ਸਪੈਸ਼ਲ ਡੀਜੀਪੀ ਰੇਲਵੇ ਪੁਲਿਸ ਸ਼ਸ਼ੀ ਪ੍ਰਭਾ ਦਿਵੇਦੀ 19 ਨੂੰ ਸਾਈਕਲ ਰੈਲੀ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਨਗੇ
ਪਟਿਆਲਾ, 18 ਦਸੰਬਰ (ਹਿੰ. ਸ.)। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਡੀਜੀਪੀ ਪੰਜਾਬ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ 19 ਦਸੰਬਰ ਦਿਨ ਸ਼ੁਕਰਵਾਰ ਨੂੰ ਰੇਲਵੇ ਪੁਲਿਸ ਦੇ ਸਪੈਸ਼ਲ ਡੀਜੀਪੀ ਸ਼ਸ਼ੀ ਪ੍ਰਭਾ ਦਿਵੇਦੀ ਦੀ ਅਗਵਾਈ ਵਿੱਚ ਸਾਈਕਲ ਰੈਲੀ ਦਾ ਆਯੋਜਨ ਕੀਤਾ ਜਾ ਰਿਹਾ ਹੈ। ਸਪੈਸ਼ਲ ਡ
ਸਪੈਸ਼ਲ ਡੀਜੀਪੀ ਰੇਲਵੇ ਪੁਲਿਸ ਸ਼ਸ਼ੀ ਪ੍ਰਭਾ ਦਿਵੇਦੀ 19 ਨੂੰ ਸਾਈਕਲ ਰੈਲੀ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਨਗੇ


ਪਟਿਆਲਾ, 18 ਦਸੰਬਰ (ਹਿੰ. ਸ.)। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਡੀਜੀਪੀ ਪੰਜਾਬ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ 19 ਦਸੰਬਰ ਦਿਨ ਸ਼ੁਕਰਵਾਰ ਨੂੰ ਰੇਲਵੇ ਪੁਲਿਸ ਦੇ ਸਪੈਸ਼ਲ ਡੀਜੀਪੀ ਸ਼ਸ਼ੀ ਪ੍ਰਭਾ ਦਿਵੇਦੀ ਦੀ ਅਗਵਾਈ ਵਿੱਚ ਸਾਈਕਲ ਰੈਲੀ ਦਾ ਆਯੋਜਨ ਕੀਤਾ ਜਾ ਰਿਹਾ ਹੈ। ਸਪੈਸ਼ਲ ਡੀਜੀਪੀ ਵੱਲੋਂ 19 ਦਸੰਬਰ ਨੂੰ ਸਵੇਰੇ 7:30 ਵਜੇ ਜੀਆਰਪੀ ਹੈਡ ਕੁਆਰਟਰ ਦਫਤਰ (ਫੁਹਾਰਾ ਚੌਂਕ) ਤੋਂ ਹਰੀ ਝੰਡੀ ਦਿਖਾ ਕੇ ਰਵਾਨਾ ਕੀਤੀ ਜਾਣ ਵਾਲੀ ਇਸ ਰੈਲੀ ਦਾ ਮੁੱਖ ਉਦੇਸ਼ ਪੰਜਾਬ ਦੇ ਨੌਜਵਾਨਾਂ ਦੀ ਸਰੀਰਕ ਤੰਦਰੁਸਤੀ ਅਤੇ ਖੇਡਾਂ ਵੱਲ ਰੁਚੀ ਨੂੰ ਵਧਾਉਣਾ ਅਤੇ ਆਮ ਜਨਤਾ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਸਿਹਤਮੰਦ ਜੀਵਨਸ਼ੈਲੀ ਅਪਣਾਉਣ ਲਈ ਪ੍ਰੇਰਿਤ ਕਰਨਾ ਹੈ।

ਇਹ ਸਾਈਕਲ ਰੈਲੀ ਜੀਆਰਪੀ ਹੈਡ ਕੁਆਰਟਰ ਦਫਤਰ ਤੋਂ ਸ਼ੁਰੂ ਹੋ ਕੇ ਸ਼ੇਰਾਂ ਵਾਲਾ ਗੇਟ, ਫੁਹਾਰਾ ਚੌਂਕ, ਐਨਆਈਐਸ ਚੌਂਕ, ਠੀਕਰੀ ਵਾਲਾ ਚੌਂਕ ਹਾਲ ਇਲਾਕਿਆਂ ਤੋਂ ਹੁੰਦੀ ਹੋਈ ਵਾਪਸ ਹੈਡ ਕੁਆਰਟਰ ਦਫਤਰ ਸਮਾਪਤ ਹੋਵੇਗੀ। ਸਾਈਕਲ ਰੈਲੀ ਵਿੱਚ ਜੀਆਰਪੀ ਯੂਨਿਟ ਦੇ ਅਧਿਕਾਰੀ, ਜ਼ਿਲਾ ਪੁਲਿਸ ਪਟਿਆਲਾ ਦੇ ਅਧਿਕਾਰੀ ਅਤੇ ਕਰਮਚਾਰੀਆਂ ਦੇ ਨਾਲ ਨਾਲ ਖਿਡਾਰੀ ਭਾਗ ਲੈਣਗੇ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande