ਪੰਜਾਬ ਦੇ ਕਈ ਸ਼ਹਿਰਾਂ ’ਚ ਸੰਘਣੀ ਧੁੰਦ ਨੂੰ ਲੈ ਕੇ ਅਲਰਟ ਜਾਰੀ
ਚੰਡੀਗੜ੍ਹ, 16 ਦਸੰਬਰ (ਹਿੰ. ਸ.)। ਪੰਜਾਬ ਅਤੇ ਚੰਡੀਗੜ੍ਹ ਇਸ ਸਮੇਂ ਧੁੰਦ ਵਿਚ ਘਿਰੇ ਹੋਏ ਹਨ ਅਤੇ ਮੌਸਮ ਵਿਭਾਗ ਨੇ ਮੰਗਲਵਾਰ ਨੂੰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਮੋਗਾ, ਬਠਿੰਡਾ, ਬਰਨਾਲਾ, ਮਾਨਸਾ, ਫਿਰੋਜ਼ਪੁਰ, ਫਰੀਦਕੋਟ, ਫਾਜ਼ਿਲਕਾ ਅਤੇ ਮੁਕਤਸਰ ਲਈ ਸੰਘਣੀ ਧੁੰਦ ਦੀ ਚਿਤਾਵਨੀ ਜਾਰੀ ਕ
ਸੰਘਣੀ ਧੁੰਦ ਦਾ ਦ੍ਰਿਸ਼।


ਚੰਡੀਗੜ੍ਹ, 16 ਦਸੰਬਰ (ਹਿੰ. ਸ.)। ਪੰਜਾਬ ਅਤੇ ਚੰਡੀਗੜ੍ਹ ਇਸ ਸਮੇਂ ਧੁੰਦ ਵਿਚ ਘਿਰੇ ਹੋਏ ਹਨ ਅਤੇ ਮੌਸਮ ਵਿਭਾਗ ਨੇ ਮੰਗਲਵਾਰ ਨੂੰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਮੋਗਾ, ਬਠਿੰਡਾ, ਬਰਨਾਲਾ, ਮਾਨਸਾ, ਫਿਰੋਜ਼ਪੁਰ, ਫਰੀਦਕੋਟ, ਫਾਜ਼ਿਲਕਾ ਅਤੇ ਮੁਕਤਸਰ ਲਈ ਸੰਘਣੀ ਧੁੰਦ ਦੀ ਚਿਤਾਵਨੀ ਜਾਰੀ ਕੀਤੀ ਹੈ। ਅੱਜ ਤੇਜ਼ ਹਵਾਵਾਂ ਵੀ ਚੱਲਣਗੀਆਂ। ਬੀਤੀ ਕੱਲ੍ਹ ਪਹਿਲਾਂ ਬਠਿੰਡਾ ਵਿਚ ਬਹੁਤ ਸੰਘਣੀ ਧੁੰਦ ਦਰਜ ਕੀਤੀ ਗਈ ਸੀ। ਚੰਡੀਗੜ੍ਹ ਹਵਾਈ ਅੱਡੇ ਤੋਂ ਧਰਮਸ਼ਾਲਾ ਅਤੇ ਦਿੱਲੀ ਲਈ ਛੇ ਉਡਾਣਾਂ ਰੱਦ ਕਰ ਦਿੱਤੀਆਂ ਗਈਆਂ, ਜਦਕਿ ਕੁਝ ਦੇਰੀ ਨਾਲ ਚੱਲੀਆਂ।

ਮੌਸਮ ਵਿਭਾਗ ਅਨੁਸਾਰ ਪਿਛਲੇ 24 ਘੰਟਿਆਂ ਵਿਚ ਸੂਬੇ ਵਿਚ ਘਟੋ-ਘੱਟ ਤਾਪਮਾਨ 0.1 ਡਿਗਰੀ ਘੱਟ ਗਿਆ ਹੈ, ਜਿਸ ਨਾਲ ਇਹ ਆਮ ਦੇ ਨੇੜੇ ਆ ਗਿਆ ਹੈ। ਬਠਿੰਡਾ ਵਿਚ ਘੱਟੋ-ਘੱਟ ਤਾਪਮਾਨ 4.8 ਡਿਗਰੀ ਦਰਜ ਕੀਤਾ ਗਿਆ, ਜੋ ਕਿ ਸੂਬੇ ਵਿਚ ਸਭ ਤੋਂ ਘੱਟ ਹੈ ਜਦਕਿ ਹਲਵਾਰਾ ਵਿਚ ਸਭ ਤੋਂ ਵੱਧ ਤਾਪਮਾਨ 25.5 ਡਿਗਰੀ ਦਰਜ ਕੀਤਾ ਗਿਆ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande