ਦੁਸ਼ਹਿਰਾ ਗਰਾਊਂਡ ਤਰਨਤਾਰਨ ਵਿਖੇ ਹੋਈ ਤਿੰਨ ਰੋਜ਼ਾ ਪੰਜਾਬ ਸਖੀ ਸ਼ਕਤੀ ਮੇਲੇ ਦੀ ਸ਼ਾਨਦਾਰ ਸ਼ੁਰੂਆਤ
ਤਰਨਤਾਰਨ, 18 ਦਸੰਬਰ (ਹਿੰ. ਸ.)। ਪੰਜਾਬ ਰਾਜ ਦਿਹਾਤੀ ਆਜੀਵਕਾ ਮਿਸ਼ਨ, ਤਰਨ ਤਾਰਨ ਵੱਲੋਂ ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ, ਪੰਜਾਬ ਅਤੇ ਉਦਯੋਗ ਅਤੇ ਵਣਜ ਵਿਭਾਗ ਦੇ ਸਹਿਯੋਗ ਨਾਲ ਦੁਸ਼ਿਹਰਾ ਗਰਾਊਂਡ, ਤਰਨਤਾਰਨ ਵਿਖੇ ਤਿੰਨ ਰੋਜ਼ਾ ਪੰਜਾਬ ਸਖੀ ਸ਼ਕਤੀ ਮੇਲਾ- ਮਹਿਲਾ ਉੱਦਮੀਆਂ ਦਾ ਸਸ਼ਕਤੀਕਰਨ ਦਾ ਸ਼ਾਨਦਾਰ ਅਗ
ਦੁਸ਼ਹਿਰਾ ਗਰਾਊਂਡ ਤਰਨਤਾਰਨ ਵਿਖੇ ਸ਼ੁਰੂ ਹੋਏ ਤਿੰਨ ਰੋਜ਼ਾ ਪੰਜਾਬ ਸਖੀ ਸ਼ਕਤੀ ਮੇਲੇ ਦਾ ਦ੍ਰਿਸ਼।


ਤਰਨਤਾਰਨ, 18 ਦਸੰਬਰ (ਹਿੰ. ਸ.)। ਪੰਜਾਬ ਰਾਜ ਦਿਹਾਤੀ ਆਜੀਵਕਾ ਮਿਸ਼ਨ, ਤਰਨ ਤਾਰਨ ਵੱਲੋਂ ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ, ਪੰਜਾਬ ਅਤੇ ਉਦਯੋਗ ਅਤੇ ਵਣਜ ਵਿਭਾਗ ਦੇ ਸਹਿਯੋਗ ਨਾਲ ਦੁਸ਼ਿਹਰਾ ਗਰਾਊਂਡ, ਤਰਨਤਾਰਨ ਵਿਖੇ ਤਿੰਨ ਰੋਜ਼ਾ ਪੰਜਾਬ ਸਖੀ ਸ਼ਕਤੀ ਮੇਲਾ- ਮਹਿਲਾ ਉੱਦਮੀਆਂ ਦਾ ਸਸ਼ਕਤੀਕਰਨ ਦਾ ਸ਼ਾਨਦਾਰ ਅਗਾਜ਼ ਹੋ ਗਿਆ। ਇਸ ਮੇਲੇ ਦਾ ਉਦਘਾਟਨ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਤਰਨਤਾਰਨ ਸੰਜੀਵ ਕੁਮਾਰ ਨੇ ਕੀਤਾ। ਇਸ ਮੌਕੇ ਉਨ੍ਹਾਂ ਨਾਲ ਜੀ.ਐੱਮ. ਉਦਯੋਗ ਸੁਖਪਾਲ ਸਿੰਘ, ਸੈਲਫ ਹੈਲਪ ਗਰੁੱਪ ਦੀ ਜ਼ਿਲ੍ਹਾ ਮੈਨੇਜਰ ਗੁਰਪ੍ਰੀਤ ਕੌਰ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

ਪੰਜਾਬ ਸਖੀ ਸ਼ਕਤੀ ਮੇਲੇ ਦਾ ਉਦਘਾਟਨ ਕਰਨ ਉਪਰੰਤ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸੰਜੀਵ ਕੁਮਾਰ ਨੇ ਮੇਲੇ ਵਿੱਚ ਸਵੈ ਸਹਾਇਤਾ ਸਮੂਹਾਂ ਵੱਲੋਂ ਲਗਾਏ ਸਟਾਲਾਂ ਦਾ ਦੌਰਾ ਕੀਤਾ ਅਤੇ ਸਵੈ ਸਹਾਇਤਾ ਸਮੂਹਾਂ ਦੀਆਂ ਮੈਂਬਰ ਮਹਿਲਾਵਾਂ ਵੱਲੋਂ ਵੇਚੇ ਜਾ ਰਹੇ ਉਤਪਾਦਾਂ ਬਾਰੇ ਜਾਣਕਾਰੀ ਹਾਸਲ ਕੀਤੀ। ਇਸ ਮੇਲੇ ਵਿੱਚ ਜ਼ਿਲ੍ਹੇ ਦੇ 60 ਦੇ ਕਰੀਬ ਸਵੈ ਸਹਾਇਤਾ ਸਮੂਹਾਂ ਨੇ ਆਪਣੇ ਸਟਾਲ ਲਗਾਏ ਹੋਏ ਹਨ ਜਿਨ੍ਹਾਂ ਵਿੱਚ ਘਰੇਲੂ ਵਰਤੋਂ ਦਾ ਸਮਾਨ, ਔਰਤਾਂ, ਬੱਚਿਆਂ ਦੇ ਸੂਟ, ਫ਼ੁਲਕਾਰੀਆਂ, ਖਿਡੌਣੇ, ਸਜ਼ਾਵਟ ਦਾ ਸਮਾਨ, ਅਚਾਰ, ਮੁਰੱਬੇ, ਚਟਨੀਆਂ, ਗੁੜ, ਸ਼ਹਿਦ ਅਤੇ ਹੋਰ ਰੋਜ਼ਾਨਾਂ ਵਰਤੋਂ ਦਾ ਸਮਾਨ ਵੇਚਿਆ ਜਾ ਰਿਹਾ ਹੈ। ਮੇਲੇ ਦੌਰਾਨ ਵੱਖ-ਵੱਖ ਵਿਭਾਗਾਂ ਵੱਲੋਂ ਵੀ ਸਟਾਲ ਲਗਾਏ ਗਏ ਹਨ ਜਿੱਥੇ ਲੋਕਾਂ ਨੂੰ ਸਰਕਾਰ ਦੀਆਂ ਭਲਾਈ ਯੋਜਨਾਵਾਂ ਦੀ ਜਾਣਕਾਰੀ ਦਿੱਤੀ ਜਾ ਰਹੀ ਹੈ। ਮੇਲੇ ਦੌਰਾਨ ਸਿਹਤ ਵਿਭਾਗ ਵੱਲੋਂ ਸਟਾਲ ਲਗਾ ਕੇ ਲੋਕਾਂ ਦੀ ਸਿਹਤ ਜਾਂਚ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਮੇਲੇ ਵਿੱਚ ਖਾਣ-ਪੀਣ ਦੇ ਸਟਾਲ ਵੀ ਲਗਾਏ ਗਏ ਹਨ।

ਮੇਲੇ ਦੌਰਾਨ ਪਹੁੰਚੀਆਂ ਸਵੈ ਸਹਾਇਤਾ ਸਮੂਹਾਂ ਦੀ ਮੈਂਬਰ ਮਹਿਲਾਵਾਂ ਦਾ ਸਵਾਗਤ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸੰਜੀਵ ਕੁਮਾਰ ਨੇ ਕਿਹਾ ਕਿ ਪੰਜਾਬ ਰਾਜ ਦਿਹਾਤੀ ਆਜੀਵਕਾ ਮਿਸ਼ਨ, ਤਰਨ ਤਾਰਨ ਵੱਲੋਂ ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ, ਪੰਜਾਬ ਅਤੇ ਉਦਯੋਗ ਅਤੇ ਵਣਜ ਵਿਭਾਗ ਦੇ ਸਹਿਯੋਗ ਨਾਲ ਦੁਸ਼ਿਹਰਾ ਗਰਾਊਂਡ, ਤਰਨ ਤਾਰਨ ਵਿਖੇ ਲਗਾਇਆ ਗਿਆ ਇਹ ਤਿੰਨ ਰੋਜ਼ਾ ਪੰਜਾਬ ਸਖੀ ਸ਼ਕਤੀ ਮੇਲਾ- ਮਹਿਲਾ ਉੱਦਮੀਆਂ ਦੇ ਸਸ਼ਕਤੀਕਰਨ ਵਿੱਚ ਅਹਿਮ ਰੋਲ ਅਦਾ ਕਰੇਗਾ। ਉਨ੍ਹਾਂ ਕਿਹਾ ਕਿ ਇਹ ਮੇਲਾ ਅੱਜ 18 ਦਸੰਬਰ ਤੋਂ ਸ਼ੁਰੂ ਹੋਇਆ ਹੈ ਜੋ 20 ਦਸੰਬਰ 2025 ਤੱਕ ਤਿੰਨ ਦਿਨ ਚੱਲੇਗਾ। ਉਨ੍ਹਾਂ ਕਿਹਾ ਰੋਜ਼ਾਨਾਂ ਤਿੰਨ ਦਿਨ ਸਵੇਰੇ 10:00 ਵਜੇ ਤੋਂ ਸ਼ਾਮ 6:00 ਵਜੇ ਤੱਕ ਇਹ ਮੇਲਾ ਖ਼ਰੀਦਦਾਰੀ ਲਈ ਖੁੱਲ੍ਹਾ ਰਹੇਗਾ।

ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਾਡੇ ਜ਼ਿਲ੍ਹੇ ਵਿੱਚ ਹੁਨਰ ਦੀ ਕੋਈ ਘਾਟ ਨਹੀਂ ਹੈ ਅਤੇ ਜ਼ਿਲ੍ਹੇ ਦੇ ਸਵੈ-ਸਹਾਇਤਾ ਸਮੂਹਾਂ ਵੱਲੋਂ ਆਪਣੇ ਹੱਥੀਂ ਬਣਾਇਆ ਜੋ ਸਮਾਨ ਬਣਾ ਕੇ ਵੇਚਿਆ ਜਾ ਰਿਹਾ ਹੈ ਉਹ ਉੱਚ ਮਿਆਰੀ ਤੇ ਬਜ਼ਾਰ ਦੇ ਮੁਕਾਬਲੇ ਬਹੁਤ ਕਿਫ਼ਾਇਤੀ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਹੈ ਕਿ ਉਹ ਇਸ ਮੇਲੇ ਵਿੱਚ ਪਹੁੰਚ ਕੇ ਵੱਧ ਤੋਂ ਵੱਧ ਖ਼ਰੀਦਦਾਰੀ ਕਰਨ ਤਾਂ ਜੋ ਸਵੈ-ਸਹਾਇਤਾ ਸਮੂਹਾਂ ਨਾਲ ਜੁੜੀਆਂ ਸਵਾਣੀਆਂ ਨੂੰ ਲਾਭ ਪਹੁੰਚ ਸਕੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਭਵਿੱਖ ਵਿੱਚ ਵੀ ਅਜਿਹੇ ਉਪਰਾਲੇ ਜਾਰੀ ਰਹਿਣਗੇ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande