ਜ਼ਿਲ੍ਹਾ ਮੈਜਿਸਟਰੇਟ ਵੱਲੋਂ ਚੋਣਾਂ ਦੌਰਾਨ ਪਿੰਡ ਤੋਂ ਬਾਹਰੋਂ ਆਉਣ ਵਾਲੇ ਵਿਅਕਤੀਆਂ ’ਤੇ ਲਗਾਈ ਪੂਰਨ ਪਾਬੰਦੀ
ਸ੍ਰੀ ਮੁਕਤਸਰ ਸਾਹਿਬ, 16 ਦਸੰਬਰ (ਹਿੰ. ਸ.)। ਜ਼ਿਲ੍ਹਾ ਮੈਜਿਸਟਰੇਟ ਸ੍ਰੀ ਮੁਕਤਸਰ ਸਾਹਿਬ ਅਭਿਜੀਤ ਕਪਲਿਸ਼ ਵੱਲੋਂ ਮਾਡਲ ਕੋਡ ਆਫ਼ ਕੰਡਕਟ ਮੈਨੂਅਲ ਵਿੱਚ ਕੀਤੀ ਗਈ ਕਾਨੂੰਨੀ ਵਿਵਸਥਾ ਨੂੰ ਧਿਆਨ ਵਿੱਚ ਰੱਖਦੇ ਹੋਏ ਭਾਰਤੀਯ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋ
ਜ਼ਿਲ੍ਹਾ ਮੈਜਿਸਟਰੇਟ ਸ੍ਰੀ ਮੁਕਤਸਰ ਸਾਹਿਬ ਅਭਿਜੀਤ ਕਪਲਿਸ਼


ਸ੍ਰੀ ਮੁਕਤਸਰ ਸਾਹਿਬ, 16 ਦਸੰਬਰ (ਹਿੰ. ਸ.)। ਜ਼ਿਲ੍ਹਾ ਮੈਜਿਸਟਰੇਟ ਸ੍ਰੀ ਮੁਕਤਸਰ ਸਾਹਿਬ ਅਭਿਜੀਤ ਕਪਲਿਸ਼ ਵੱਲੋਂ ਮਾਡਲ ਕੋਡ ਆਫ਼ ਕੰਡਕਟ ਮੈਨੂਅਲ ਵਿੱਚ ਕੀਤੀ ਗਈ ਕਾਨੂੰਨੀ ਵਿਵਸਥਾ ਨੂੰ ਧਿਆਨ ਵਿੱਚ ਰੱਖਦੇ ਹੋਏ ਭਾਰਤੀਯ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਜ਼ੋਨ ਨੰਬਰ 07 ਗੁਰੂਸਰ ਵਿੱਚ ਪੈਂਦੇ ਪਿੰਡ ਮਧੀਰ (ਪੋਲਿੰਗ ਬੂਥ ਨੰ. 21 ਅਤੇ 22) ਅਤੇ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਨੰਬਰ 08 ਕੋਟਭਾਈ ਵਿੱਚ ਪੈਂਦੇ ਪਿੰਡ ਬੁਬਾਣੀਆਂ (ਪੋਲਿੰਗ ਬੂਥ ਨੰ. 63 ਅਤੇ 64) ਵਿਖੇ ਮਿਤੀ 16 ਦਸੰਬਰ 2025 ਨੂੰ ਕਰਵਾਈ ਜਾਣ ਵਾਲੀ ਦੁਬਾਰਾ ਚੋਣ (ਰੀ-ਪੋਲਿੰਗ) ਦੌਰਾਨ ਮਿਤੀ 16 ਦਸੰਬਰ 2025 (ਵੋਟਿੰਗ ਖ਼ਤਮ ਹੋਣ ਤੱਕ) ਨੂੰ ਅਮਨ ਅਤੇ

ਕਾਨੂੰਨ ਦੀ ਸਥਿਤੀ ਬਣਾਈ ਰੱਖਣ ਲਈ ਉਕਤ ਪੋਲਿੰਗ ਬੂਥ ਨਾਲ ਸਬੰਧਤ ਵੋਟਰਾਂ ਤੋਂ ਇਲਾਵਾ ਪਿੰਡ ਵਿੱਚ ਬਾਹਰੀ ਵਿਅਕਤੀਆਂ ਦੇ ਆਉਣ ’ਤੇ ਪੂਰਨ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ, ਤਾਂ ਜੋ ਵੋਟਾਂ ਦਾ ਕੰਮ ਅਮਨ ਅਤੇ ਕਾਨੂੰਨ ਨਾਲ ਪੂਰਾ ਕੀਤਾ ਜਾ ਸਕੇ। ਹੁਕਮਾਂ ਦੀ ਉਲੰਘਣਾ ਕਰਨ ’ਤੇ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande