ਪੰਜਾਬ ਸਖੀ ਸ਼ਕਤੀ ਮੇਲੇ ਦੌਰਾਨ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਨੇ ਜਾਗਰੂਕਤਾ ਕੈਂਪ ਲਗਾਇਆ
ਤਰਨਤਾਰਨ 19 ਦਸੰਬਰ (ਹਿੰ. ਸ.)। ਦਫਤਰ ਜਿਲ੍ਹਾ ਪ੍ਰੋਗਰਾਮ ਅਫਸਰ ਤਰਨ ਤਾਰਨ ਵੱਲੋਂ “ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ, ਤਰਨ ਤਾਰਨ” ਅਧੀਨ ਦੁਸਹਿਰਾ ਗਰਾਉਂਡ ਤਰਨ ਤਾਰਨ ਵਿਖੇ ਕਰਵਾਏ ਜਾ ਰਹੇ ਤਿਨ ਦਿਨਾਂ ਮੇਲੇ “ਪੰਜਾਬ ਸਖੀ ਸ਼ਕਤੀ ਮੇਲਾ” ਵਿੱਚ ਅੱਜ ਦੂਸਰੇ ਦਿਨ ਵੀ ਜਾਗਰੂਕਤਾ ਕੈਂਪ ਲਗਾਇਆ ਗਿਆ| ਜਿਲ੍
ਸਿਹਤ ਵਿਭਾਗ ਵੱਲੋਂ ਲਗਾਏ ਗਏ ਜਾਗਰੂਕਤਾ ਕੈਂਪ ਦਾ ਦ੍ਰਿਸ਼.


ਤਰਨਤਾਰਨ 19 ਦਸੰਬਰ (ਹਿੰ. ਸ.)। ਦਫਤਰ ਜਿਲ੍ਹਾ ਪ੍ਰੋਗਰਾਮ ਅਫਸਰ ਤਰਨ ਤਾਰਨ ਵੱਲੋਂ “ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ, ਤਰਨ ਤਾਰਨ” ਅਧੀਨ ਦੁਸਹਿਰਾ ਗਰਾਉਂਡ ਤਰਨ ਤਾਰਨ ਵਿਖੇ ਕਰਵਾਏ ਜਾ ਰਹੇ ਤਿਨ ਦਿਨਾਂ ਮੇਲੇ “ਪੰਜਾਬ ਸਖੀ ਸ਼ਕਤੀ ਮੇਲਾ” ਵਿੱਚ ਅੱਜ ਦੂਸਰੇ ਦਿਨ ਵੀ ਜਾਗਰੂਕਤਾ ਕੈਂਪ ਲਗਾਇਆ ਗਿਆ| ਜਿਲ੍ਹਾ ਪ੍ਰੋਗਰਾਮ ਅਫਸਰ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵਿਭਾਗ ਦੀਆਂ ਤਿੰਨ ਸਟਾਲਾਂ ਲਗਾਈਆਂ ਗਈਆਂ ਹਨ ਜਿਸ ਵਿੱਚ ਸਖੀ ਵਨ ਸਟੋਪ ਸੈਂਟਰ, ਬਾਲ ਸੁਰੱਖਿਆ ਯੂਨਿਟ ਅਤੇ ਬੇਟੀ ਬਚਾਓ ਬੇਟੀ ਪੜਾਓ ਸਕੀਮ ਸ਼ਾਮਿਲ ਹਨ |

ਬੇਟੀ ਬਚਾਓ ਬੇਟੀ ਪੜਾਓ ਮੁਹਿੰਮ ਦੇ ਅਧੀਨ ਇੱਥੇ ਕਿਸ਼ੋਰੀਆਂ ਅਤੇ ਔਰਤਾਂ ਦਾ ਬਿਨਾਂ ਸੈਂਪਲ ਐਚਬੀ/ਅਨੀਮੀਆ ਟੈਸਟ ਕੀਤੇ ਜਾ ਰਹੇ ਹਨ, ਇਸਦੇ ਨਾਲ ਹੀ ਵਿਭਾਗ ਦੁਆਰਾ ਚਲਾਈ ਜਾ ਰਹੀ “ਪ੍ਰਧਾਨ ਮੰਤਰੀ ਮਤਰੁ ਵੰਧਨ ਯੋਜਨਾ” ਤੋਂ ਲੋਕਾਂ ਨੂੰ ਜਾਣੂ ਕਰਵਾਇਆ ਗਿਆ | ਆਂਗਣਵਾੜੀ ਵਰਕਰਾਂ ਵੱਲੋਂ ਮੇਲੇ ਵਿੱਚ ਪਹੁੰਚ ਰਹੇ ਲੋਕਾਂ ਨੂੰ ਵਿਭਾਗ ਵੱਲੋਂ ਗਰਬਵਤੀ ਮਹਿਲਾਵਾਂ ਨੂੰ ਦਿੱਤੀ ਜਾ ਰਹੀ ਵਿੱਤੀ ਸਹਾਇਤਾ ਬਾਰੇ ਜਾਣੂ ਕਰਵਾਇਆ ਗਿਆ ਜਿਸ ਵਿੱਚ ਮਹਿਲਾਵਾਂ ਨੂੰ 5 ਤੋਂ 6 ਹਜਾਰ ਦੀ ਰਾਸ਼ੀ ਮੁਹਈਆ ਕਰਵਾਈ ਜਾਂਦੀ ਹੈ |

ਇਸ ਦੇ ਨਾਲ ਹੀ ਸਖੀ ਵਨ ਸਟੋਪ ਸੈਂਟਰ ਵੱਲੋਂ ਦਿੱਤੀਆਂ ਜਾਣ ਵਾਲੀਆਂ ਫ਼੍ਰੀ ਸਹੂਲਤਾਂ ਜਿਵੇਂ ਕਿ ਐਮਰਜੈਂਸੀ ਸੇਵਾਵਾਂ, ਪੁਲਿਸ ਸਹਾਇਤਾ, ਸ਼ੈਲਟਰ ਦੀ ਸਹਾਇਤਾ, ਕਾਨੂੰਨੀ ਸਹਾਇਤਾ, ਡਾਕਟਰੀ ਸਹਾਇਤਾ ਅਤੇ ਕਾਉਂਸਲਿੰਗ ਦੀ ਸਹਾਇਤਾ ਬਾਰੇ ਮਹਿਲਾਵਾਂ ਨੂੰ ਜਾਣੂ ਕਰਵਾਇਆ ਜਾ ਰਿਹਾ ਹੈ। ਇਸਦੇ ਨਾਲ ਹੀ ਮਹਿਲਾਵਾਂ ਦੀ ਸੁਰੱਖਿਆ ਲਈ ਚਲਾਏ ਜਾ ਰਹੇ ਹੈਲਪ ਲਾਈਨ ਨੰਬਰ 181 ਬਾਰੇ ਵੀ ਜਾਗਰੂਕ ਕੀਤਾ ਗਿਆ |

ਜਿਲ੍ਹਾ ਪ੍ਰੋਗਰਾਮ ਅਫ਼ਸਰ ਰਾਹੁਲ ਅਰੋੜਾ ਨੇ ਕਿਹਾ ਕਿ ਵਿਭਾਗ ਵੱਲੋਂ ਮਹਿਲਾਵਾਂ ਅਤੇ ਬੱਚਿਆਂ ਦੀ ਸੁਰੱਖਿਆ ਅਤੇ ਪੋਸ਼ਣ ਸਿਹਤ ਲਈ ਇਸ ਤਰ੍ਹਾਂ ਦੀਆਂ ਕੋਸ਼ਿਸ਼ਾਂ ਜਾਰੀ ਰਹਿਣਗੀਆਂ, ਤਾਂ ਜੋ ਮਹਿਲਾਵਾਂ ਸਵੈ-ਨਿਰਭਰ ਹੋ ਸਕਣ ਅਤੇ ਬੱਚੇ ਚੰਗੇ ਸਿੱਖਿਆ ਪ੍ਰਾਪਤ ਕਰਕੇ ਬੁਲੰਦੀਆਂ ਤੱਕ ਪਹੁੰਚ ਸਕਣ।

-----------------

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande