
ਤਰਨਤਾਰਨ, 19 ਦਸੰਬਰ (ਹਿੰ. ਸ.)। ਜਿਲ੍ਹਾ ਖੇਡ ਅਫਸਰ ਤਰਨ ਤਾਰਨ ਸਤਵੰਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਾਬਾ ਗੁਰਮੁੱਖ ਸਿੰਘ ਤੇ ਬਾਬਾ ਉੱਤਮ ਸਿੰਘ ਸੀਨੀਅਰ ਸੈਕੰਡਰੀ ਸਕੂਲ ਖਡੂਰ ਸਾਹਿਬ ਵਿਖੇ ਪ੍ਰੈਕਟਿਸ ਕਰਨ ਵਾਲੇ ਨੌਜਵਾਨ ਹਾਕੀ ਖਿਡਾਰੀ ਮਨਮੀਤ ਸਿੰਘ ਖਹਿਰਾ ਪੁੱਤਰ ਅਮਨਪ੍ਰੀਤ ਸਿੰਘ ਖਹਿਰਾ ਨੇ ਐੱਫ. ਆਈ. ਐੱਚ ਜੂਨੀਅਰ ਵਰਲਡ ਕੱਪ ਜੋ ਸਟੇਟ ਤਾਮਿਲਨਾਡੂ ਵਿਖੇ ਮਿਤੀ 28-11-2025 ਤੋਂ 10-12-2025 ਤੱਕ ਹੋਏ ਮੁਕਾਬਲਿਆਂ ਵਿੱਚ ਤੀਸਰਾ ਸਥਾਨ ਪ੍ਰਾਪਤ ਕੀਤਾ ਹੈ। ਇਹ ਖਿਡਾਰੀ ਪਿੰਡ ਵੈਰੋਵਾਲ ਬਾਵਿਆ ਦਾ ਰਹਿਣ ਵਾਲਾ ਹੈ।
ਇਸ ਖਿਡਾਰੀ ਨੇ ਜ਼ਿਲ੍ਹਾ ਤਰਨ ਤਾਰਨ ਦਾ ਨਾਮ ਰੌਸ਼ਨ ਕੀਤਾ। ਜ਼ਿਲ੍ਹਾ ਤਰਨ ਤਾਰਨ ਵਿਖੇ ਪਹੁੰਚਣ 'ਤੇ ਸਤਵੰਤ ਕੌਰ ਜ਼ਿਲ੍ਹਾ ਖੇਡ ਅਫਸਰ, ਬਲਜੀਤ ਸਿੰਘ ਸੀਨੀਅਰ ਸਹਾਇਕ, ਕੁਲਦੀਪ ਸਿੰਘ ਸਟੈਨੋ, ਦਵਿੰਦਰ ਸਿੰਘ ਐਥਲੈਟਿਕਸ ਕੋਚ, ਕੰਵਲਜੀਤ ਸਿੰਘ, ਰੁਪਿੰਦਰ ਸਿੰਘ, ਦਿਲਬਾਗ ਸਿੰਘ ਬਹੁਤ-ਬਹੁਤ ਮੁਬਾਰਕਾਂ ਦਿੱਤੀਆਂ।
---------------
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ