
ਗੁਰਦਾਸਪੁਰ, 17 ਦਸੰਬਰ (ਹਿੰ. ਸ.)। ਆਦਿੱਤਯ, ਐੱਸ ਐੱਸ ਪੀ ਗੁਰਦਾਸਪੁਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਡਾਇਰੈਕਟਰ ਜਨਰਲ ਪੁਲਿਸ, ਪੰਜਾਬ ਵੱਲੋਂ ਦਿੱਤੇ ਗਏ ਦਿਸ਼ਾ-ਨਿਰਦੇਸ਼ਾ ਅਨੁਸਾਰ ਮਾੜੇ ਅਨਸਰਾਂ ਵਿਰੁੱਧ ਕਾਰਵਾਈ ਕਰਦੇ ਹੋਏ ਥਾਣਾ ਸਿਟੀ ਗੁਰਦਾਸਪੁਰ ਵਿਖੇ ਸੁਨੀਲ ਕੁਮਾਰ ਉਰਫ ਸੰਨੀ ਜੋ ਕਰਿਆਨਾ ਅਤੇ ਕਾਈਟ ਹਾਊਸ ਦਾ ਕਾਰੋਬਾਰ ਕਰਦਾ ਹੈ, ਦੇ ਘਰ ਰੇਡ ਕੀਤੀ ਗਈ, ਜੋ ਘਰ ਦੀ ਤਲਾਸ਼ੀ ਦੌਰਾਨ 35 ਗੱਟੂ ਪਾਬੰਦੀਸ਼ੁਦਾ ਚਾਈਨਾ ਡੋਰ (ਮਾਰਕਾ ਮੋਨੋਫਿਲ ਗੋਲਡ) ਬ੍ਰਾਮਦ ਕੀਤੇ ਗਏ। ਜਿਸ ਤੇ ਦੋਸ਼ੀ ਦੇ ਖਿਲਾਫ ਪਾਬੰਧੀਸ਼ੁਦਾ ਚਾਈਨਾ ਡੋਰ ਦੇ ਗੱਟੂ ਰੱਖਣ ਤੇ ਥਾਣਾ ਸਿਟੀ ਗੁਰਦਾਸਪੁਰ ਵਿਖੇ ਮੁਕੱਦਮਾ ਦਰਜ ਰਜਿਸਟਰ ਕੀਤਾ ਗਿਆ।
ਆਦਿੱਤਯ, ਸੀਨੀਅਰ ਕਪਤਾਨ ਪੁਲਿਸ ਗੁਰਦਾਸਪੁਰ ਨੇ ਇਹ ਵੀ ਦੱਸਿਆ ਕਿ ਪਾਬੰਦੀਸ਼ੁਦਾ ਚਾਈਨਾ ਡੋਰ ਦੇ ਗੱਟੂ ਦੀ ਖਰੀਦ-ਫਰੋਖਤ, ਸਟੋਰੇਜ਼ ਜਾਂ ਵਰਤੋਂ ਕਰਨ ਵਾਲਿਆਂ ਦੇ ਖਿਲਾਫ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਅਤੇ ਕਿਸੇ ਨੂੰ ਵੀ ਕਾਨੂੰਨ ਦੀ ਉਲੰਘਣਾ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ