ਯੂਥ ਅਗੇਸਟ ਡਰੱਗ ਐਂਟੀ ਅਵੇਅਰਨੈਸ ਡਰਾਈਵ ਤਹਿਤ ਨੁੱਕੜ ਨਾਟਕ ਆਯੋਜਿਤ
ਫਾਜ਼ਿਲਕਾ, 16 ਦਸੰਬਰ (ਹਿੰ. ਸ.)। ਭਾਰਤ ਦੇ ਮੁੱਖ ਨਿਆਂਧੀਸ਼ ਮਾਣਯੋਗ ਜਸਟਿਸ ਸੂਰਿਆ ਕਾਂਤ ਵੱਲੋਂ ਸ਼ੁਰੂ ਕੀਤੀ ਗਈ ਮੁਹਿੰਮ ਯੂਥ ਅਗੇਸਟ ਡਰੱਗ ਐਂਟੀ ਅਵੇਅਰਨੈਸ ਡਰਾਈਵ (ਨਸ਼ਾ ਮੁਕਤ ਪੰਜਾਬ)” ਦੇ ਅਧੀਨ, ਮਾਣਯੋਗ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ, ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ,
ਨੁੱਕੜ ਨਾਟਕ ਦਾ ਦ੍ਰਿਸ਼


ਫਾਜ਼ਿਲਕਾ, 16 ਦਸੰਬਰ (ਹਿੰ. ਸ.)। ਭਾਰਤ ਦੇ ਮੁੱਖ ਨਿਆਂਧੀਸ਼ ਮਾਣਯੋਗ ਜਸਟਿਸ ਸੂਰਿਆ ਕਾਂਤ ਵੱਲੋਂ ਸ਼ੁਰੂ ਕੀਤੀ ਗਈ ਮੁਹਿੰਮ ਯੂਥ ਅਗੇਸਟ ਡਰੱਗ ਐਂਟੀ ਅਵੇਅਰਨੈਸ ਡਰਾਈਵ (ਨਸ਼ਾ ਮੁਕਤ ਪੰਜਾਬ)” ਦੇ ਅਧੀਨ, ਮਾਣਯੋਗ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ, ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ (ਮੋਹਾਲੀ) ਅਤੇ ਨਵਜੋਤ ਕੌਰ, ਮਾਣਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਧਰਮਿੰਦਰ ਪਾਲ ਸਿੰਗਲਾ, ਮਾਣਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ–ਕਮ–ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਦੀ ਅਗਵਾਈ ਅਤੇ ਮੈਡਮ ਰੂਚੀ ਸਵਪਨ ਸ਼ਰਮਾ, ਮਾਣਯੋਗ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਦੀ ਰਹਿਨੁਮਾਈ ਹੇਠ ਦਿਨਾਂਕ 15.12.2025 ਨੂੰ ਜ਼ਿਲ੍ਹਾ ਫਾਜ਼ਿਲਕਾ ਦੇ Government Senior Secondary School (Girls), Fazilka ਅਤੇ Partap Bagh, Fazilka ਵਿੱਚ ਨੁੱਕੜ ਨਾਟਕ ਜਾਗਰੂਕਤਾ ਪ੍ਰੋਗਰਾਮ ਆਯੋਜਿਤ ਕੀਤਾ ਗਿਆ।

ਇਹ ਨੁੱਕੜ ਨਾਟਕ ਪੈਰਾ ਲੀਗਲ ਵਲੰਟੀਅਰ (PLVs) ਭੁਪਿੰਦਰ ਕੁਮਾਰ, ਵੈਭਵ ਅਗਰਵਾਲ, ਗੁਰਮੀਤ ਸਿੰਘ, ਸੰਜੇ ਕੁਮਾਰ, ਵਿਕਾਸ ਕੁਮਾਰ ਅਤੇ ਭਗਵੰਤ ਸਿੰਘ ਵੱਲੋਂ ਪੇਸ਼ ਕੀਤਾ ਗਿਆ। ਨੁੱਕੜ ਨਾਟਕ ਰਾਹੀਂ ਵਿਦਿਆਰਥੀਆਂ ਅਤੇ ਜਨਤਾ ਨੂੰ ਨਸ਼ਿਆਂ ਦੇ ਭਿਆਨਕ ਦੁਰਪ੍ਰਭਾਵਾਂ, ਉਨ੍ਹਾਂ ਦੇ ਸਰੀਰਕ, ਮਾਨਸਿਕ, ਪਰਿਵਾਰਕ ਅਤੇ ਸਮਾਜਿਕ ਨੁਕਸਾਨਾਂ ਬਾਰੇ ਪ੍ਰਭਾਵਸ਼ਾਲੀ ਢੰਗ ਨਾਲ ਜਾਣੂ ਕਰਵਾਇਆ ਗਿਆ।

ਨੁੱਕੜ ਨਾਟਕ ਦੌਰਾਨ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ, ਸਿਹਤਮੰਦ ਜੀਵਨਸ਼ੈਲੀ ਅਪਣਾਉਣ ਅਤੇ ਆਪਣੇ ਭਵਿੱਖ ਨੂੰ ਸੁਨਿਹਰਾ ਬਣਾਉਣ ਲਈ ਪ੍ਰੇਰਿਤ ਕੀਤਾ ਗਿਆ। ਇਸਦੇ ਨਾਲ ਹੀ ਨੌਜਵਾਨਾਂ ਨੂੰ ਸਿੱਖਿਆ, ਖੇਡਾਂ ਅਤੇ ਸਕਾਰਾਤਮਕ ਗਤੀਵਿਧੀਆਂ ਵੱਲ ਧਿਆਨ ਕੇਂਦਰਿਤ ਕਰਨ ਦਾ ਸੁਨੇਹਾ ਦਿੱਤਾ ਗਿਆ।

ਮੈਡਮ ਰੂਚੀ ਸਵਪਨ ਸ਼ਰਮਾ, ਮਾਣਯੋਗ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਨੇ ਦੱਸਿਆ ਕਿ ਇਹ ਮੁਹਿੰਮ ਲਗਾਤਾਰ ਜਾਰੀ ਰਹੇਗੀ ਅਤੇ ਜ਼ਿਲ੍ਹੇ ਦੇ ਸਕੂਲਾਂ, ਕਾਲਜਾਂ ਅਤੇ ਪਿੰਡਾਂ ਵਿੱਚ ਇਸ ਤਰ੍ਹਾਂ ਦੇ ਜਾਗਰੂਕਤਾ ਪ੍ਰੋਗਰਾਮ ਕਰਵਾਏ ਜਾਂਦੇ ਰਹਿਣਗੇ ਤਾਂ ਜੋ ਨਸ਼ਾ-ਮੁਕਤ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ।

ਜੇ ਕੋਈ ਵਿਅਕਤੀ ਮੁਫ਼ਤ ਕਾਨੂੰਨੀ ਸਹਾਇਤਾ ਪ੍ਰਾਪਤ ਕਰਨਾ ਚਾਹੁੰਦਾ ਹੈ, ਤਾਂ ਉਹ ਟੋਲ-ਫ੍ਰੀ ਨੰਬਰ 15100 ਜਾਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਦੇ ਨੰਬਰ 01638-261500 ‘ਤੇ ਸੰਪਰਕ ਕਰ ਸਕਦਾ ਹੈ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande