ਲੋਕਾਂ, ਵਿਕਾਸ ਅਤੇ ਉਸਾਰੂ ਕੰਮਾਂ 'ਤੇ ਪ੍ਰਗਟਾਇਆ ਭਰੋਸਾ: ਵਿਧਾਇਕ ਸ਼ੈਰੀ ਕਲਸੀ
ਬਟਾਲਾ, 19 ਦਸੰਬਰ (ਹਿੰ. ਸ.)। ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਬਟਾਲਾ ਵਾਸੀਆਂ ਨੇ ਵਿਕਾਸ ਅਤੇ ਉਸਾਰੂ ਕੰਮਾਂ ਵਿੱਚ ਭਰੋਸਾ ਪ੍ਰਗਟਾਇਆ ਹੈ ਅਤੇ ਲੋਕ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਲੋਕਪੱਖੀ ਨੀਤੀਆਂ ਤੋਂ ਸੰਤੁਸ਼ਟ ਹਨ। ਉਨ੍
ਜੇਤੂ ਉਮੀਦਵਾਰਾਂ ਨਾਲ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ.


ਬਟਾਲਾ, 19 ਦਸੰਬਰ (ਹਿੰ. ਸ.)। ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਬਟਾਲਾ ਵਾਸੀਆਂ ਨੇ ਵਿਕਾਸ ਅਤੇ ਉਸਾਰੂ ਕੰਮਾਂ ਵਿੱਚ ਭਰੋਸਾ ਪ੍ਰਗਟਾਇਆ ਹੈ ਅਤੇ ਲੋਕ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਲੋਕਪੱਖੀ ਨੀਤੀਆਂ ਤੋਂ ਸੰਤੁਸ਼ਟ ਹਨ। ਉਨ੍ਹਾਂ ਨਵੇਂ ਤਹਿਸੀਲ ਕੰਪਲੈਕਸ ਬਟਾਲਾ ਜਿਥੇ ਐਸ.ਡੀ.ਐਮ ਬਟਾਲਾ, ਗੁਰਮੰਦਰ ਸਿੰਘ ਵਲੋਂ ਜੇਤੂ ਉਮੀਦਵਾਰਾਂ ਨੂੰ ਸਰਟੀਫਿਕੇਟ ਵੰਡੇ ਗਏ, ਵਿਖੇ ਜੇਤੂ ਉੁਮੀਦਵਾਰਾਂ ਨੂੰ ਮੁਬਾਰਕਬਾਦ ਦਿੱਤੀ ਤੇ ਗੁਰੂ ਘਰ ਦੀ ਬਖਸ਼ਿਸ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ।

ਇਸ ਮੌਕੇ ਪੱਤਰਕਾਰਾਂ ਨਾਲ ਕੀਤੀ ਪਰੈੱਸ ਕਾਨਫਰੰਸ ਦੌਰਾਨ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਉਹ ਬਟਾਲਾ ਵਾਸੀਆਂ ਦਾ ਧੰਨਵਾਦ ਕਰਦੇ ਹਨ, ਜਿਨ੍ਹਾਂ ਨੇ ਵੱਡੀ ਲੀਡ ਨਾਲ ਆਪ ਉਮੀਦਵਾਰਾਂ ਨੂੰ ਜਿਤਾਇਆ, ਜਿਸ ਲਈ ਉਹ ਹਮੇਸ਼ਾ ਉਨ੍ਹਾਂ ਦੇ ਰਿਣੀ ਰਹਿਣਗੇ।

ਇੱਕ ਸਵਾਲ ਦੇ ਜਵਾਬ ਵਿੱਚ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਗਿਆ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਸੂਬੇ ਦੇ ਹਰਮਨ ਪਿਆਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਲੋਕ ਹਿੱਤ ਵਿੱਚ ਲਏ ਗਏ ਫੈਸਲਿਆਂ 'ਤੇ ਵੋਟਰਾਂ ਨੇ ਮੋਹਰ ਲਗਾਈ ਹੈ ਅਤੇ ਰਵਾਇਤੀ ਪਾਰਟੀਆਂ ਨੂੰ ਸਪੱਸ਼ਟ ਸੰਦੇਸ਼ ਦਿੱਤਾ ਹੈ ਕਿ ਉਹ ਵਿਕਾਸ ਅਤੇ ਉਸਾਰੂ ਰਾਜਨੀਤੀ ਦੇ ਮੁੱਦਈ ਹਨ।

ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਕਿਹਾ ਕਿ ਬਟਾਲਾ ਹਲਕੇ ਵਿੱਚ ਕਰਵਾਏ ਵਿਕਾਸ ਕੰਮਾਂ 'ਤੇ ਵੋਟਰਾਂ ਨੇ ਵਿਸ਼ਵਾਸ ਪ੍ਰਗਟਾਇਆ ਹੈ ਅਤੇ ਪੰਚਾਇਤ ਸੰਮਤੀ ਬਟਾਲਾ ਅਤੇ ਜਿਲ੍ਹਾ ਪ੍ਰੀਸ਼ਦ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੀ ਸ਼ਾਨਦਾਰ ਜਿੱਤ ਹਾਸਲ ਹੋਈ ਹੈ

ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਜਦੋਂ ਦਾ ਬਟਾਲਾ ਹਲਕਾ ਵਾਸੀਆਂ ਨੇ ਉਨ੍ਹਾਂ ਨੂੰ ਸੇਵਾ ਕਰਨ ਦਾ ਮੌਕਾ ਦਿੱਤਾ ਹੈ, ਉਨ੍ਹਾਂ ਦੀ ਹਮੇਸ਼ਾ ਕੋਸ਼ਿਸ਼ ਰਹੀ ਹੈ ਕਿ ਲੋਕਾਂ ਦੀਆਂ ਦੁੱਖ ਤਕਲੀਫਾਂ ਦੂਰ ਕੀਤੀਆਂ ਜਾਣ ਅਤੇ ਹਲਕੇ ਦਾ ਸਰਬਪੱਖੀ ਵਿਕਾਸ ਕੀਤਾ ਜਾਵੇ।

ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਬਟਾਲੇ ਦੇ ਲੋਕਾਂ ਨੇ ਮੇਰੇ 'ਤੇ ਵਿਸ਼ਵਾਸ ਜਿਤਾਇਆ ਹੈ, ਉਹ ਹੁਣ ਹੋਰ ਤੇਜ਼ੀ ਨਾਲ ਲੋਕਾਂ ਦੇ ਸਾਥ ਨਾਲ ਹਲਕੇ ਦਾ ਸਰਬਪੱਖੀ ਵਿਕਾਸ ਕਰਵਾਉਣਗੇ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande