ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸੰਗਰੂਰ ਵੱਲੋਂ ਯੂਥ ਅਗੇਂਸਟ ਡਰੱਗ ਮੁਹਿੰਮ ਅਧੀਨ ਜਾਗਰੂਕਤਾ ਰੈਲੀ
ਸੰਗਰੂਰ, 18 ਦਸੰਬਰ (ਹਿੰ. ਸ.)। ਮੁਨੀਸ਼ ਸਿੰਗਲ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਸਹਿਤ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸੰਗਰੂਰ ਦੀ ਰਹਿਨੁਮਾਈ ਹੇਠ ਅਤੇ ਮੈਡਮ ਦਲਜੀਤ ਕੌਰ, ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸੰਗਰੂਰ ਦੀ ਅਗਵਾਈ ਹੇਠ, ਅੱਜ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ
ਯੂਥ ਅਗੇਂਸਟ ਡਰੱਗ ਮੁਹਿੰਮ ਅਧੀਨ ਜਾਗਰੂਕਤਾ ਰੈਲੀ ਨੂੰ ਹਰੀ ਝੰਡੀ ਦਿੰਦੇ ਹੋਏ ਜਿਲਾ ਸ਼ੈਸ਼ਨ ਜੱਜ।


ਸੰਗਰੂਰ, 18 ਦਸੰਬਰ (ਹਿੰ. ਸ.)। ਮੁਨੀਸ਼ ਸਿੰਗਲ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਸਹਿਤ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸੰਗਰੂਰ ਦੀ ਰਹਿਨੁਮਾਈ ਹੇਠ ਅਤੇ ਮੈਡਮ ਦਲਜੀਤ ਕੌਰ, ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸੰਗਰੂਰ ਦੀ ਅਗਵਾਈ ਹੇਠ, ਅੱਜ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਯੂਥ ਅਗੇਂਸਟ ਡਰੱਗ ਮੁਹਿੰਮ ਦੇ ਹਿੱਸੇ ਵਜੋਂ ਨਸ਼ਿਆਂ ਦੀ ਦੁਰਵਰਤੋਂ ਵਿਰੁੱਧ ਇੱਕ ਜਾਗਰੂਕਤਾ ਰੈਲੀ ਦਾ ਆਯੋਜਨ ਕੀਤਾ ਗਿਆ।

ਸੁਤੰਤਰਤਾ ਸੰਗਰਾਮੀ ਮਦਨ ਸਿੰਘ ਕਪੂਰ ਸਰਕਾਰੀ (ਕੰ) ਸ.ਸ.ਸ. ਸਕੂਲ, ਸੰਗਰੂਰ ਦੇ ਵਿਦਿਆਰਥੀਆਂ ਨੇ ਇਸ ਰੈਲੀ ਵਿੱਚ ਸਰਗਰਮੀ ਨਾਲ ਹਿੱਸਾ ਲਿਆ, ਜੋ ਕਿ ਏ.ਡੀ.ਆਰ. ਸੈਂਟਰ, ਸੰਗਰੂਰ ਤੋਂ ਸ਼ੁਰੂ ਹੋਈ ਅਤੇ ਵੱਡਾ ਚੌਕ ਅਤੇ ਲੇਬਰ ਚੌਕ ਤੋਂ ਹੁੰਦੀ ਹੋਈ ਵਾਪਿਸ ਏ.ਡੀ.ਆਰ. ਸੈਂਟਰ, ਸੰਗਰੂਰ 'ਤੇ ਸਮਾਪਤ ਹੋਈ। ਇਸ ਮੌਕੇ ਸ੍ਰੀ ਦੁਰਗਾ ਸੇਵਾ ਦਲ ਦੇ ਵਲੰਟੀਅਰ, ਪੈਨਲ ਵਕੀਲ, ਪੈਰਾ-ਲੀਗਲ ਵਲੰਟੀਅਰ ਅਤੇ ਡੀ.ਐਲ.ਐਸ.ਏ. ਸਟਾਫ ਵੀ ਮੌਜੂਦ ਸਨ। ਰੈਲੀ ਦੌਰਾਨ ਜਾਣਕਾਰੀ ਦਿੰਦਿਆਂ ਮੈਡਮ ਦਲਜੀਤ ਕੌਰ ਨੇ ਕਿਹਾ ਕਿ ਇਸ ਰੈਲੀ ਦਾ ਉਦੇਸ਼ ਸਮਾਜ ਨੂੰ ਨਸ਼ਿਆਂ ਦੇ ਵਿਨਾਸ਼ਕਾਰੀ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨਾ ਅਤੇ ਸਾਡੇ ਨੌਜਵਾਨਾਂ ਨੂੰ ਇਸ ਖ਼ਤਰੇ ਨੂੰ ਤਿਆਗਣ ਲਈ ਪ੍ਰੇਰਿਤ ਕਰਨਾ ਹੈ। ਰੈਲੀ ਵਿੱਚ ਵਿਦਿਆਰਥੀਆਂ ਦੀ ਉਤਸ਼ਾਹੀ ਭਾਗੀਦਾਰੀ ਦਰਸਾਉਂਦੀ ਹੈ ਕਿ ਪੰਜਾਬ ਦੇ ਨੌਜਵਾਨ ਇਸ ਲੜਾਈ ਵਿੱਚ ਇੱਕਜੁੱਟ ਹਨ - ਅਸੀਂ ਨਸ਼ਿਆਂ ਦੇ ਤੂਫਾਨ ਨੂੰ ਰੋਕਾਂਗੇ ਅਤੇ ਇੱਕ ਖੁਸ਼ਹਾਲ ਪੰਜਾਬ ਦਾ ਨਿਰਮਾਣ ਕਰਾਂਗੇ। ਉਨ੍ਹਾਂ ਨੇ ਅੱਗੇ ਜ਼ੋਰ ਦਿੱਤਾ ਕਿ ਨਸ਼ਿਆਂ ਦੇ ਖਾਤਮੇ ਲਈ ਜਾਗਰੂਕਤਾ ਰਾਹੀਂ ਨੌਜਵਾਨਾਂ ਨੂੰ ਸਸ਼ਕਤ ਬਣਾਉਣਾ ਮਹੱਤਵਪੂਰਨ ਹੈ। ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਹੁੰਚਯੋਗ ਨਿਆਂ ਪ੍ਰਦਾਨ ਕਰਨ ਦੇ ਨਾਲ-ਨਾਲ ਅਜਿਹੀਆਂ ਪਹਿਲਕਦਮੀਆਂ ਦਾ ਸਮਰਥਨ ਕਰਨ ਲਈ ਵਚਨਬੱਧ ਹੈ।

ਕਾਨੂੰਨੀ ਸਹਾਇਤਾ ਪ੍ਰਾਪਤ ਕਰਨ ਦੀ ਪਰਕਿਰਿਆ ਬਾਰੇ ਜਾਣਕਾਰੀ ਦਿੱਦੇ ਹੋਏ ਉਨ੍ਹਾਂ ਦੱਸਿਆ ਕਿ ਮੁਫ਼ਤ ਕਾਨੂੰਨੀ ਸਹਾਇਤਾ ਪ੍ਰਾਪਤ ਕਰਨ ਲਈ ਟੋਲ ਫ੍ਰੀ ਹੈਲਪਲਾਈਨ ਨੰਬਰ 15100 ਤੇ ਕਾਲ ਕੀਤੀ ਜਾ ਸਕਦੀ ਹੈ, ਨਾਲਸਾ ਦੇ ਆਨਲਾਈਨ ਪੋਰਟਲ ਜਾਂ ਨਾਲਸਾ ਦੀ ਅਧਿਕਾਰਤ ਮੋਬਾਇਲ ਐਪ ਰਾਹੀਂ ਅਪਲਾਈ ਕੀਤਾ ਜਾ ਸਕਦਾ ਹੈ ਜਾਂ ਦਰਖ਼ਾਸਤ ਕਾਨੂੰਨੀ ਸੇਵਾਵਾਂ ਸੰਸਥਾ ਦੇ ਫਰੰਟ ਦਫ਼ਤਰ ਵਿੱਚ ਦਿੱਤੀ ਜਾ ਸਕਦੀ ਹੈ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande