
ਸ਼੍ਰੀ ਹਰਗੋਬਿੰਦਪੁਰ ਸਾਹਿਬ/ਬਟਾਲਾ, 18 ਦਸੰਬਰ (ਹਿੰ. ਸ.)। ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਜਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਦਿੱਤੀ ਗਈ ਸ਼ਾਨਦਾਰ ਜਿੱਤ ਲਈ ਵੋਟਰਾਂ ਦਾ ਤਹਿ ਦਿਲੋਂ ਧੰਨਵਾਦ ਕਰਦਿਆ ਕਿਹਾ ਕਿ ਉਨ੍ਹਾਂ ਵੱਲੋਂ ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਦੇ ਲੋਕਾਂ ਨੂੰ ਕਿਸੇ ਪ੍ਰਕਾਰ ਦੀ ਕੋਈ ਵੀ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਉਹ ਲੋਕਾਂ ਨਾਲ ਮੋਢੇ ਨਾਲ ਮੋਢਾ ਲਾ ਕੇ ਉਨ੍ਹਾਂ ਦੀਆਂ ਦੁੱਖ ਤਕਲੀਫ਼ਾਂ ਦਾ ਹੱਲ ਕਰਨਗੇ ਅਤੇ ਵਿਕਾਸ ਪੱਖੋਂ ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਨੂੰ ਮੋਹਰੀ ਬਣਾਇਆ ਜਾਵੇਗਾ।
ਐਡਵੋਕੇਟ ਅਮਰਪਾਲ ਸਿੰਘ ਨੇ ਅੱਗੇ ਕਿਹਾ ਕਿ ਸ਼੍ਰੀ ਹਰਗੋਬਿੰਦਪੁਰ ਸਾਹਿਬ ਦੇ ਪੰਚਾਇਤ ਸੰਮਤੀ ਦੇ 19 ਜੋਨਾਂ ਵਿੱਚ ਆਮ ਆਦਮੀ ਪਾਰਟੀ ਨੇ 12 ਜੋਨਾਂ ਵਿੱਚ ਉਮੀਦਵਾਰਾਂ ਨੇ ਜਿੱਤ ਹਾਸਲ ਕੀਤੀ। ਉਨ੍ਹਾਂ ਜਿੱਤ ਦੀ ਮੁਬਾਰਕਬਾਦ ਦਿੰਦਿਆ ਕਿਹਾ ਕਿ ਲੋਕਾਂ ਨੇ ਇਕ ਵਾਰ ਫਿਰ ਆਪ ਪਾਰਟੀ ਨੂੰ ਫਤਵਾ ਦਿੱਤਾ ਹੈ ਅਤੇ ਉਹ ਲੋਕਾਂ ਦੀਆਂ ਮੁਸ਼ਕਲਾਂ ਨੂੰ ਪਹਿਲ ਦੇ ਅਧਾਰ ਤੇ ਹੱਲ ਕਰਨਗੇ। ਉਨ੍ਹਾਂ ਅੱਗੇ ਕਿਹਾ ਲੋਕਾਂ ਨੇ ਇਹ ਸਾਬਿਤ ਕਰ ਦਿੱਤਾ ਕਿ ਕਿ ਲੋਕ ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਸੂਬਾ ਸਰਕਾਰ ਦੀਆ ਲੋਕ-ਪੱਖੀ ਨੀਤੀਆਂ ਤੋਂ ਸੰਤੁਸ਼ਟ ਹਨ। ਮੁਫ਼ਤ ਬਿਜਲੀ, ਸਿੱਖਿਆ ਕ੍ਰਾਂਤੀ, ਰੁਜ਼ਗਾਰ ਕ੍ਰਾਂਤੀ ਅਤੇ ਮਾਨ ਸਰਕਾਰ ਦੁਆਰਾ ਹੋਏ ਹੋਰ ਲ਼ੋਕ ਪੱਖੀ ਕੰਮਾਂ ਤੋਂ ਖ਼ੁਸ਼ ਹਨ ਅਤੇ ਮਾਨ ਸਰਕਾਰ ਨਾਲ ਖੜ੍ਹੇ ਹਨ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ