ਡਾ. ਮਨਜੀਤ ਸਿੰਘ ਮਝੈਲ ਦੀਆਂ ਦੋ ਪੁਸਤਕਾਂ ਲੋਕ ਅਰਪਣ ਕੀਤੀਆਂ
ਮੋਹਾਲੀ 17 ਦਸੰਬਰ (ਹਿੰ. ਸ.)। ਸਾਹਿਤ ਵਿਗਿਆਨ ਕੇਂਦਰ ਚੰਡੀਗੜ੍ਹ ਵਲੋਂ ਰੋਟਰੀ ਕਲੱਬ ਸੈਕਟਰ 70 ਮੁਹਾਲੀ ਵਿਖੇ ਡਾ. ਮਨਜੀਤ ਸਿੰਘ ਮਝੈਲ ਦੀਆਂ ਦੋ ਪੁਸਤਕਾਂ “ਕਾਸਾ ਜ਼ਿੰਦਗੀ ਦਾ ਅਤੇ ਵਕਤ ਦੇ ਪਰਛਾਂਵੇਂ” (ਕਾਵਿ ਸੰਗ੍ਰਹਿ) ਲੋਕ ਅਰਪਣ ਕੀਤੀਆਂ ਗਈਆਂ । ਪ੍ਰਧਾਨਗੀ ਮੰਡਲ ਵਿੱਚ ਡਾ. ਦਵਿੰਦਰ ਬੋਹਾ (ਸਾਬਕਾ ਜ਼
ਡਾ. ਮਨਜੀਤ ਸਿੰਘ ਮਝੈਲ ਦੀਆਂ ਦੋ ਪੁਸਤਕਾਂ ਲੋਕ ਅਰਪਣ ਕੀਤੇ ਜਾਣ ਦਾ ਦ੍ਰਿਸ਼।


ਮੋਹਾਲੀ 17 ਦਸੰਬਰ (ਹਿੰ. ਸ.)। ਸਾਹਿਤ ਵਿਗਿਆਨ ਕੇਂਦਰ ਚੰਡੀਗੜ੍ਹ ਵਲੋਂ ਰੋਟਰੀ ਕਲੱਬ ਸੈਕਟਰ 70 ਮੁਹਾਲੀ ਵਿਖੇ ਡਾ. ਮਨਜੀਤ ਸਿੰਘ ਮਝੈਲ ਦੀਆਂ ਦੋ ਪੁਸਤਕਾਂ “ਕਾਸਾ ਜ਼ਿੰਦਗੀ ਦਾ ਅਤੇ ਵਕਤ ਦੇ ਪਰਛਾਂਵੇਂ” (ਕਾਵਿ ਸੰਗ੍ਰਹਿ) ਲੋਕ ਅਰਪਣ ਕੀਤੀਆਂ ਗਈਆਂ । ਪ੍ਰਧਾਨਗੀ ਮੰਡਲ ਵਿੱਚ ਡਾ. ਦਵਿੰਦਰ ਬੋਹਾ (ਸਾਬਕਾ ਜ਼ਿਲ੍ਹਾ ਭਾਸ਼ਾ ਅਫਸਰ ਮੁਹਾਲੀ) ਡਾ. ਅਵਤਾਰ ਸਿੰਘ ਪਤੰਗ, ਪਰਮਜੀਤ ਕੌਰ ਪਰਮ, ਲੇਖਕ ਡਾ. ਮਨਜੀਤ ਸਿੰਘ ਮਝੈਲ, ਗੁਰਦਰਸ਼ਨ ਸਿੰਘ ਮਾਵੀ ਅਤੇ ਦਵਿੰਦਰ ਕੌਰ ਢਿੱਲੋਂ ਸ਼ਾਮਿਲ ਸਨ। ਸਭ ਤੋਂ ਪਹਿਲਾਂ ਸਾਡੇ ਬਹੁਤ ਹੀ ਸੁਹਿਰਦ ਮੈਂਬਰ ਪ੍ਰੋਫ਼ੈਸਰ ਦਿਲਬਾਗ ਸਿੰਘ ਨੂੰ ਦੋ ਮਿੰਟ ਦਾ ਮੌਨ ਧਾਰ ਕੇ ਸ਼ਰਧਾਂਜਲੀ ਭੇਂਟ ਕੀਤੀ ਗਈ ।

ਕੇਂਦਰ ਦੇ ਪ੍ਰਧਾਨ ਗੁਰਦਰਸ਼ਨ ਸਿੰਘ ਮਾਵੀ ਨੇ ਆਏ ਹੋਏ ਸਾਰੇ ਸਾਹਿਤਕਾਰਾਂ ਨੂੰ ਜੀ ਆਇਆਂ ਕਿਹਾ ਤੇ ਅੱਜ ਦੇ ਵਿਸ਼ੇਸ਼ ਪ੍ਰੋਗਰਾਮ ਦੀ ਵਿਸਥਾਰ ਨਾਲ ਜਾਣਕਾਰੀ ਦਿੱਤੀ । ਇਸ ਤੋਂ ਬਾਅਦ ਪ੍ਰਧਾਨਗੀ ਮੰਡਲ ਦੁਆਰਾ ਡਾ. ਮਨਜੀਤ ਸਿੰਘ ਮਝੈਲ ਦੀਆਂ ਪੁਸਤਕਾਂ ਲੋਕ ਅਰਪਣ ਕੀਤੀਆਂ ਗਈਆਂ ।ਇਸ ਸਮੇਂ ਲੇਖਕ ਦੀ ਜੀਵਨ ਸਾਥਣ ਸੁਦਰਸ਼ਨ ਕੌਰ ਵੀ ਨਾਲ ਸੀ । ਡਾ. ਅਵਤਾਰ ਸਿੰਘ ਪਤੰਗ ਨੇ ਆਪਣੇ ਵਿਚਾਰ ਪੇਸ਼ ਕਰਦੇ ਹੋਏ ਕਿਹਾ ਕਿ ਕਵਿਤਾ ਲਿਖਣਾ ਇੱਕ ਸਾਧਨਾ ਹੁੰਦੀ ਹੈ ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande