
ਫਾਜ਼ਿਲਕਾ 19 ਦਸੰਬਰ (ਹਿੰ. ਸ.)। ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ,ਪੰਜਾਬ ਦੀਆਂ ਹਦਾਇਤਾਂ ਅਤੇ ਜ਼ਿਲ਼੍ਹਾ ਪ੍ਰੋਗਰਾਮ ਅਫਸਰ ਅਨੁੰਪਿ੍ਆ ਸਿੰਘ ਦੀ ਆਗਵਾਈ ਹੇਠ ਆਗਣਵਾੜੀ ਸੈਟਰਾਂ ਵਿੱਚ ਈ.ਸੀ.ਈ. ਦਿਵਸ ਮਨਾਇਆ ਗਿਆ। ਇਸ ਮੌਕੇ ਬੱਚਿਆਂ ਲਈ ਵੱਖ ਵੱਖ ਸਿੱਖਿਆਤਮਕ ਤੇ ਮਨੋਰੰਜਨ ਗਤੀਵਿਧੀਆ ਜਿਵੇ ਕਿ ਚਿੱਤਰਕਾਰੀ ਮੁਕਾਬਲੇ, ਕਵਿਤਾ ਪਾਠ, ਕਹਾਣੀ ਸੁਣਾਉਣਾ ਆਯੋਜਿਤ ਕੀਤੇ ਗਏ, ਬੱਚਿਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ ਅਤੇ ਮਾਵਾਂ ਨੂੰ ਬੱਚਿਆਂ ਦੀ ਸਿਹਤ,ਪੋਸ਼ਣ, ਸਫਾਈ ਅਤੇ ਟੀਕਾਕਰਣ ਬਾਰੇ ਵੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ।
ਆਗਣਵਾੜੀ ਵਰਕਰਾਂ ਵੱਲੌਂ ਮਾਵਾਂ ਨੂੰ ਗਰਭਵਸਥਾ ਦੌਰਾਨ ਸਹੀ ਖੁਰਾਕ,ਸਿਹਤ ਜਾਂਚ, ਆਇਰਨ ਅਤੇ ਫੌਲਿਕ ਐਸਿਡ ਦੀ ਮੱਹਤਤਾ ਬਾਰੇ ਵੀ ਜਾਣਕਾਰੀ ਦਿੱਤੀ ਗਈ ਇਸ ਮੌਕੇ ਤੇ ਆਗਣਵਾੜੀ ਕੇਂਦਰਾਂ ਵਿੱਚ ਸਿਹਤ ਵਿਭਾਗ ਦੇ ਕਰਮਚਾਰੀਆਂ ਵੱਲੌਂ ਮਾਵਾਂ ਅਤੇ ਬੱਚਿਆਂ ਦੀ ਸਿਹਤ ਜਾਂਚ ਕੀਤੀ ਗਈ ਅਤੇ ਉਨਾਂ ਨੂੰ ਪੋਸ਼ਟਿਕ ਖੁਰਾਕ ਲੈਣ ਲਈ ਪ੍ਰੇਰਿਤ ਕੀਤਾ ਗਿਆ|ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਅਧਿਕਾਰੀਆਂ ਨੇ ਕਿਹਾ ਕਿ ਇਸ ਤਰ੍ਰਾਂ ਦੀਆਂ ਗਤੀਵਧੀਆਂ ਬੱਚਿਆਂ ਦੇ ਸਮੁੱਚੇ ਵਿਕਾਸ,ਬੋਧਿਕ,ਭਾਵਨਾਤਮਕ ਤੇ ਸਮਾਜਿਕ ਪੱਖਾਂ ਨੂੰ ਮਜਬੂਤ ਕਰਨ ਵਿੱਚ ਮਦਦਗਾਰ ਸਾਬਤ ਹੁੰਦੀਆਂ ਹਨ|
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ