ਵਿਧਾਇਕ ਛੀਨਾ ਵੱਲੋਂ 24.87 ਲੱਖ ਰੁਪਏ ਦੀ ਲਾਗਤ ਵਾਲੇ ਦੋ ਪ੍ਰੋਜੈਕਟਾਂ ਦਾ ਉਦਘਾਟਨ
ਲੁਧਿਆਣਾ, 17 ਦਸੰਬਰ (ਹਿੰ. ਸ.)। ਜਲ ਸਪਲਾਈ ਅਤੇ ਸੀਵਰੇਜ ਪ੍ਰਣਾਲੀ ਨੂੰ ਹੋਰ ਮਜ਼ਬੂਤ ਤੇ ਬਿਹਤਰ ਬਣਾਉਣ ਦੀ ਦਿਸ਼ਾ ਵੱਲ ਅੱਗੇ ਤੋਰਦਿਆਂ ਵਿਧਾਨ ਸਭਾ ਹਲਕਾ ਦੱਖਣੀ ਤੋਂ ਵਿਧਾਇਕ ਰਜਿੰਦਰਪਾਲ ਕੌਰ ਛੀਨਾ ਨੇ ਵਾਰਡ ਨੰਬਰ 37 ਅਧੀਨ ਗੁਰੂ ਗੋਬਿੰਦ ਸਿੰਘ ਨਗਰ, ਗਲੀ ਨੰਬਰ 10/3 ਵਿੱਚ 24.87 ਲੱਖ ਰੁਪਏ ਦੀ ਲਾਗਤ
ਵਿਧਾਇਕ ਛੀਨਾ 24.87 ਲੱਖ ਰੁਪਏ ਦੀ ਲਾਗਤ ਵਾਲੇ ਦੋ ਪ੍ਰੋਜੈਕਟਾਂ ਦਾ ਉਦਘਾਟਨ ਕਰਨ ਮੌਕੇ।


ਲੁਧਿਆਣਾ, 17 ਦਸੰਬਰ (ਹਿੰ. ਸ.)। ਜਲ ਸਪਲਾਈ ਅਤੇ ਸੀਵਰੇਜ ਪ੍ਰਣਾਲੀ ਨੂੰ ਹੋਰ ਮਜ਼ਬੂਤ ਤੇ ਬਿਹਤਰ ਬਣਾਉਣ ਦੀ ਦਿਸ਼ਾ ਵੱਲ ਅੱਗੇ ਤੋਰਦਿਆਂ ਵਿਧਾਨ ਸਭਾ ਹਲਕਾ ਦੱਖਣੀ ਤੋਂ ਵਿਧਾਇਕ ਰਜਿੰਦਰਪਾਲ ਕੌਰ ਛੀਨਾ ਨੇ ਵਾਰਡ ਨੰਬਰ 37 ਅਧੀਨ ਗੁਰੂ ਗੋਬਿੰਦ ਸਿੰਘ ਨਗਰ, ਗਲੀ ਨੰਬਰ 10/3 ਵਿੱਚ 24.87 ਲੱਖ ਰੁਪਏ ਦੀ ਲਾਗਤ ਨਾਲ 10 ਇੰਚੀ ਸੀਵਰੇਜ ਲਾਈਨ ਅਤੇ 4 ਇੰਚ ਡੀ.ਆਈ.ਕੇ ਪੀਣ ਵਾਲੇ ਪਾਣੀ ਦੀ ਨਵੀਂ ਲਾਈਨ ਪਾਉਣ ਦੇ ਕਾਰਜ਼ਾਂ ਦਾ ਉਦਘਾਟਨ ਕੀਤਾ।

ਵਿਧਾਇਕ ਛੀਨਾ ਨੇ ਦੱਸਿਆ ਕਿ ਪਿਛਲੇ 20 ਸਾਲਾਂ ਤੋਂ ਇਲਾਕੇ ਦੇ ਲੋਕ ਗੰਧਲਾ ਪਾਣੀ ਪੀਣ ਲਈ ਮਜਬੂਰ ਸਨ ਅਤੇ ਪਿਛਲੀਆਂ ਸਰਕਾਰਾਂ ਨੇ ਸਥਾਨਕ ਵਸਨੀਕਾਂ ਦੀ ਕੋਈ ਸਾਰ ਨਹੀਂ ਲਈ। ਉਨ੍ਹਾਂ ਦੱਸਿਆ ਇਸ ਪ੍ਰੋਜੈਕਟ ਤਹਿਤ 10 ਇੰਚੀ ਸੀਵਰੇਜ ਲਾਈਨ ਅਤੇ 4 ਇੰਚ ਡੀ.ਆਈ.ਕੇ ਪਾਣੀ ਦੀਆਂ ਨਵੀਆਂ ਪਾਈਪਾਂ ਪਾਉਣ ਨਾਲ ਵਸਨੀਕਾਂ ਨੂੰ ਰਾਹਤ ਮਿਲੇਗੀ। ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਤਹਿਤ ਕਰੀਬ 24.87 ਲੱਖ ਰੁਪਏ ਖਰਚ ਕੀਤੇ ਜਾਣਗੇ।

ਵਿਧਾਇਕ ਰਜਿੰਦਰਪਾਲ ਕੌਰ ਛੀਨਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਰਾਜ ਵਿੱਚ ਵਿਕਾਸ ਕਾਰਜਾਂ ਲਈ ਲਗਾਤਾਰ ਗਰਾਂਟਾ ਜਾਰੀ ਕਰ ਰਹੀ ਹੈ ਤਾਂ ਜੋ ਕੋਈ ਵੀ ਹਲਕਾ ਬੁਨਿਆਦੀ ਸਹੂਲਤਾਂ ਤੋਂ ਵਾਂਝਾ ਨਾ ਰਹਿ ਸਕੇ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande