ਯੂਥ ਅਗੇਂਸਟ ਡਰੱਗਜ਼'' ਤਹਿਤ ਨਸ਼ਿਆਂ ਖਿਲਾਫ ਜਾਗਰੂਕਤਾ ਰੈਲੀ
ਮਾਨਸਾ, 18 ਦਸੰਬਰ (ਹਿੰ. ਸ.)। ਰਾਜ ਪੱਧਰੀ ਮੁਹਿੰਮ ''''ਯੂਥ ਅਗੇਂਸਟ ਡਰੱਗਜ਼'''' (Youth Against Drugs) ਦੇ ਤਹਿਤ ਸ੍ਰੀ ਮਨਜਿੰਦਰ ਸਿੰਘ, ਜ਼ਿਲ੍ਹਾ ਅਤੇ ਸੈਸ਼ਨਸ਼ ਜੱਜ ਸਹਿਤ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮਾਨਸਾ ਦੀ ਪ੍ਰਧਾਨਗੀ ਹੇਠ ਰਾਜਵਿੰਦਰ ਕੌਰ, ਸਿਵਲ ਜੱਜ ਸੀਨੀਅਰ ਡਵੀਜ
ਯੂਥ ਅਗੇਂਸਟ ਡਰੱਗਜ਼'' ਤਹਿਤ ਨਸ਼ਿਆਂ ਖਿਲਾਫ ਕੱਢੀ ਗਈ ਜਾਗਰੂਕਤਾ ਰੈਲੀ ਦਾ ਦ੍ਰਿਸ਼।


ਮਾਨਸਾ, 18 ਦਸੰਬਰ (ਹਿੰ. ਸ.)। ਰਾਜ ਪੱਧਰੀ ਮੁਹਿੰਮ ''ਯੂਥ ਅਗੇਂਸਟ ਡਰੱਗਜ਼'' (Youth Against Drugs) ਦੇ ਤਹਿਤ ਸ੍ਰੀ ਮਨਜਿੰਦਰ ਸਿੰਘ, ਜ਼ਿਲ੍ਹਾ ਅਤੇ ਸੈਸ਼ਨਸ਼ ਜੱਜ ਸਹਿਤ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮਾਨਸਾ ਦੀ ਪ੍ਰਧਾਨਗੀ ਹੇਠ ਰਾਜਵਿੰਦਰ ਕੌਰ, ਸਿਵਲ ਜੱਜ ਸੀਨੀਅਰ ਡਵੀਜ਼ਨ/ਸੀ.ਜੇ.ਐਮ. ਤੇ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮਾਨਸਾ ਵਲੋਂ ਸਰਕਾਰੀ ਕੋ-ਐਜੂਕੇਸ਼ਨ ਸੀਨੀਅਰ ਸੈਕੰਡਰੀ ਸਮਾਰਟ ਸਕੂਲ, (ਮਾਨਸਾ) ਵਿਖੇ ਇੱਕ ਨਸ਼ੇ ਦੇ ਖਿਲਾਫ ਜਾਗਰੂਕਤਾ ਰੈਲੀ ਦਾ ਆਯੋਜਨ ਕੀਤਾ ਗਿਆ ਜਿਸ ਵਿਚ ਸਕੂਲ ਦੇ 350 ਦੇ ਕਰੀਬ ਵਿਦਿਆਰਥੀਆਂ ਅਤੇ ਸਮੂਹ ਸਟਾਫ ਨੇ ਭਾਗ ਲਿਆ।

ਇਸ ਜਾਗਰੂਕਤਾ ਰੈਲੀ ਦਾ ਮੁੱਖ ਮੰਤਵ ਸਾਡੀ ਨੌਜਵਾਨ ਪੀੜ੍ਹੀ ਨੂੰ ਨਸ਼ਿਆ ਤੋਂ ਦੂਰ ਰਹਿਣ ਦਾ ਸੰਦੇਸ਼ ਦੇਣਾ ਸੀ। ਸਕੂਲੀ ਵਿਦਿਆਰਥੀਆਂ ਨੇ ਜਾਗਰੂਕਤਾ ਰੈਲੀ ਵਿਚ ''ਨਸ਼ਿਆਂ ਤੋਂ ਦੂਰ ਰਹੋ, ਨਸ਼ਾ ਸਿਹਤ ਲਈ ਠੀਕ ਨਹੀਂ'' 'ਪੰਜਾਬੀਓ ਜਾਗੋ ਨਸ਼ੇ ਤਿਆਗੋਂ' ਆਦਿ ਨਾਅਰੇ ਲਗਾ ਕੇ ਲੋਕਾਂ ਨੂੰ ਨਸ਼ਿਆ ਤੋਂ ਦੂਰ ਰਹਿਣ ਦਾ ਸੰਦੇਸ਼ ਦਿੱਤਾ। ਮਿਸ ਰਾਜਵਿੰਦਰ ਕੌਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਲੋਕ ਆਪਣੇ ਬੱਚਿਆਂ ਦਾ ਧਿਆਨ ਰੱਖਣ ਤੇ ਬੱਚਿਆਂ ਨੂੰ ਪੜ੍ਹਾਈ ਅਤੇ ਖੇਡਾਂ ਲਈ ਪ੍ਰੇਰਿਤ ਕਰਨ ਅਤੇ ਪੜ੍ਹ-ਲਿਖ ਕੇ ਚੰਗਾ ਮੁਕਾਮ ਹਾਸਲ ਕਰਨ ਲਈ ਉਤਸ਼ਾਹਿਤ ਕਰਨ ਤਾਂ ਜੋ ਉਨ੍ਹਾਂ ਨੂੰ ਨਸ਼ੇ ਵਰਗੇ ਕੋਹੜ ਤੋਂ ਬਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਉਹਨਾਂ ਲੋਕਾਂ ਦੀ ਵੀ ਮਦਦ ਕੀਤੀ ਜਾਵੇ ਜੋ ਕਿ ਨਸ਼ੇ ਵਰਗੇ ਕੋਹੜ ਦਾ ਸ਼ਿਕਾਰ ਚੁੱਕੇ ਹਨ ਅਤੇ ਉਹਨਾਂ ਨੂੰ ਨਸ਼ੇ ਦੀ ਦਲਦਲ 'ਚੋਂ ਕੱਢਣ ਲਈ ਪੂਰੀ ਕੋਸ਼ਿਸ਼ ਕਰਨ ਤਾਂ ਕਿ ਸਾਡਾ ਸਮਾਜ ਨਸ਼ੇ ਵਰਗੇ ਕੋਹੜ ਤੋਂ ਦੂਰ ਹੋ ਸਕੇ ਅਤੇ ਸਾਡੀ ਨੌਜਵਾਨ ਪੀੜ੍ਹੀ ਦਾ ਭਵਿੱਖ ਉਜਵਲ ਹੋ ਸਕੇ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande