
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 19 ਦਸੰਬਰ (ਹਿੰ. ਸ.)। ਵਧੀਕ ਮੁੱਖ ਚੋਣ ਅਫ਼ਸਰ, ਪੰਜਾਬ, ਚੰਡੀਗੜ੍ਹ ਵੱਲੋਂ ਅੱਜ ਮਿਤੀ 19/12/2025 ਨੂੰ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਐਸ.ਏ.ਐਸ.ਨਗਰ ਵਿੱਚ ਬਣੇ ਈ.ਵੀ.ਐਮ/ਵੀਵੀਪੈਟ ਵੇਅਰਹਾਊਸ ਦੀ ਦੁਪਹਿਰ 12:30 ਵਜੇ Quarterly Inspection ਕੀਤੀ ਗਈ। ਨਿਰੀਖਣ ਦੌਰਾਨ ਉਨ੍ਹਾਂ ਵੱਲੋਂ ਬੀ.ਯੂ, ਸੀ.ਯੂ ਅਤੇ ਵੀਵੀਪੈਟ ਦੇ ਕਮਰੇ ਖੋਲਵਾ ਕੇ ਚੈਕਿੰਗ ਕੀਤੀ ਗਈ। ਇਹ ਚੈਕਿੰਗ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੀਆ ਦੀ ਹਾਜ਼ਰੀ ਵਿੱਚ ਕੀਤੀ ਗਈ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ