ਏਅਰ ਫੋਰਸ ਸਟੇਸ਼ਨ ਤੋਂ ਇਕ ਹਜ਼ਾਰ ਮੀਟਰ ਏਰੀਏ ਦੇ ਆਲੇ-ਦੁਆਲੇ ਮਾਸਾਹਾਰੀ ਦੁਕਾਨਾਂ ਚਲਾਉਣ ਅਤੇ ਰਹਿੰਦ-ਖੂੰਹਦ ਸੁੱਟਣ ‘ਤੇ ਪਾਬੰਦੀ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 19 ਦਸੰਬਰ (ਹਿੰ. ਸ.)। ਜ਼ਿਲ੍ਹਾ ਮੈਜਿਸਟਰੇਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਕੋਮਲ ਮਿੱਤਲ ਨੇ ‘ਦ ਭਾਰਤੀਯ ਨਾਗਰਿਕ ਸੁਰੱਖਿਆ ਸੰਹਿਤਾ, 2023 (46 ਆਫ 2023) ਦੇ ਚੈਪਟਰ 11 (ਅਧੀਨ ਧਾਰਾ 163) ਜ਼ਿਲ੍ਹੇ ਦੇ ਏਅਰ ਫੋਰਸ ਸਟੇਸ਼ਨ ਤੋਂ ਇਕ ਹਜ਼ਾਰ ਮੀਟਰ ਏਰੀਏ (ਜ਼ਿਲ੍ਹੇ ਦੀ ਹਦੂਦ
ਏਅਰ ਫੋਰਸ ਸਟੇਸ਼ਨ ਤੋਂ ਇਕ ਹਜ਼ਾਰ ਮੀਟਰ ਏਰੀਏ ਦੇ ਆਲੇ-ਦੁਆਲੇ ਮਾਸਾਹਾਰੀ ਦੁਕਾਨਾਂ ਚਲਾਉਣ ਅਤੇ ਰਹਿੰਦ-ਖੂੰਹਦ ਸੁੱਟਣ ‘ਤੇ ਪਾਬੰਦੀ


ਸਾਹਿਬਜ਼ਾਦਾ ਅਜੀਤ ਸਿੰਘ ਨਗਰ, 19 ਦਸੰਬਰ (ਹਿੰ. ਸ.)। ਜ਼ਿਲ੍ਹਾ ਮੈਜਿਸਟਰੇਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਕੋਮਲ ਮਿੱਤਲ ਨੇ ‘ਦ ਭਾਰਤੀਯ ਨਾਗਰਿਕ ਸੁਰੱਖਿਆ ਸੰਹਿਤਾ, 2023 (46 ਆਫ 2023) ਦੇ ਚੈਪਟਰ 11 (ਅਧੀਨ ਧਾਰਾ 163) ਜ਼ਿਲ੍ਹੇ ਦੇ ਏਅਰ ਫੋਰਸ ਸਟੇਸ਼ਨ ਤੋਂ ਇਕ ਹਜ਼ਾਰ ਮੀਟਰ ਏਰੀਏ (ਜ਼ਿਲ੍ਹੇ ਦੀ ਹਦੂਦ ਅੰਦਰ) ਦੇ ਆਲੇ-ਦੁਆਲੇ ਮਾਸਾਹਾਰੀ ਦੁਕਾਨਾਂ ਚਲਾਉਣ ਅਤੇ ਇਸ ਦੀ ਰਹਿੰਦ-ਖੂੰਹਦ ਨੂੰ ਸੁੱਟਣ ‘ਤੇ ਪੂਰਨ ਤੌਰ ਉਤੇ ਪਾਬੰਦੀ ਲਾਉਣ ਦੇ ਹੁਕਮ ਜਾਰੀ ਕੀਤੇ ਹਨ ਤਾਂ ਜੋ ਹਵਾਈ ਜਹਾਜ਼ਾਂ ਨਾਲ ਕੋਈ ਹਾਦਸਾ ਨਾ ਵਾਪਰੇ, ਕੋਈ ਜਾਨੀ-ਮਾਲੀ ਨੁਕਸਾਨ ਨਾ ਹੋਵੇ। ਇਹ ਹੁਕਮ ਬੀਤੇ 11 ਦਸੰਬਰ 2025 ਤੋਂ 10 ਫਰਵਰੀ 2026 ਤੱਕ ਲਾਗੂ ਰਹਿਣਗੇ।

ਜ਼ਿਲ੍ਹਾ ਮੈਜਿਸਟ੍ਰੇਟ ਕੋਮਲ ਮਿੱਤਲ ਨੇ ਦੱਸਿਆ ਕਿ ਧਿਆਨ ਵਿੱਚ ਆਇਆ ਹੈ ਕਿ ਏਅਰ ਫੋਰਸ ਸਟੇਸ਼ਨ ਦੇ ਆਲੇ ਦੁਆਲੇ ਆਮ ਜਨਤਾ ਵਲੋਂ ਕਈ ਖਾਣ-ਪੀਣ ਦੀਆਂ ਦੁਕਾਨਾਂ ਖੋਲੀਆਂ ਹੋਈਆਂ ਹਨ, ਉਨ੍ਹਾਂ ਵਲੋਂ ਇਨ੍ਹਾਂ ਵਸਤਾਂ ਦੀ ਰਹਿੰਦ-ਖੂਹੰਦ ਖੁੱਲ੍ਹੇ ਵਿਚ ਹੀ ਸੁੱਟ ਦਿੱਤੀ ਜਾਂਦੀ ਹੈ, ਜਿਸ ਕਰਕੇ ਏਅਰ ਫੋਰਸ ਦੇ ਏਰੀਏ ਵਿਚ ਮਾਸਾਹਾਰੀ ਪੰਛੀ ਉਡਦੇ ਰਹਿੰਦੇ ਹਨ। ਇਨ੍ਹਾਂ ਦੇ ਉਡਣ ਨਾਲ ਕਿਸੇ ਵੀ ਸਮੇਂ ਹਵਾਈ ਜਹਾਜ਼ ਨਾਲ ਟਕਰਾਉਣ ਕਰਕੇ ਹਾਦਸਾ ਵਾਪਰਨ ਦਾ ਡਰ ਬਣਿਆ ਰਹਿੰਦਾ ਹੈ ਜੋ ਕਿ ਰਾਸ਼ਟਰੀ ਸੁਰੱਖਿਆ ਲਈ ਵੀ ਖਤਰੇ ਦਾ ਕਾਰਨ ਬਣਦਾ ਹੈ ਅਤੇ ਸੈਨਾ ਵਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਵਿਚ ਵੀ ਵਿਘਨ ਪੈਦਾ ਕਰਦਾ ਹੈ। ਇਸ ਦੇ ਫਲਸਰੂਪ ਅਮਨ ਅਤੇ ਕਾਨੂੰਨ ਦੀ ਸਥਿਤੀ ਵੀ ਭੰਗ ਹੋਣ ਦਾ ਖਦਸ਼ਾ ਬਣਿਆ ਰਹਿੰਦਾ ਹੈ। ਇਸ ਸਥਿਤੀ ਦੇ ਮੱਦੇਨਜ਼ਰ ਇਨ੍ਹਾਂ ਕਾਰਵਾਈਆਂ ਨੂੰ ਰੋਕਣ ਲਈ ਇਹ ਹੁਕਮ ਲਾਗੂ ਕੀਤੇ ਗਏ ਹਨ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande