
ਸ੍ਰੀ ਮੁਕਤਸਰ ਸਾਹਿਬ, 17 ਦਸੰਬਰ (ਹਿੰ. ਸ.)। ਵਧੀਕ ਜ਼ਿਲ੍ਹਾ ਮੈਜਿਸਟਰੇਟ ਗੁਰਪ੍ਰੀਤ ਸਿੰਘ ਥਿੰਦ ਨੇ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਹੁਕਮ ਜਾਰੀ ਕੀਤੇ ਹਨ ਕਿ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੀ ਹਦੂਦ ਅੰਦਰ ਪਰੇਗਾਬਾਲਿਨ ਕੈਪਸੂਲ / ਗੋਲੀਆਂ ਨੂੰ ਬਿਨ੍ਹਾਂ ਲਾਇਸੰਸ ਰੱਖਣ, ਮੰਨਜੂਰ ਸ਼ੁਦਾ ਮਾਤਰਾ ਤੋਂ ਵੱਧ ਰੱਖਣ, ਵੇਚਣ ਅਤੇ ਇਹ ਦਵਾਈ ਬਿਨ੍ਹਾਂ ਕਿਸੇ ਡਾਕਟਰੀ ਪਰਚੀ ( ਪਰੈਸਕਰਿਪਸ਼ਨ ) ਤੋਂ ਵਿਕਰੀ ਤੇ ਰੋਕ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ ।
ਇਹ ਹੁਕਮ ਤੁਰੰਤ ਲਾਗੂ ਹੋ ਗਏ ਹਨ ਅਤੇ ਅੱਜ ਤੋਂ 12 ਫਰਵਰੀ 2026 ਤੱਕ ਲਾਗੂ ਰਹਿਣਗੇ। ਇਹਨਾਂ ਹੁਕਮਾਂ ਦੀ ਉਲੰਘਣਾ ਕਰਨ ‘ਤੇ ਅਗਲੇਰੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ