ਜ਼ਿਲ੍ਹਾ ਟਾਸਕ ਫੋਰਸ ਟੀਮ ਵੱਲੋ ਬਾਲ ਭਿੱਖਿਆ ਦੀ ਰੋਕਥਾਮ ਲਈ ਵਿਸ਼ੇਸ਼ ਅਭਿਆਨ ਚਲਾਇਆ
ਲੁਧਿਆਣਾ, 18 ਦਸੰਬਰ (ਹਿੰ. ਸ.)। ''ਜੀਵਨਜੋਤ ਪ੍ਰੋਜੈਕਟ-2.0 ਬਚਪਨ ਬਚਾਓ'' ਤਹਿਤ ਬਾਲ ਭਿੱਖਿਆ ਦੀ ਰੋਕਥਾਮ ਲਈ ਜ਼ਿਲ੍ਹਾ ਟਾਸਕ ਫੋਰਸ ਟੀਮ ਵੱਲੋ ਸਥਾਨਕ ਬੱਸ ਸਟੈਂਡ, ਭਾਰਤ ਨਗਰ ਚੌਂਕ, ਹੀਰੋ ਬੇਕਰੀ, ਪਵੇਲੀਅਨ ਮਾਲ, ਭਾਈਵਾਲ ਚੌਂਕ ਵਿਖੇ ਵਿਸ਼ੇਸ਼ ਅਭਿਆਨ ਚਲਾਇਆ ਗਿਆ। ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਲੁਧਿਆਣ
ਜ਼ਿਲ੍ਹਾ ਟਾਸਕ ਫੋਰਸ ਟੀਮ ਭਾਈਵਾਲ ਚੌਂਕ ਵਿਖੇ ਵਿਸ਼ੇਸ਼ ਅਭਿਆਨ ਦੌਰਾਨ।


ਲੁਧਿਆਣਾ, 18 ਦਸੰਬਰ (ਹਿੰ. ਸ.)। 'ਜੀਵਨਜੋਤ ਪ੍ਰੋਜੈਕਟ-2.0 ਬਚਪਨ ਬਚਾਓ' ਤਹਿਤ ਬਾਲ ਭਿੱਖਿਆ ਦੀ ਰੋਕਥਾਮ ਲਈ ਜ਼ਿਲ੍ਹਾ ਟਾਸਕ ਫੋਰਸ ਟੀਮ ਵੱਲੋ ਸਥਾਨਕ ਬੱਸ ਸਟੈਂਡ, ਭਾਰਤ ਨਗਰ ਚੌਂਕ, ਹੀਰੋ ਬੇਕਰੀ, ਪਵੇਲੀਅਨ ਮਾਲ, ਭਾਈਵਾਲ ਚੌਂਕ ਵਿਖੇ ਵਿਸ਼ੇਸ਼ ਅਭਿਆਨ ਚਲਾਇਆ ਗਿਆ। ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਲੁਧਿਆਣਾ, ਰਸ਼ਮੀ ਦੀ ਅਗਵਾਈ ਹੇਠ ਜ਼ਿਲ੍ਹਾ ਟਾਸਕ ਫੋਰਸ ਟੀਮ ਵੱਲੋਂ ਆਮ ਜਨਤਾ ਨੂੰ ਜਾਗਰੂਕ ਕੀਤਾ ਗਿਆ ਕਿ ਬੱਚਿਆਂ ਨੂੰ ਭੀਖ ਨਾ ਦਿੱਤੀ ਜਾਵੇ ਤਾਂ ਜੋ ਚਾਈਲਡ ਬੈਗਿੰਗ 'ਤੇ ਠੱਲ ਪਾਈ ਜਾ ਸਕੇ।

ਜਿਲ੍ਹਾ ਬਾਲ ਸੁਰੱਖਿਆ ਅਫਸਰ ਸ੍ਰੀਮਤੀ ਰਸ਼ਮੀ ਵੱਲੋ ਦੱਸਿਆ ਗਿਆ ਕਿ ਭਵਿੱਖ ਵਿੱਚ ਵੀ ਅਜਿਹੀਆਂ ਅਚਨਚੇਤ ਚੈਕਿੰਗਾਂ ਹੋਣਗੀਆਂ ਤਾਂ ਜੋ ਲੁਧਿਆਣਾ ਨੂੰ ਬਾਲ ਭਿਖਿਆ ਤੋਂ ਮੁਕਤ ਕੀਤਾ ਜਾ ਸਕੇ ਅਤੇ ਬੱਚਿਆਂ ਨੂੰ ਸਕੂਲ ਵਿੱਚ ਦਾਖਲ ਕਰਵਾ ਕੇ ਉਹਨਾਂ ਦਾ ਭਵਿੱਖ ਸੁਰੱਖਿਅਤ ਅਤੇ ਉੱਜਵਲ ਬਣਾਇਆ ਜਾ ਸਕੇ। ਉਨ੍ਹਾਂ ਆਮ ਜਨਤਾ ਨੂੰ ਇਹ ਵੀ ਅਪੀਲ ਕੀਤੀ ਗਈ ਕਿ ਬੱਚਿਆਂ ਨੂੰ ਭੀਖ ਨਾ ਦੇ ਕੇ ਚਾਈਲਡ ਬੈਗਿੰਗ ਨੂੰ ਰੋਕਣ ਲਈ ਸਹਿਯੋਗ ਦਿੱਤਾ ਜਾਵੇ। ਟੀਮ ਵਿੱਚ ਲਵਪ੍ਰੀਤ ਸਿੰਘ, ਰਾਜਿੰਦਰ ਸਿੰਘ, ਸੁਖਵਿੰਦਰ ਸਿੰਘ ਵੀ ਮੌਜੂਦ ਸਨ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande