ਗੈਰ-ਕਾਨੂੰਨੀ ਹਥਿਆਰ ਅਤੇ ਗੋਲਾ-ਬਾਰੂਦ ਦੀ ਤਸਕਰੀ ਦੇ ਮਾਮਲੇ ’ਚ ਮੁੱਖ ਮੁਲਜ਼ਮ ਪਟਨਾ ਤੋਂ ਗ੍ਰਿਫ਼ਤਾਰ
ਨਵੀਂ ਦਿੱਲੀ, 17 ਦਸੰਬਰ (ਹਿੰ.ਸ.)। ਰਾਸ਼ਟਰੀ ਜਾਂਚ ਏਜੰਸੀ (ਐਨ.ਆਈ.ਏ.) ਨੇ ਉੱਤਰੀ ਭਾਰਤ ਦੇ ਕਈ ਰਾਜਾਂ ਵਿੱਚ ਫੈਲੇ ਗੈਰ-ਕਾਨੂੰਨੀ ਹਥਿਆਰ ਅਤੇ ਗੋਲਾ-ਬਾਰੂਦ ਤਸਕਰੀ ਮਾਮਲੇ ਦੇ ਮੁੱਖ ਮੁਲਜ਼ਮ ਕਮਲਕਾਂਤ ਵਰਮਾ ਉਰਫ਼ ਅੰਕਲ ਜੀ ਨੂੰ ਪਟਨਾ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਕਮਲਕਾਂਤ ਇਸ ਮਾਮਲੇ ਵਿੱਚ ਗ੍ਰਿਫ਼ਤਾਰ
ਐਨ.ਆਈ.ਏ.


ਨਵੀਂ ਦਿੱਲੀ, 17 ਦਸੰਬਰ (ਹਿੰ.ਸ.)। ਰਾਸ਼ਟਰੀ ਜਾਂਚ ਏਜੰਸੀ (ਐਨ.ਆਈ.ਏ.) ਨੇ ਉੱਤਰੀ ਭਾਰਤ ਦੇ ਕਈ ਰਾਜਾਂ ਵਿੱਚ ਫੈਲੇ ਗੈਰ-ਕਾਨੂੰਨੀ ਹਥਿਆਰ ਅਤੇ ਗੋਲਾ-ਬਾਰੂਦ ਤਸਕਰੀ ਮਾਮਲੇ ਦੇ ਮੁੱਖ ਮੁਲਜ਼ਮ ਕਮਲਕਾਂਤ ਵਰਮਾ ਉਰਫ਼ ਅੰਕਲ ਜੀ ਨੂੰ ਪਟਨਾ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਕਮਲਕਾਂਤ ਇਸ ਮਾਮਲੇ ਵਿੱਚ ਗ੍ਰਿਫ਼ਤਾਰ ਹੋਣ ਵਾਲਾ 11ਵਾਂ ਮੁਲਜ਼ਮ ਹੈ।

ਐਨ.ਆਈ.ਏ. ਨੇ ਦੱਸਿਆ ਕਿ ਕਮਲਕਾਂਤ ਵਰਮਾ ਇਸ ਤਸਕਰੀ ਸਿੰਡੀਕੇਟ ਵਿੱਚ ਮੁੱਖ ਭੂਮਿਕਾ ਨਿਭਾ ਰਿਹਾ ਸੀ। ਉਹ ਹਰਿਆਣਾ ਅਤੇ ਹੋਰ ਥਾਵਾਂ 'ਤੇ ਗਨ ਹਾਉਸ ਤੋਂ ਗੈਰ-ਕਾਨੂੰਨੀ ਤੌਰ 'ਤੇ ਗੋਲਾ-ਬਾਰੂਦ ਖਰੀਦਦਾ ਅਤੇ ਉਸਨੂੰ ਉੱਤਰ ਪ੍ਰਦੇਸ਼, ਬਿਹਾਰ ਅਤੇ ਦੇਸ਼ ਦੇ ਹੋਰ ਹਿੱਸਿਆਂ ਵਿੱਚ ਸਪਲਾਈ ਕਰਦਾ ਸੀ। ਇਸ ਮਾਮਲੇ ਵਿੱਚ ਉਸਦੀ ਗ੍ਰਿਫ਼ਤਾਰੀ ਬਹੁਤ ਮਹੱਤਵਪੂਰਨ ਹੈ।

ਜ਼ਿਕਰਯੋਗ ਹੈ ਕਿ 4 ਦਸੰਬਰ ਨੂੰ, ਐਨ.ਆਈ.ਏ. ਨੇ ਉੱਤਰ ਪ੍ਰਦੇਸ਼, ਬਿਹਾਰ ਅਤੇ ਹਰਿਆਣਾ ਵਿੱਚ 23 ਥਾਵਾਂ 'ਤੇ ਛਾਪੇਮਾਰੀ ਕੀਤੀ ਸੀ, ਜਿਸ ਵਿੱਚ ਚਾਰ ਹੋਰ ਮੁਲਜ਼ਮਾਂ: ਰਵੀ ਰੰਜਨ, ਸ਼ਸ਼ੀ ਪ੍ਰਕਾਸ਼, ਵਿਜੇ ਕਾਲੜਾ ਅਤੇ ਕੁਸ਼ ਕਾਲੜਾ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਤੋਂ ਵੱਡੀ ਮਾਤਰਾ ਵਿੱਚ ਹਥਿਆਰ ਅਤੇ ਗੋਲਾ-ਬਾਰੂਦ ਜ਼ਬਤ ਕੀਤਾ ਗਿਆ ਸੀ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande