ਪੰਜਾਬ 'ਚ ਗੈਂਗਸਟਰਵਾਦ ਤੇ ਨਜਾਇਜ਼ ਹਥਿਆਰਾਂ ਖ਼ਿਲਾਫ਼ ਜੀਰੋ ਟੋਲਰੈਂਸ: ਡਾ. ਬਲਬੀਰ ਸਿੰਘ
ਪਟਿਆਲਾ, 16 ਦਸੰਬਰ (ਹਿੰ. ਸ.)। ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਗੈਂਗਸਟਰਵਾਦ ਅਤੇ ਨਜਾਇਜ਼ ਹਥਿਆਰਾਂ ਖ਼ਿਲਾਫ਼ ਜੀਰੋ ਟੋਲਰੈਂਸ ਦੀ ਨੀਤੀ ''ਤੇ ਕੰਮ ਕਰ ਰਹੀ ਹੈ। ਸਿਹਤ ਮੰਤਰੀ ਇੱਥੇ ਸਰਕਾਰੀ ਰਾਜਿੰਦ
ਨੌਜਵਾਨ ਬਲਵਿੰਦਰ ਸਿੰਘ ਭਿੰਦਾ ਦਾ ਹਾਲ-ਚਾਲ ਜਾਨਣ ਪਹੁੰਚੇ ਸਿਹਤ ਮੰਤਰੀ


ਪਟਿਆਲਾ, 16 ਦਸੰਬਰ (ਹਿੰ. ਸ.)। ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਗੈਂਗਸਟਰਵਾਦ ਅਤੇ ਨਜਾਇਜ਼ ਹਥਿਆਰਾਂ ਖ਼ਿਲਾਫ਼ ਜੀਰੋ ਟੋਲਰੈਂਸ ਦੀ ਨੀਤੀ 'ਤੇ ਕੰਮ ਕਰ ਰਹੀ ਹੈ। ਸਿਹਤ ਮੰਤਰੀ ਇੱਥੇ ਸਰਕਾਰੀ ਰਾਜਿੰਦਰਾ ਹਸਪਤਾਲ ਵਿਖੇ ਪੁੱਜੇ ਹੋਏ ਸਨ।

ਇਸ ਮੌਕੇ ਡਾ. ਬਲਬੀਰ ਸਿੰਘ ਨੇ ਪਟਿਆਲਾ ਦਿਹਾਤੀ ਹਲਕੇ ਦੇ ਪਿੰਡ ਝਿੱਲ ਵਿਖੇ ਸ਼ਰਾਰਤੀ ਅਨਸਰਾਂ ਵੱਲੋਂ 14 ਦਸੰਬਰ ਦੀ ਸ਼ਾਮ ਨੂੰ ਚਲਾਈ ਗੋਲੀ ਨਾਲ ਜ਼ਖ਼ਮੀ ਹੋਏ ਨੌਜਵਾਨ ਬਲਵਿੰਦਰ ਸਿੰਘ ਭਿੰਦਾ ਦਾ ਹਾਲ-ਚਾਲ ਜਾਣਿਆ। ਉਨ੍ਹਾਂ ਨੇ ਜ਼ਖ਼ਮੀ ਅਤੇ ਉਸਦੇ ਪਰਿਵਾਰ ਨਾਲ ਮੁਲਾਕਾਤ ਕਰਕੇ ਦੋਸ਼ੀਆਂ ਦੀ ਤੁਰੰਤ ਗ੍ਰਿਫ਼ਤਾਰੀ ਅਤੇ ਸਖ਼ਤ ਸਜ਼ਾ ਦਿਵਾਉਣ ਦਾ ਭਰੋਸਾ ਦਿੱਤਾ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਨਾਲ ਵੀ ਗੱਲਬਾਤ ਹੋਈ ਹੈ, ਇਸ ਲਈ ਸੀਸੀਟੀਵੀ ਫੁਟੇਜ ਦੇ ਆਧਾਰ 'ਤੇ ਜਾਂਚ ਜਾਰੀ ਹੈ ਅਤੇ ਦੋਸ਼ੀਆਂ ਨੂੰ ਸਖ਼ਤ ਸਜਾਵਾਂ ਦਿਵਾਈਆਂ ਜਾਣਗੀਆਂ ਤੇ ਕੋਈ ਵੀ ਬਖ਼ਸ਼ਿਆ ਨਹੀਂ ਜਾਵੇਗੀ।

ਇਸ ਮੌਕੇ ਮੀਡੀਆ ਨਾਲ ਗ਼ੈਰਰਸਮੀ ਗੱਲਬਾਤ ਕਰਦਿਆਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸਪਸ਼ਟ ਕੀਤਾ ਕਿ ਗੋਲੀ ਚਲਾਉਣ ਵਾਲਿਆਂ ਦੇ ਨਾਲ-ਨਾਲ ਸਾਜ਼ਿਸ਼ ਰਚਣ ਵਾਲਿਆਂ ਨੂੰ ਵੀ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਅਪਰਾਧ ਦੀ ਜੜ੍ਹ ਤੱਕ ਪਹੁੰਚ ਕੇ ਕਾਰਵਾਈ ਕੀਤੀ ਜਾਵੇਗੀ।

ਸਿਹਤ ਮੰਤਰੀ ਨੇ ਕਿਹਾ ਕਿ ਹਾਲੀਆ ਪੰਚਾਇਤ ਸੰਮਤੀ ਤੇ ਜ਼ਿਲ੍ਹਾ ਪਰਿਸ਼ਦ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ ਕਿਸੇ ਨਾਲ ਵੀ ਕੋਈ ਧੱਕਾਸ਼ਾਹੀ ਨਹੀਂ ਕੀਤੀ ਸਗੋਂ ਇਹ ਚੋਣਾਂ ਆਜ਼ਾਦ ਅਤੇ ਨਿਰਪੱਖ ਢੰਗ ਨਾਲ ਨੇਪਰੇ ਚੜ੍ਹੀਆਂ ਹਨ। ਉਨ੍ਹਾਂ ਕਿਹਾ ਕਿ ਸੱਤਾਧਾਰੀ ਧਿਰ ਨੇ ਇਨ੍ਹਾਂ ਚੋਣਾਂ ਵਿੱਚ ਬਹੁਤ ਲੋਕਤੰਤਰੀ ਢੰਗ ਨਾਲ ਹਿੱਸਾ ਲਿਆ ਪਰੰਤੂ ਆਪ ਦੇ ਵਰਕਰਾਂ ਨਾਲ ਪਿਛਲੇ ਸਮੇਂ 'ਚ ਰਾਜ ਕਰਦੀਆਂ ਰਹੀਆਂ ਪਾਰਟੀਆਂ ਦੇ ਗੁੰਡਿਆਂ ਨੇ ਧੱਕਾ ਕੀਤਾ ਹੈ।

ਡਾ. ਬਲਬੀਰ ਸਿੰਘ ਨੇ ਮੋਹਾਲੀ ਵਿੱਚ ਇੱਕ ਨੌਜਵਾਨ ਕਬੱਡੀ ਖਿਡਾਰੀ ਦੀ ਗੋਲੀਆਂ ਮਾਰ ਕੇ ਕੀਤੀ ਹੱਤਿਆ ਦੀ ਨਿੰਦਾ ਕਰਦਿਆਂ ਕਿਹਾ ਕਿ ਦੋਸ਼ੀਆਂ ਨੂੰ ਜਰੂਰ ਸਖ਼ਤ ਸਜਾਵਾਂ ਮਿਲਣਗੀਆਂ। ਉਨ੍ਹਾਂ ਕਿਹਾ ਕਿ ਹਸਪਤਾਲਾਂ ਜਾਂ ਸਰਕਾਰੀ ਅਦਾਰਿਆਂ ਵਿੱਚ ਹਿੰਸਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਹੋਵੇਗੀ ਅਤੇ ਅਜਿਹੇ ਮਾਮਲਿਆਂ ਵਿੱਚ ਜ਼ਮਾਨਤ ਨਹੀਂ ਮਿਲੇਗੀ।

ਸਿਹਤ ਮੰਤਰੀ ਨੇ ਹੋਰ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਜਿਸ ਤਰ੍ਹਾਂ ਯੁੱਧ ਨਸ਼ਿਆਂ ਵਿਰੁੱਧ ਤਹਿਤ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਅਰੰਭੀ ਹੋਈ ਹੈ, ਉਸੇ ਤਰ੍ਹਾਂ ਹੀ ਗੈਂਗਸਟਰਵਾਰ ਦੇ ਨਜਾਇਜ਼ ਹਥਿਆਰਾਂ ਵਿਰੁੱਧ ਵੀ ਕੋਈ ਢਿੱਲ ਮੱਠ ਨਹੀਂ ਵਰਤੀ ਜਾ ਰਹੀ ਤੇ ਕਿਸੇ ਵੀ ਦੋਸ਼ੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande