
ਫਾਜ਼ਿਲਕਾ 16 ਦਸੰਬਰ (ਹਿੰ. ਸ.)। ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀਆਂ ਦੀਆਂ ਚੋਣਾਂ ਲਈ ਚੋਣ ਕਮਿਸ਼ਨ ਵਲੋਂ ਜ਼ਿਲ੍ਹਾ ਫਾਜ਼ਿਲਕਾ ਲਈ ਨਿਯੁਕਤ ਵਧੀਕ ਸਕੱਤਰ ਖੁਰਾਕ ਤੇ ਸਿਵਲ ਸਪਲਾਈ-ਕਮ- ਚੋਣ ਅਬਜ਼ਰਵਰ ਕਮਲ ਕੁਮਾਰ ਗਰਗ ਵੱਲੋਂ ਗਿਣਤੀ ਸੈਂਟਰ ਦਾ ਦੌਰਾ ਕੀਤਾ ਗਿਆ ਹੈ|
ਚੋਣ ਅਬਜ਼ਰਵਰ ਕਮਲ ਕੁਮਾਰ ਗਰਗ, ਆਈ.ਏ.ਐਸ. (ਵਧੀਕ ਸਕੱਤਰ ਖੁਰਾਕ ਤੇ ਸਿਵਲ ਸਪਲਾਈ) ਨੇ ਸਰਕਾਰੀ ਆਈ ਟੀ ਆਈ ਜਲਾਲਾਬਾਦ, ਸਰਕਾਰੀ ਸਕੂਲ ਲੜਕੇ ਫਾਜ਼ਿਲਕਾ ਅਤੇ ਡੀ ਏ ਵੀ ਕਾਲਜ ਅਬੋਹਰ ਦੇ ਗਿਣਤੀ ਸੈਂਟਰ ਦਾ ਦੌਰਾ ਕਰਕੇ ਪ੍ਰਬੰਧਾਂ ਦਾ ਜਾਇਜਾ ਲਿਆ ਗਿਆ|
ਉਨ੍ਹਾਂ ਦੱਸਿਆ ਕਿ ਰਾਜ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਗਿਣਤੀ ਕੇਦਰ 'ਤੇ 100 ਫ਼ੀਸਦੀ ਵੀਡੀਓ ਰਿਕਾਰਡਿੰਗ ਯਕੀਨੀ ਬਣਾਈ ਗਈ ਹੈ , ਜਿਸ ਨਾਲ ਪਾਰਦਰਸ਼ਤਾ ਅਤੇ ਨਿਗਰਾਨੀ ਹੋਰ ਮਜ਼ਬੂਤ ਹੋਵੇਗੀ।
ਉਨ੍ਹਾਂ ਕਿਹਾ ਕਿ ਸੁਪਰਵੀਜਨ ਲਈ ਜ਼ਿਲ੍ਹੇ ਅੰਦਰ 15 ਮਾਈਕਰੋ ਅਬਜ਼ਰਵਰ ਲਗਾਏ ਗਏ ਹਨ| ਉਨ੍ਹਾਂ ਕਿਹਾ ਕਿ ਪਾਰਦਰਸ਼ੀ ਢੰਗ ਨਾਲ ਚੋਣ ਪ੍ਰਕਿਰਿਆ ਮੁਕੰਮਲ ਕਰਵਾਉਣ ਲਈ ਉਹ ਫਾਜ਼ਿਲਕਾ ਜ਼ਿਲ੍ਹੇ ਵਿਚ ਮੌਜੂਦ ਰਹਿਣਗੇ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ