ਮਹਿਲਾਵਾਂ ਦੀ ਮੁਫ਼ਤ ਸਿਹਤ ਜਾਂਚ ਅਤੇ ਰੋਜ਼ਗਾਰ ਮੇਲੇ ਦਾ ਕੀਤਾ ਆਯੋਜਨ
ਸ੍ਰੀ ਮੁਕਤਸਰ ਸਾਹਿਬ , 19 ਦਸੰਬਰ (ਹਿੰ. ਸ.)। ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ, ਪੰਜਾਬ ਵੱਲੋਂ ਬੇਟੀ ਬਚਾਓ, ਬੇਟੀ ਪੜ੍ਹਾਓ ਸਕੀਮ ਅਧੀਨ ਔਰਤਾਂ ਲਈ ਸਿਹਤ ਅਤੇ ਰੋਜ਼ਗਾਰ ਕੈਂਪ ਅੱਜ ਤਾਜ ਪੈਲੇਸ, ਸ੍ਰੀ ਮੁਕਤਸਰ ਸਾਹਿਬ ਵਿਖੇ ਆਯੋਜਿਤ ਕੀਤਾ ਗਿਆ। ਇਸ ਮੇਲੇ ਵਿੱਚ 10 ਕੰਪਨੀਆਂ ਨੇ ਭਾਗ ਲ
ਮਹਿਲਾਵਾਂ ਦੇ ਰੋਜ਼ਗਾਰ ਲਈ ਆਯੋਜਿਤ ਰੁਜ਼ਗਾਰ ਮੇਲੇ ਦਾ ਦ੍ਰਿਸ਼.


ਸ੍ਰੀ ਮੁਕਤਸਰ ਸਾਹਿਬ , 19 ਦਸੰਬਰ (ਹਿੰ. ਸ.)।

ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ, ਪੰਜਾਬ ਵੱਲੋਂ ਬੇਟੀ ਬਚਾਓ, ਬੇਟੀ ਪੜ੍ਹਾਓ ਸਕੀਮ ਅਧੀਨ ਔਰਤਾਂ ਲਈ ਸਿਹਤ ਅਤੇ ਰੋਜ਼ਗਾਰ ਕੈਂਪ ਅੱਜ ਤਾਜ ਪੈਲੇਸ, ਸ੍ਰੀ ਮੁਕਤਸਰ ਸਾਹਿਬ ਵਿਖੇ ਆਯੋਜਿਤ ਕੀਤਾ ਗਿਆ। ਇਸ ਮੇਲੇ ਵਿੱਚ 10 ਕੰਪਨੀਆਂ ਨੇ ਭਾਗ ਲਿਆ, ਅਤੇ 500 ਤੋਂ ਵੱਧ ਅਸਾਮੀਆਂ ਲਈ ਇੰਟਰਵਿਊ ਕੀਤੀ ਗਈ।

ਇਸ ਮੇਲੇ ਵਿੱਚ 271 ਉਮੀਦਵਾਰਾਂ ਨੇ ਸੁਨਹਿਰੀ ਭਵਿੱਖ ਲੋਚਦਿਆਂ ਆਈਆਂ ਕੰਪਨੀਆਂ ਵਿੱਚ ਆਪਣੇ ਵੇਰਵੇ ਦਿੱਤੇ ਅਤੇ ਸਿਲੈਕਟ ਹੋਏ । ਰੋਜ਼ਗਾਰ ਦਫਤਰ ਦੇ ਨੁਮਾਇੰਦੇ ਨੇ ਦੱਸਿਆ ਕਿ ਆਏ ਹੋਏ ਉਮੀਦਵਾਰਾਂ ਵਿੱਚੋਂ 149 ਦੀ ਨਿਯੁਕਤੀ ਮੌਕੇ ਤੇ ਕਰ ਦਿੱਤੀ ਗਈ। ਉਨਾਂ ਦੱਸਿਆ ਕਿ 13 ਨਿਯੁਕਤ ਲੜਕੀਆਂ ਨੂੰ ਮੌਕੇ ਤੇ ਆਫਰ ਲੈਟਰ ਦਿੱਤੇ ਗਏ। ਡਿਪਟੀ ਕਮਿਸ਼ਨਰ ਅਭੀਜੀਤ ਕਪਲਿਸ਼ ਨੇ ਦੱਸਿਆ ਕਿ ਅਜਿਹੇ ਪ੍ਰੋਗਰਾਮ ਲੋਕਾਂ ਲਈ ਲਾਹੇਵੰਦ ਹੁੰਦੇ ਹਨ ।

ਇਸ ਮੌਕੇ ਮੇਲੇ ਸੰਬੰਧੀ ਜਾਣਕਾਰੀ ਦਿੰਦਿਆਂ ਨੋਡਲ ਅਫ਼ਸਰ ਦਿਲਬਾਗ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਇਸ ਉਪਰਾਲੇ ਦਾ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਹੈ । ਉਨ੍ਹਾਂ ਦੱਸਿਆ ਕਿ ਅੱਜ ਦੇ ਇਸ ਮੇਲੇ ਦੌਰਾਨ ਪਹੁੰਚੀਆਂ ਮਹਿਲਾਵਾਂ ਦਾ ਸਿਵਲ ਹਸਪਤਾਲ ਦੇ ਦੋ ਮਾਹਰ ਡਾਕਟਰਾਂ ਵੱਲੋਂ ਮੁਫ਼ਤ ਸਿਹਤ ਚੈੱਕਅਪ ਵੀ ਕੀਤਾ ਗਿਆ । ਉਨ੍ਹਾਂ ਦੱਸਿਆ ਕਿ ਭਵਿੱਖ ਵਿਚ ਵੀ ਇਸ ਤਰ੍ਹਾਂ ਦੇ ਉਪਰਾਲੇ ਕੀਤੇ ਜਾਂਦੇ ਰਹਿਣਗੇ ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande