ਸੀ-ਪਾਈਟ ਕੈਂਪ, ਪੱਟੀ ਵਿਖੇ ਐੱਸ.ਐੱਸ.ਜੀ.ਡੀ. ਦੀ ਭਰਤੀ ਲਈ ਪੰਜਾਬ ਸਰਕਾਰ ਵੱਲੋਂ ਯੁਵਕਾਂ ਦੇ ਲਿਖਤੀ ਪੇਪਰ ਅਤੇ ਫਿਜ਼ੀਕਲ ਦੀ ਮੁਫ਼ਤ ਟ੍ਰੇਨਿੰਗ ਲਈ ਕੈਂਪ ਸੁਰੂ
ਪੱਟੀ/ਤਰਨਤਾਰਨ, 18 ਦਸੰਬਰ (ਹਿੰ. ਸ.)। ਸੀ-ਪਾਈਟ ਕੈਂਪ, ਪੱਟੀ ਤਰਨ-ਤਾਰਨ ਦੇ ਕੈਂਪ ਟ੍ਰੇਨਿੰਗ ਅਫਸਰ ਕੈਪਟਨ ਗੁਰਦਰਸ਼ਨ ਸਿੰਘ ਨੇ ਜਾਣਕਾਰੀ ਦਿੱਤੀ ਹੈ ਕਿ ਭਾਰਤ ਸਰਕਾਰ ਵੱਲੋਂ ਵੱਖ-ਵੱਖ ਫੋਰਸਾਂ ਵਿੱਚ ਜਿਵੇਂ ਕਿ ਸੀ.ਏ.ਪੀ.ਐੱਫ., ਬੀ.ਐੱਸ.ਐੱਫ., ਸੀ.ਆਈ.ਐੱਸ.ਐੱਫ., ਸੀ.ਆਰ.ਪੀ.ਐੱਫ., ਐੱਸ.ਐੱਸ.ਸੀ., ਆਈ.
ਸੀ-ਪਾਈਟ ਕੈਂਪ, ਪੱਟੀ ਵਿਖੇ ਐੱਸ.ਐੱਸ.ਜੀ.ਡੀ. ਦੀ ਭਰਤੀ ਲਈ ਪੰਜਾਬ ਸਰਕਾਰ ਵੱਲੋਂ ਯੁਵਕਾਂ ਦੇ ਲਿਖਤੀ ਪੇਪਰ ਅਤੇ ਫਿਜ਼ੀਕਲ ਦੀ ਮੁਫ਼ਤ ਟ੍ਰੇਨਿੰਗ ਲਈ ਕੈਂਪ ਸੁਰੂ


ਪੱਟੀ/ਤਰਨਤਾਰਨ, 18 ਦਸੰਬਰ (ਹਿੰ. ਸ.)। ਸੀ-ਪਾਈਟ ਕੈਂਪ, ਪੱਟੀ ਤਰਨ-ਤਾਰਨ ਦੇ ਕੈਂਪ ਟ੍ਰੇਨਿੰਗ ਅਫਸਰ ਕੈਪਟਨ ਗੁਰਦਰਸ਼ਨ ਸਿੰਘ ਨੇ ਜਾਣਕਾਰੀ ਦਿੱਤੀ ਹੈ ਕਿ ਭਾਰਤ ਸਰਕਾਰ ਵੱਲੋਂ ਵੱਖ-ਵੱਖ ਫੋਰਸਾਂ ਵਿੱਚ ਜਿਵੇਂ ਕਿ ਸੀ.ਏ.ਪੀ.ਐੱਫ., ਬੀ.ਐੱਸ.ਐੱਫ., ਸੀ.ਆਈ.ਐੱਸ.ਐੱਫ., ਸੀ.ਆਰ.ਪੀ.ਐੱਫ., ਐੱਸ.ਐੱਸ.ਸੀ., ਆਈ.ਟੀ.ਬੀ.ਪੀ., ਏ.ਆਰ.,ਐੱਸ.ਐੱਸ.ਐੱਫ. ਅਤੇ ਐੱਸ.ਐੱਸ.ਬੀ. ਲਈ ਪੋਸਟਾਂ ਕੱਢੀਆਂ ਹਨ। ਇਨ੍ਹਾਂ ਪੋਸਟਾਂ ਲਈ ਆਨ ਲਾਈਨ ਰਿਜਸਟਰੇਸ਼ਨ ਦੀ ਆਖਰੀ ਮਿਤੀ 31 ਦਸੰਬਰ 2025 ਹੈ ਅਤੇ ਫੀਸ ਜਮ੍ਹਾਂ ਕਰਵਾਉਣ ਦੀ ਆਖਰੀ ਮਿਤੀ 01.01.2026 ਹੈ। ਇਨ੍ਹਾਂ ਪੋਸਟਾਂ ਵਿੱਚ ਭਰਤੀ ਹੋਣ ਲਈ ਲਿਖਤੀ ਪੇਪਰ ਅਤੇ ਫਿਜੀਕਲ ਦੀ ਟ੍ਰੇਨਿੰਗ ਚੱਲ ਰਹੀ ਹੈ।

ਉਨ੍ਹਾਂ ਦੱਸਿਆ ਕਿ ਸੀ-ਪਾਈਟ ਕੈਂਪ, ਪੱਟੀ ਵਿਖੇ ਤਰਨ-ਤਾਰਨ ਜ਼ਿਲ੍ਹੇ ਦੇ ਜਿਨ੍ਹਾਂ ਯੁਵਕਾਂ ਨੇ ਉਪਰੋਕਤ ਪੋਸਟਾਂ ਲਈ ਆਨ-ਲਾਈਨ ਅਪਲਾਈ ਕੀਤਾ ਹੋਇਆ ਹੈ, ਉਨ੍ਹਾਂ ਯੁਵਕਾਂ ਦੀ ਲਿਖਤੀ ਅਤੇ ਫਿਜ਼ੀਕਲ ਟ੍ਰੇਨਿੰਗ ਚੱਲ ਰਹੀ ਹੈ। ਜੋ ਯੁਵਕ ਇਨ੍ਹਾਂ ਫੋਰਸਾਂ ਵਿੱਚ ਭਰਤੀ ਹੋਣ ਲਈ ਲਿਖਤੀ ਅਤੇ ਫਿਜ਼ੀਕਲ ਟ੍ਰੇਨਿੰਗ ਲੈਣਾ ਚਾਹੁੰਦੇ ਹਨ, ਉਹ ਯੁਵਕ ਜਲਦੀ ਤੋਂ ਜਲਦੀ ਸਵੇਰੇ 09.30 ਵਜੇ ਤੋਂ 11.30 ਵਜੇ ਤੱਕ (ਸੋਮਵਾਰ ਤੋਂ ਸ਼ੁੱਕਰਵਾਰ ਤੱਕ) ਸੀ-ਪਾਈਟ ਕੈਂਪ, ਪੱਟੀ ਵਿਖੇ ਆਪਣਾ ਨਾਮ ਦਰਜ਼ ਕਰਵਾਉਣ ਲਈ ਰਿਪੋਰਟ ਕਰਨ।

ਉਨ੍ਹਾਂ ਕਿਹਾ ਕਿ ਕੈਂਪ ਵਿੱਚ ਆਉਣ ਸਮੇਂ ਉਪਰੋਕਤ ਕਿਸੇ ਵੀ ਭਰਤੀ ਲਈ ਆਨ ਲਾਈਨ ਅਪਲਾਈ ਕੀਤਾ ਹੈ ਉਸ ਦੀ ਫੋਟੋ ਸਟੇਟ ਕਾਪੀ, ਦਸਵੀਂ ਦਾ ਅਸਲ ਸਰਟੀਫਿਕੇਟ, ਦਸਵੀਂ ਦੇ ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀ, ਪੰਜਾਬ ਰੈਜੀਡੈਂਸ ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀ, ਜਾਤੀ ਦੇ ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀ, ਆਧਾਰ ਕਾਰਡ ਦੀ ਫੋਟੋ ਸਟੇਟ ਕਾਪੀ, ਬੈਂਕ ਖਾਤੇ ਦੀ ਫੋਟੋ ਸਟੇਟ ਕਾਪੀ ਅਤੇ ਖਾਤਾ ਚਾਲੂ ਹਾਲਤ ਵਿੱਚ ਹੋਵੇ ਅਤੇ ਇੱਕ ਪਾਸਪੋਰਟ ਸਾਈਜ਼ ਦੀ ਫੋਟੋ, ਇੱਕ ਕਾਪੀ, ਇੱਕ ਪੈੱਨ, ਖਾਣਾ ਖਾਣ ਲਈ ਬਰਤਨ, ਰਹਿਣ ਲਈ ਬਿਸਤਰਾ ਆਦਿ ਨਾਲ ਲੈ ਕੇ ਆਉਣ। ਉਨ੍ਹਾਂ ਕਿਹਾ ਕਿ ਕੈਂਪ ਵਿੱਚ ਰਹਿਣ ਸਮੇਂ ਖਾਣਾ ਅਤੇ ਰਹਾਇਸ਼ ਬਿਲਕੁਲ ਮੁਫਤ ਦਿੱਤੀ ਜਾਵੇਗੀ ਅਤੇ ਫਿਜ਼ੀਕਲ ਦੀ ਤਿਆਰੀ ਦੀ ਕੋਈ ਵੀ ਫ਼ੀਸ ਨਹੀਂ ਲਈ ਜਾਵੇਗੀ। ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ 97818-91928 ਅਤੇ 98760-303721 ਨੰਬਰਾਂ `ਤੇ ਸਪੰਰਕ ਕੀਤਾ ਜਾ ਸਕਦਾ ਹੈ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande