
ਬਟਾਲਾ, 19 ਦਸੰਬਰ (ਹਿੰ. ਸ.)। ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ ਸ਼ੈਰੀ ਕਲਸੀ, ਜਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਵਿੱਚ ਜੇਤੂ ਉੁਮੀਦਵਾਰਾਂ ਨਾਲ ਗੁਰਦੁਆਰਾ ਸ੍ਰੀ ਕੰਧ ਸਾਹਿਬ ਅਤੇ ਮਾਤਾ ਕਾਲੀ ਦੁਆਰੀ ਮੰਦਿਰ ਵਿਖੇ ਨਤਮਸਤਕ ਹੋਏ ਅਤੇ ਪਰਮਾਤਮਾ ਦਾ ਅਸ਼ੀਰਵਾਦ ਲਿਆ।
ਇਸ ਮੌਕੇ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਪਰਮਾਤਮਾ ਦੇ ਆਸ਼ੀਰਵਾਦ ਅਤੇ ਲੋਕਾਂ ਦੇ ਪਿਆਰ ਨਾਲ ਬਟਾਲੇ ਦੇ ਵਿਕਾਸ ਲਈ ਪ੍ਰਤੀਬੱਧ ਹਨ ਅਤੇ ਲੋਕਾਂ ਦੀ ਸੇਵਾ ਵਿੱਚ ਚੌਵੀ ਘੰਟੇ ਹਾਜ਼ਰ ਹਨ।
ਉਨ੍ਹਾਂ ਕਿਹਾ ਕਿ ਜਦੋਂ ਦਾ ਬਟਾਲਾ ਵਾਸੀਆਂ ਨੇ ਉਨ੍ਹਾਂ ਨੂੰ ਸੇਵਾ ਦਾ ਮੌਕਾ ਦਿੱਤਾ ਹੈ, ਉਹ ਲੋਕਾਂ ਦੀਆਂ ਮੁਸ਼ਕਿਲਾਂ ਦੂਰ ਕਰਨ ਦੇ ਨਾਲ ਬਟਾਲੇ ਦੇ ਵਿਕਾਸ ਲਈ ਕਾਰਜ ਕਰ ਰਹੇ ਹਨ ਅਤੇ ਲੋਕਾਂ ਦੇ ਪਿਆਰ ਸਦਕਾ ਬਟਾਲੇ ਨੂੰ ਵਿਕਾਸ ਪੱਖੋਂ ਨਮੂਨੇ ਦਾ ਹਲਕਾ ਬਣਾਇਆ ਜਾਵੇਗਾ।
ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਪਿੰਡਾਂ ਅਤੇ ਸ਼ਹਿਰੀ ਖੇਤਰ ਵਿੱਚ ਵੱਖ ਵੱਖ ਵਿਕਾਸ ਕਾਰਜ ਕਰਵਾਏ ਗਏ ਹਨ ਅਤੇ ਲਗਾਤਾਰ ਵਿਕਾਸ ਕਾਰਜ ਜਾਰੀ ਹਨ। ਉਨ੍ਹਾਂ ਨੇ ਕਿਹਾ ਕਿ ਬਟਾਲਾ ਵਾਸੀਆਂ ਨੇ ਵਿਕਾਸ ਅਤੇ ਉਸਾਰੂ ਕੰਮਾਂ ਵਿੱਚ ਭਰੋਸਾ ਜਿਤਾਇਆ ਹੈ ਅਤੇ ਲੋਕ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਲੋਕਪੱਖੀ ਨੀਤੀਆਂ ਤੋਂ ਖੁਸ਼ ਹਨ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ