ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਵਿੱਚ ਵੋਟਰਾਂ ਨੇ ਆਪ ਸਰਕਾਰ ਦੀ ਕਾਰਗੁਜ਼ਾਰੀ ਉੱਤੇ ਮੋਹਰ ਲਾਈ : ਵਿਧਾਇਕ ਹਰਮੀਤ ਸੰਧੂ
ਤਰਨਤਾਰਨ, 19 ਦਸੰਬਰ (ਹਿੰ. ਸ.)। ਵਿਧਾਨ ਸਭਾ ਹਲਕਾ ਤਰਨ ਤਾਰਨ ਦੇ ਵਿਧਾਇਕ ਹਰਮੀਤ ਸਿੰਘ ਸੰਧੂ ਨੇ ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਜਿੱਤ ‘ਤੇ ਲੋਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਨਤੀਜੇ ਲੋਕਾਂ ਦੇ ਭਰੋਸੇ ਅਤੇ ਸਰਕਾਰ ਦੀ ਕਾਰਗੁਜ਼ਾਰੀ ਦਾ ਸਪਸ
ਜ਼ਿਲ੍ਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਚ ਜੇਤੂ ਰਹੇ ਉਮੀਦਵਾਰਾਂ ਨਾਲ ਵਿਧਾਇਕ ਹਰਮੀਤ ਸੰਧੂ.


ਤਰਨਤਾਰਨ, 19 ਦਸੰਬਰ (ਹਿੰ. ਸ.)। ਵਿਧਾਨ ਸਭਾ ਹਲਕਾ ਤਰਨ ਤਾਰਨ ਦੇ ਵਿਧਾਇਕ ਹਰਮੀਤ ਸਿੰਘ ਸੰਧੂ ਨੇ ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਜਿੱਤ ‘ਤੇ ਲੋਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਨਤੀਜੇ ਲੋਕਾਂ ਦੇ ਭਰੋਸੇ ਅਤੇ ਸਰਕਾਰ ਦੀ ਕਾਰਗੁਜ਼ਾਰੀ ਦਾ ਸਪਸ਼ਟ ਪ੍ਰਮਾਣ ਹਨ। ਉਨ੍ਹਾਂ ਦੱਸਿਆ ਕਿ ਹਲਕਾ ਤਰਨ ਤਾਰਨ ਵਿੱਚ ਪੰਚਾਇਤ ਸੰਮਤੀ ਦੀਆਂ ਕੁੱਲ 32 ਵਿੱਚੋਂ 31 ਸੀਟਾਂ ‘ਤੇ ਆਮ ਆਦਮੀ ਪਾਰਟੀ ਨੇ ਸ਼ਾਨਦਾਰ ਜਿੱਤ ਦਰਜ ਕੀਤੀ ਹੈ।

ਉਨ੍ਹਾਂ ਨੇ ਕਿਹਾ ਕਿ ਇਸ ਦੇ ਨਾਲ ਨਾਲ ਜ਼ਿਲ੍ਹਾ ਪ੍ਰੀਸ਼ਦ ਦੀਆਂ 4 ਦੀਆਂ 4 ਸੀਟਾਂ ‘ਤੇ ਆਮ ਆਦਮੀ ਪਾਰਟੀ ਵੱਲੋਂ ਜਿੱਤ ਹਾਸਲ ਕਰਨਾ ਇਸ ਗੱਲ ਦਾ ਸਬੂਤ ਹੈ ਕਿ ਲੋਕਾਂ ਨੇ ਵਿਕਾਸ, ਇਮਾਨਦਾਰ ਪ੍ਰਸ਼ਾਸਨ ਅਤੇ ਲੋਕ-ਹਿਤੈਸ਼ੀ ਨੀਤੀਆਂ ਨੂੰ ਤਰਜੀਹ ਦਿੱਤੀ ਹੈ।

ਹਰਮੀਤ ਸਿੰਘ ਸੰਧੂ ਨੇ ਕਿਹਾ ਕਿ ਹਲਕੇ ਵਿਚ ਕਾਂਗਰਸ, ਅਕਾਲੀ ਦਲ ਅਤੇ ਕਈ ਹੋਰ ਧਿਰਾਂ ਆਪ ਖ਼ਿਲਾਫ਼ ਮੈਦਾਨ ਵਿੱਚ ਨਿੱਤਰੀਆਂ ਸਨ, ਪਰ ਲੋਕਾਂ ਨੇ ਉਹਨਾਂ ਨੂੰ ਮੂੰਹ ਨਹੀਂ ਲਾਇਆ। ਵਿਰੋਧੀਆਂ ਨੇ ਕਈ ਕਿਸਮ ਦੀਆਂ ਚਾਲਾਂ ਚੱਲੀਆਂ ਪਰ ਲੋਕਾਂ ਨੇ ਉਹਨਾਂ ਦੀ ਕੋਈ ਵੀ ਚਾਲ ਸਫਲ ਨਹੀਂ ਹੋਣ ਦਿੱਤੀ।

ਵਿਧਾਇਕ ਸੰਧੂ ਨੇ ਕਿਹਾ ਕਿ ਇਹ ਨਤੀਜੇ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਹੁਣ ਤੱਕ ਸਿੱਖਿਆ, ਸਿਹਤ, ਬਿਜਲੀ, ਪਾਣੀ, ਰੋਜ਼ਗਾਰ ਅਤੇ ਪਿੰਡਾਂ ਦੇ ਸਮੁੱਚੇ ਵਿਕਾਸ ਲਈ ਕੀਤੇ ਗਏ ਕੰਮਾਂ ‘ਤੇ ਲੋਕਾਂ ਦੀ ਮੋਹਰ ਹਨ। ਉਨ੍ਹਾਂ ਨੇ ਕਿਹਾ ਕਿ ਇਹ ਜਿੱਤ ਸਿਰਫ਼ ਇੱਕ ਪਾਰਟੀ ਦੀ ਨਹੀਂ, ਸਗੋਂ ਆਮ ਲੋਕਾਂ ਦੀ ਜਿੱਤ ਹੈ, ਜਿਨ੍ਹਾਂ ਨੇ ਸਾਫ਼-ਸੁਥਰੀ ਰਾਜਨੀਤੀ ਅਤੇ ਜ਼ਮੀਨੀ ਪੱਧਰ ‘ਤੇ ਵਿਕਾਸ ਦੇ ਮਾਡਲ ‘ਤੇ ਭਰੋਸਾ ਜਤਾਇਆ ਹੈ।

ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਨਵੀਂ ਬਣੀਆਂ ਪੰਚਾਇਤ ਸੰਮਤੀਆਂ ਅਤੇ ਜ਼ਿਲ੍ਹਾ ਪ੍ਰੀਸ਼ਦ ਲੋਕਾਂ ਦੀਆਂ ਉਮੀਦਾਂ ‘ਤੇ ਖਰੀ ਉਤਰਦਿਆਂ ਪਿੰਡਾਂ ਦੇ ਵਿਕਾਸ, ਬੁਨਿਆਦੀ ਸੁਵਿਧਾਵਾਂ ਦੇ ਵਿਸਥਾਰ ਅਤੇ ਪਾਰਦਰਸ਼ੀ ਪ੍ਰਸ਼ਾਸਨ ਨੂੰ ਪਹਿਲ ਦੇਵੇਗੀ।

ਅੰਤ ਵਿੱਚ ਵਿਧਾਇਕ ਹਰਮੀਤ ਸਿੰਘ ਸੰਧੂ ਨੇ ਪਾਰਟੀ ਦੇ ਵਰਕਰਾਂ, ਆਗੂਆਂ ਅਤੇ ਵੋਟਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਲੋਕਾਂ ਦੇ ਭਰੋਸੇ ਨੂੰ ਕਦੇ ਟੁੱਟਣ ਨਹੀਂ ਦੇਵੇਗੀ ਅਤੇ ਪੰਜਾਬ ਦੇ ਸਰਬਪੱਖੀ ਵਿਕਾਸ ਲਈ ਹੋਰ ਵੀ ਜੋਸ਼ ਨਾਲ ਕੰਮ ਕਰਦੀ ਰਹੇਗੀ।

ਇਸੇ ਦੌਰਾਨ ਵਿਧਾਇਕ ਹਰਮੀਤ ਸਿੰਘ ਸੰਧੂ ਨੇ ਆਪਣੀ ਰਿਹਾਇਸ਼ 'ਤੇ ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸੰਮਤੀਆਂ ਦੇ ਜੇਤੂ ਉਮੀਦਵਾਰਾਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਵੀ ਕੀਤਾ।

-------------------

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande