋਂ ਬਚਣ ਲਈ ਪ੍ਰੇਰਿਤ ਕਰਨ। ਉਨ੍ਹਾਂ ਕਿਹਾ ਕਿ ਨਸ਼ਾ ਕਰਨ ਵਾਲੇ ਵਿਅਕਤੀ ਦਾ ਜਿੱਥੇ ਸਰੀਰਕ ਨੁਕਸਾਨ ਹੁੰਦਾ ਹੈ ਓਥੇ ਇਸ ਨਾਲ ਆਰਥਿਕ ਨੁਕਸਾਨ ਹੁੰਦਾ ਹੈ ਅਤੇ ਪਰਿਵਾਰਕ ਰਿਸ਼ਤਿਆਂ ਵਿੱਚ ਵੀ ਵਿਗਾੜ ਆਉਂਦਾ ਹੈ। ਉਨ੍ਹਾਂ ਕਿਹਾ ਕਿ ਨਸ਼ੇੜੀ ਵਿਅਕਤੀ ਦਾ ਸਮਾਜਿਕ ਜੀਵਨ ਵੀ ਪੂਰੀ ਤਰ੍ਹਾਂ ਤਬਾਹ ਹੋ ਜਾਂਦਾ ਹੈ।

ਮਾਣਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ ਨੇ ਕਿਹਾ ਕਿ ਸਮਾਜ ਦੇ ਹਰ ਵਰਗ ਨੂੰ ਨਸ਼ਿਆਂ ਵਿਰੁੱਧ ਉੱਠ ਖੜੇ ਹੋਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਦੀ ਦਲ-ਦਲ ਵਿੱਚ ਜਾਣ ਤੋਂ ਬਚਾਉਣ ਲਈ ਉਪਰਾਲੇ ਕੀਤੇ ਜਾਣ ਦੇ ਨਾਲ ਜਿਹੜੇ ਵਿਅਕਤੀ ਨਸ਼ੇ ਦੇ ਜਾਲ ਵਿੱਚ ਫ਼ਸ ਗਏ ਹਨ ਉਨ੍ਹਾਂ ਨੂੰ ਇਲਾਜ ਕਰਵਾਉਣ ਲਈ ਪ੍ਰੇਰਿਤ ਕੀਤਾ ਜਾਵੇ। ਉਨ੍ਹਾਂ ਵਿਦਿਆਰਥੀਆਂ ਨੂੰ ਕਿਹਾ ਕਿ ਉਹ ਪੂਰੀ ਮਿਹਨਤ ਤੇ ਲਗਨ ਨਾਲ ਆਪਣੀ ਪੜ੍ਹਾਈ ਕਰਨ। ਉਨ੍ਹਾਂ ਕਿਹਾ ਕਿ ਸਖ਼ਤ ਮਿਹਨਤ ਨਾਲ ਹੀ ਕੋਈ ਵੀ ਟੀਚਾ ਹਾਸਲ ਕੀਤਾ ਜਾ ਸਕਦਾ ਹੈ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande