ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ 2025 ਦੀ ਵੋਟ ਗਿਣਤੀ ਦੇ ਮੱਦੇਨਜ਼ਰ ਗਿਣਤੀ ਕੇਦਰਾਂ ਵਾਲੇ ਕਾਲਜਾਂ ਵਿੱਚ ਛੁੱਟੀ ਦਾ ਐਲਾਨ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 16 ਦਸੰਬਰ (ਹਿੰ. ਸ.)। ਜ਼ਿਲ੍ਹੇ ਵਿੱਚ ਪੰਚਾਇਤ ਸੰਮਤੀ ਚੋਣਾਂ, 2025 ਦੀਆਂ ਵੋਟਾਂ ਦੀ ਗਿਣਤੀ 17.12.2025 ਨੂੰ ਕਰਵਾਏ ਜਾਣ ਦੇ ਮੱਦੇਨਜ਼ਰ, ਸਰਕਾਰੀ ਪੋਲੀਟੈਕਨੀਕਲ ਕਾਲਜ, ਖੂਨੀ ਮਾਜਰਾ (ਖਰੜ) ਅਤੇ ਸਰਕਾਰੀ ਕਾਲਜ, ਡੇਰਾਬਸੀ ਨੂੰ ਸਟ੍ਰਾਂਗ ਰੂਮ ਅਤੇ ਗਿਣਤੀ ਕੇਂਦਰ ਬਣਾਇਆ ਗਿ
ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ 2025 ਦੀ ਵੋਟ ਗਿਣਤੀ ਦੇ ਮੱਦੇਨਜ਼ਰ ਗਿਣਤੀ ਕੇਦਰਾਂ ਵਾਲੇ ਕਾਲਜਾਂ ਵਿੱਚ ਛੁੱਟੀ ਦਾ ਐਲਾਨ


ਸਾਹਿਬਜ਼ਾਦਾ ਅਜੀਤ ਸਿੰਘ ਨਗਰ, 16 ਦਸੰਬਰ (ਹਿੰ. ਸ.)। ਜ਼ਿਲ੍ਹੇ ਵਿੱਚ ਪੰਚਾਇਤ ਸੰਮਤੀ ਚੋਣਾਂ, 2025 ਦੀਆਂ ਵੋਟਾਂ ਦੀ ਗਿਣਤੀ 17.12.2025 ਨੂੰ ਕਰਵਾਏ ਜਾਣ ਦੇ ਮੱਦੇਨਜ਼ਰ, ਸਰਕਾਰੀ ਪੋਲੀਟੈਕਨੀਕਲ ਕਾਲਜ, ਖੂਨੀ ਮਾਜਰਾ (ਖਰੜ) ਅਤੇ ਸਰਕਾਰੀ ਕਾਲਜ, ਡੇਰਾਬਸੀ ਨੂੰ ਸਟ੍ਰਾਂਗ ਰੂਮ ਅਤੇ ਗਿਣਤੀ ਕੇਂਦਰ ਬਣਾਇਆ ਗਿਆ ਹੈ।

ਜ਼ਿਲ੍ਹਾ ਮੈਜਿਸਟ੍ਰੇਟ ਕੋਮਲ ਮਿੱਤਲ ਵੱਲੋਂ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ 1881 ਦੀ ਧਾਰਾ 25 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਉਕਤ ਦੋਵੇਂ ਗਿਣਤੀ ਕੇਂਦਰਾਂ (ਸਰਕਾਰੀ ਪੋਲੀਟੈਕਨੀਕਲ ਕਾਲਜ, ਖੂਨੀਮਾਜਰਾ ਅਤੇ ਸਰਕਾਰੀ ਕਾਲਜ ਡੇਰਾਬਸੀ ਕਾਲਜ) ਵਿੱਚ ਪੜ੍ਹਦੇ ਵਿਦਿਆਰਥੀਆਂ ਅਤੇ ਕੰਮ ਕਰਦੇ ਅਧਿਆਪਕੀ ਅਮਲੇ ਲਈ ਛੁੱਟੀ ਦੀ ਘੋਸ਼ਣਾ ਕੀਤੀ ਗਈ ਹੈ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande