ਜੀ. ਆਰ.ਪੀ ਦੇ ਸਪੈਸ਼ਲ ਡੀਜੀਪੀ ਸ਼ਸ਼ੀ ਪ੍ਰਭਾ ਦਿਵੇਦੀ ਨੇ ਖੁਦ ਸਾਈਕਲ ਚਲਾ ਕੇ ਨੌਜਵਾਨਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕੀਤਾ
ਪਟਿਆਲਾ, 19 ਦਸੰਬਰ (ਹਿੰ. ਸ.)। ਰੇਲਵੇ ਪੁਲਿਸ ਦੇ ਸਪੈਸ਼ਲ ਡੀਜੀਪੀ ਮੈਡਮ ਸ਼ਸ਼ੀ ਪ੍ਰਭਾ ਦਿਵੇਦੀ ਨੇ ਨਿਵੇਕਲੀ ਪਹਿਲਕਦਮੀ ਕਰਦਿਆਂ ਪਟਿਆਲਾ ਸ਼ਹਿਰ ਅੰਦਰ ਖੁਦ ਸਾਈਕਲ ਚਲਾ ਕੇ ਨੌਜਵਾਨਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕੀਤਾ ਹੈ। ਅੱਜ ਇੱਥੇ ਜੀ.ਆਰ.ਪੀ.,ਪੰਜਾਬ ਦੇ ਪਟਿਆਲਾ ਸਥਿਤ ਮੁੱਖ ਦਫ਼ਤਰ ਵਿਖੇ ਨਸ਼ਿਆਂ ਦੀ
ਨਸ਼ਿਆਂ ਵਿਰੁੱਧ ਕੱਢੀ ਗਈ ਜਾਗਰੂਕਤਾ ਸਾਈਕਲ ਰੈਲੀ ਦਾ ਦ੍ਰਿਸ਼


ਪਟਿਆਲਾ, 19 ਦਸੰਬਰ (ਹਿੰ. ਸ.)। ਰੇਲਵੇ ਪੁਲਿਸ ਦੇ ਸਪੈਸ਼ਲ ਡੀਜੀਪੀ ਮੈਡਮ ਸ਼ਸ਼ੀ ਪ੍ਰਭਾ ਦਿਵੇਦੀ ਨੇ ਨਿਵੇਕਲੀ ਪਹਿਲਕਦਮੀ ਕਰਦਿਆਂ ਪਟਿਆਲਾ ਸ਼ਹਿਰ ਅੰਦਰ ਖੁਦ ਸਾਈਕਲ ਚਲਾ ਕੇ ਨੌਜਵਾਨਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕੀਤਾ ਹੈ। ਅੱਜ ਇੱਥੇ ਜੀ.ਆਰ.ਪੀ.,ਪੰਜਾਬ ਦੇ ਪਟਿਆਲਾ ਸਥਿਤ ਮੁੱਖ ਦਫ਼ਤਰ ਵਿਖੇ ਨਸ਼ਿਆਂ ਦੀ ਭਿਆਨਕ ਸਮੱਸਿਆ ਵਿਰੁੱਧ ਜਾਗਰੂਕਤਾ ਫੈਲਾਉਣ ਲਈ ਕੱਢੀ ਗਈ ਸਾਈਕਲ ਰੈਲੀ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਨ ਮੌਕੇ ਸਪੈਸ਼ਲ ਡੀਜੀਪੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਡੀ.ਜੀ.ਪੀ.,ਪੰਜਾਬ ਗੌਰਵ ਯਾਦਵ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਅਰੰਭੇ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਦਿਆਂ ਰੇਲਵੇ ਪੁਲਿਸ ਨੇ ਵੀ ਆਪਣਾ ਯੋਗਦਾਨ ਪਾਇਆ ਹੈ।

ਸ਼ਸ਼ੀ ਪ੍ਰਭਾ ਦਿਵੇਦੀ ਨੇ ਦੱਸਿਆ ਕਿ ਇਸ ਰੈਲੀ ਦਾ ਮੁੱਖ ਉਦੇਸ਼ ਪੰਜਾਬ ਦੇ ਨੌਜਵਾਨਾਂ ਦੀ ਸਰੀਰਿਕ ਤੰਦਰੁਸਤੀ ਅਤੇ ਖੇਡਾਂ ਵੱਲ ਰੁਚੀ ਨੂੰ ਵਧਾਉਣ ਲਈ ਆਮ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕਰਨਾ ਹੈ। ਇਹ ਸਾਈਕਲ ਰੈਂਲੀ ਦਫਤਰ ਪਟਿਆਲਾ ਤੋ ਸੁਰੂ ਹੋ ਕੇ ਫੁਆਰਾ ਚੌਕ, ਪੋਲੋ ਗਰਾਊਂਡ ਰੋਡ, ਮਹਿੰਦਰਾ ਕਾਲਜ, ਐਨ.ਆਈ.ਐਸ ਚੌਂਕ, ਵਾਈ. ਪੀ. ਐਸ ਚੌਂਕ ਅਤੇ ਠੀਕਰੀ ਵਾਲਾ ਚੌਂਕ ਆਦਿ ਵਗੈਰਾ ਤੋਂ ਵਾਪਸ ਦਫਤਰ ਹੈਡਕੁਆਟਰ ਜੀ.ਆਰ.ਪੀ.,ਪੰਜਾਬ ਵਿਖੇ ਸਮਾਮਤ ਹੋਈ।

ਇਸ ਮੌਕੇ ਸੰਬੋਧਨ ਕਰਦਿਆਂ ਸਪੈਸ਼ਲ ਡੀਜੀਪੀ ਮੈਡਮ ਸ਼ਸ਼ੀ ਪ੍ਰਭਾ ਦਿਵੇਦੀ ਨੇ ਕਿਹਾ ਕਿ ਨਸ਼ੇ ਇੱਕ ਗੰਭੀਰ ਸਮਾਜਿਕ ਬੁਰਾਈ ਹਨ, ਜਿਨ੍ਹਾਂ ਦਾ ਖ਼ਾਤਮਾ ਸਿਰਫ ਸਾਂਝੇ ਉਪਰਾਲਿਆ, ਜਾਗਰੂਕਤਾ ਅਤੇ ਲੋਕਾਂ ਦੀ ਸਰਗਰਮ ਭਾਗੇਦਾਰੀ ਨਾਲ ਹੀ ਸੰਭਵ ਹੈ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਵੀ ਨਸ਼ਿਆਂ ਵਿਰੁੱਧ ਇਸ ਤਰ੍ਹਾਂ ਦੇ ਜਾਗਰੂਕਤਾ ਉਪਰਾਲੇ ਲਗਾਤਾਰ ਜਾਰੀ ਰਹਿਣਗੇ।

ਸਾਈਕਲ ਰੈਲੀ ਵਿੱਚ ਜੀ.ਆਰ.ਪੀ., ਯੂਨਿਟ ਦੇ ਅਧਿਕਾਰੀ, ਜ਼ਿਲ੍ਹਾ ਪੁਲਿਸ, ਪਟਿਆਲਾ ਦੇ ਅਧਿਕਾਰੀ ਅਤੇ ਹੋਰ ਕਰਮਚਾਰੀਆਂ ਦੇ ਨਾਲ-ਨਾਲ ਖਿਡਾਰੀਆਂ ਵਲੋਂ ਵੀ ਭਾਗ ਲਿਆ ਗਿਆ। ਇਸ ਸਾਈਕਲ ਦੌਰਾਨ ਨਸ਼ਿਆਂ ਵਿਰੁੱਧ ਸਮਾਜ ਨੂੰ ਖਾਸ ਕਰਕੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦਾ ਸੰਦੇਸ਼ ਦਿੱਤਾ ਗਿਆ। ਇਸ ਮੌਕੇ ਸਰੀਰਿਕ ਤੰਦਰੁਸਤੀ, ਅਨੂਸਾਸ਼ਨ ਅਤੇ ਸਕਾਰਾਤਮਦ ਸੋਚ ਨੂੰ ਨਸ਼ਿਆ ਵਿਰੁੱਧ ਲੜਾਈ ਦੇ ਮਹੱਤਵਪੂਰਨ ਹਥਿਆਰ ਵਜੋਂ ਉਜਾਗਰ ਕੀਤਾ ਗਿਆ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande