ਸੰਯੁਕਤ ਕਿਸਾਨ ਮੋਰਚਾ ਅਤੇ ਮਜ਼ਦੂਰ ਮੁਲਾਜ਼ਮ ਜਥੇਬੰਦੀਆਂ ਦੀ ਸਾਂਝੀ ਮੀਟਿੰਗ ਹੋਈ
ਮੋਹਾਲੀ, 17 ਦਸੰਬਰ (ਹਿੰ. ਸ.)। ਬਿਜਲੀ ਸੋਧ ਬਿੱਲ 2025, ਬੀਜ ਬਿੱਲ 2025, ਚਾਰ ਲੇਬਰ ਕੋਡਜ਼, ਮੁਕਤ ਵਪਾਰ ਸਮਝੌਤੇ ਅਤੇ ਲੋਕਾਂ ਦੀਆਂ ਹੋਰ ਮੰਗਾਂ ਦੇ ਸੰਬੰਧ ਵਿੱਚ ਸੰਯੁਕਤ ਕਿਸਾਨ ਮੋਰਚਾ ਮੋਹਾਲੀ ਦੇ ਸੱਦੇ ’ਤੇ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਸਾਹਿਬ ਵਿਖੇ ਕਿਸਾਨ, ਮਜ਼ਦੂਰ ਅਤੇ ਮੁਲਾਜ਼ਮ ਜਥੇਬੰਦੀ
ਸੰਯੁਕਤ ਕਿਸਾਨ ਮੋਰਚਾ ਅਤੇ ਮਜ਼ਦੂਰ ਮੁਲਾਜ਼ਮ ਜਥੇਬੰਦੀਆਂ ਦੀ ਹੋਈ ਸਾਂਝੀ ਮੀਟਿੰਗ ਦਾ ਦ੍ਰਿਸ਼।


ਮੋਹਾਲੀ, 17 ਦਸੰਬਰ (ਹਿੰ. ਸ.)। ਬਿਜਲੀ ਸੋਧ ਬਿੱਲ 2025, ਬੀਜ ਬਿੱਲ 2025, ਚਾਰ ਲੇਬਰ ਕੋਡਜ਼, ਮੁਕਤ ਵਪਾਰ ਸਮਝੌਤੇ ਅਤੇ ਲੋਕਾਂ ਦੀਆਂ ਹੋਰ ਮੰਗਾਂ ਦੇ ਸੰਬੰਧ ਵਿੱਚ ਸੰਯੁਕਤ ਕਿਸਾਨ ਮੋਰਚਾ ਮੋਹਾਲੀ ਦੇ ਸੱਦੇ ’ਤੇ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਸਾਹਿਬ ਵਿਖੇ ਕਿਸਾਨ, ਮਜ਼ਦੂਰ ਅਤੇ ਮੁਲਾਜ਼ਮ ਜਥੇਬੰਦੀਆਂ ਦੀ ਮੀਟਿੰਗ ਹੋਈ। ਮੀਟਿੰਗ ਵਿੱਚ 20 ਤੋਂ ਵੱਧ ਜਥੇਬੰਦੀਆਂ ਦੇ ਨੁਮਾਇੰਦੇ ਸ਼ਾਮਿਲ ਹੋਏ ਮੀਟਿੰਗ ਵਿੱਚ ਸੰਯੁਕਤ ਕਿਸਾਨ ਮੋਰਚਾ ਅਤੇ ਹੋਰ ਜਥੇਬੰਦੀਆਂ ਵੱਲੋਂ ਦਿੱਤੇ ਗਏ ਸੰਘਰਸ਼ ਦੇ ਸਾਂਝੇ ਸੱਦੇ ਨੂੰ ਵਿਚਾਰਿਆ ਗਿਆ ਜੇਕਰ ਬਿਜਲੀ ਸੋਧ ਬਿੱਲ ਸੰਸਦ ਵਿੱਚ ਪੇਸ਼ ਕੀਤਾ ਗਿਆ ਤਾਂ ਜਥੇਬੰਦੀਆਂ ਦੇ ਸੱਦੇ ਅਨੁਸਾਰ ਜ਼ਿਲ੍ਹੇ ਦੇ ਚਾਰੇ ਟੋਲ ਪਲਾਜੇ ਅਜੀਜਪੁਰ, ਭਾਗੋ ਮਾਜਰਾ, ਬੜੌਦੀ ਅਤੇ ਦੱਪਰ ਨੂੰ 12 ਵਜੇ ਤੋਂ 3 ਵਜੇ ਤੱਕ ਟੋਲ ਫਰੀ ਕੀਤਾ ਜਾਵੇਗਾ। ਇਸ ਸਬੰਧੀ ਜਥੇਬੰਦੀਆਂ ਨੇ ਸੰਘਰਸ਼ ਨੂੰ ਤਿੱਖਾ ਕਰਨ ਅਤੇ ਵਧੀਆ ਢੰਗ ਨਾਲ ਲਾਗੂ ਕਰਨ ਲਈ ਆਪੋ ਆਪਣੇ ਸੁਝਾਅ ਦਿੱਤੇ।

ਇਸ ਤੋਂ ਇਲਾਵਾ 16 ਜਨਵਰੀ ਨੂੰ ਪਾਵਰਕਾਮ ਦੇ ਸਾਰੇ ਨਿਗਰਾਨ ਇੰਜੀਨੀਅਰ ਦਫਤਰਾਂ ਤੇ ਲੱਗਣ ਵਾਲੇ ਤਿੰਨ ਘੰਟੇ ਦੇ ਧਰਨਿਆਂ ਬਾਰੇ ਵੀ ਵਿਉਂਤਬੰਦੀ ਕੀਤੀ ਗਈ ਜਿਸ ਵਿੱਚ ਵਿਸ਼ੇਸ਼ ਤੌਰ ਤੇ ਬਿਜਲੀ ਮੁਲਾਜ਼ਮ ਜਥੇਬੰਦੀਆਂ ਨੇ ਵੱਡਾ ਸਹਿਯੋਗ ਅਤੇ ਪ੍ਰਬੰਧ ਕਰਨ ਦਾ ਵਾਅਦਾ ਕੀਤਾ। ਮੀਟਿੰਗ ਵਿੱਚ ਬੋਲਦਿਆਂ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਬਿਜਲੀ ਸੋਧ ਬਿੱਲ, ਬੀਜ ਬਿੱਲ, ਚਾਰ ਲੇਬਰ ਕੋਡ ਅਤੇ ਮੁਕਤ ਵਪਾਰ ਸਮਝੌਤਿਆਂ ਤੇ ਚਾਨਣਾ ਪਾਇਆ ਕਿ ਕਿਵੇਂ ਕੇਂਦਰ ਸਰਕਾਰ ਕਾਰਪੋਰੇਟ ਘਰਾਣਿਆਂ ਦੇ ਇਸ਼ਾਰਿਆਂ ਤੇ ਜ਼ਿੰਦਗੀ ਦੇ ਹਰ ਖੇਤਰ ਵਿੱਚ ਲੁੱਟ ਨੂੰ ਤੇਜ਼ ਕਰਨਾ ਚਾਹੁੰਦੀ ਹੈ। ਆਗੂਆਂ ਨੇ ਮਗਨਰੇਗਾ ਸਕੀਮ ਨੂੰ ਰੱਦ ਕਰਕੇ ਨਵਾਂ ਮਜ਼ਦੂਰ ਵਿਰੋਧੀ ਕਾਨੂੰਨ ਪਾਰਲੀਮੈਂਟ ਵਿੱਚ ਪੇਸ਼ ਕਰਨ ਦੀ ਵੀ ਨਿਖੇਧੀ ਕੀਤੀ। ਮੀਟਿੰਗ ਵਿੱਚ ਚਿੱਪ ਵਾਲੇ ਸਮਾਰਟ ਮੀਟਰਾਂ ਬਾਰੇ ਕਾਫੀ ਚਰਚਾ ਹੋਈ। ਜਿਸ ਵਿੱਚ ਕਾਫੀ ਸੋਚ ਵਿਚਾਰ ਤੋਂ ਬਾਅਦ ਇਹ ਫੈਸਲਾ ਹੋਇਆ ਕਿ ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਵਿੱਚ ਸੁਝਾਅ ਭੇਜਿਆ ਜਾਵੇ ਕਿ ਸਮਾਰਟ ਮੀਟਰਾਂ ਦੇ ਸੰਬੰਧ ਵਿੱਚ ਰੈਗੂਲਰ ਅਤੇ ਠੇਕਾ ਮੁਲਾਜ਼ਮਾਂ ਨੂੰ ਮਜਬੂਰ ਕਰਨ ਦੇ ਖਿਲਾਫ ਐਸਈ ਦਫਤਰਾਂ ਦੇ ਘਿਰਾਓ ਕਰਕੇ ਚੇਤਾਵਨੀ ਦਿੱਤੀ ਜਾਵੇ।

ਮੀਟਿੰਗ ਦੀ ਕਾਰਵਾਈ ਬੀਕੇਯੂ ਏਕਤਾ ਡਕੌਂਦਾ ਜਿਲਾ ਮੋਹਾਲੀ ਦੇ ਕਨਵਿੰਦਰ ਪ੍ਰਦੀਪ ਮੁਸਾਹਿਬ ਨੇ ਚਲਾਈ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande