ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਲਈ ਦੂਜੇ ਦਿਨ ਵੀ ਕੋਈ ਨਾਮਜ਼ਦਗੀ ਨਹੀਂ: ਜ਼ਿਲ੍ਹਾ ਚੋਣ ਅਫ਼ਸਰ
ਮਾਨਸਾ, 2 ਦਸੰਬਰ (ਹਿੰ. ਸ.)। ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਦੱਸਿਆ ਕਿ ਮੰਗਲਵਾਰ ਨੂੰ ਦੂਜੇ ਦਿਨ ਵੀ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਲਈ ਕੋਈ ਨਾਮਜ਼ਦਗੀ ਨਹੀਂ ਹੋਈ। ਉਨ੍ਹਾਂ ਦੱਸਿਆ ਕਿ ਨਾਮਜ਼ਦਗੀਆਂ ਭਰਨ ਦੀ ਆਖ਼ਰੀ ਮਿਤੀ 04 ਦਸੰਬਰ 2025 (ਵੀਰਵਾਰ) ਹੈ। ਨਾਮਜ਼ਦਗੀ
ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਨਵਜੋਤ ਕੌਰ


ਮਾਨਸਾ, 2 ਦਸੰਬਰ (ਹਿੰ. ਸ.)। ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਦੱਸਿਆ ਕਿ ਮੰਗਲਵਾਰ ਨੂੰ ਦੂਜੇ ਦਿਨ ਵੀ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਲਈ ਕੋਈ ਨਾਮਜ਼ਦਗੀ ਨਹੀਂ ਹੋਈ।

ਉਨ੍ਹਾਂ ਦੱਸਿਆ ਕਿ ਨਾਮਜ਼ਦਗੀਆਂ ਭਰਨ ਦੀ ਆਖ਼ਰੀ ਮਿਤੀ 04 ਦਸੰਬਰ 2025 (ਵੀਰਵਾਰ) ਹੈ। ਨਾਮਜ਼ਦਗੀ ਪੱਤਰਾਂ ਦੀ ਪੜਤਾਲ 05 ਦਸੰਬਰ 2025 (ਸ਼ੁੱਕਰਵਾਰ) ਨੂੰ ਹੋਵੇਗੀ। ਨਾਮਜ਼ਦਗੀਆਂ ਵਾਪਿਸ ਲੈਣ ਦੀ ਆਖ਼ਰੀ ਮਿਤੀ 06 ਦਸੰਬਰ 2025 (ਸ਼ਨੀਵਾਰ) ਸ਼ਾਮ 03:00 ਵਜੇ ਤੱਕ ਹੋਵੇਗੀ। ਚੋਣਾਂ 14 ਦਸੰਬਰ 2025 (ਐਤਵਾਰ) ਨੂੰ ਸਵੇਰੇ 8 ਵਜੇ ਤੋਂ ਸ਼ਾਮ ਦੇ 4 ਵਜੇ ਤੱਕ ਹੋਣਗੀਆਂ। ਪੋਲ ਹੋਈਆਂ ਵੋਟਾਂ ਦੀ ਗਿਣਤੀ ਮਿਤੀ 17 ਦਸੰਬਰ 2025 (ਬੁੱਧਵਾਰ) ਨੂੰ ਗਿਣਤੀ ਕੇਂਦਰਾਂ 'ਤੇ ਹੋਵੇਗੀ।

ਜ਼ਿਲ੍ਹਾ ਪ੍ਰੀਸ਼ਦ ਮਾਨਸਾ ਦੇ 11 ਜ਼ੋਨਾਂ ਲਈ ਚੋਣਾਂ ਹੋ ਰਹੀਆਂ ਹਨ, ਜਿਸ ਲਈ ਰਿਟਰਨਿੰਗ ਅਫ਼ਸਰ ਐਸ.ਡੀ.ਐਮ.ਮਾਨਸਾ ਹਨ ਅਤੇ ਨਾਮਜ਼ਦਗੀ ਪੱਤਰ ਐਸ.ਡੀ.ਐਮ. ਦਫ਼ਤਰ ਮਾਨਸਾ ਵਿਖੇ ਦਾਖਲ ਕਰਵਾਏ ਜਾ ਸਕਦੇ ਹਨ। ਪੰਚਾਇਤ ਸੰਮਤੀ ਮਾਨਸਾ ਦੇ 25 ਜ਼ੋਨਾਂ ਲਈ ਚੋਣਾਂ ਹੋਣੀਆਂ ਹਨ ਜਿਸ ਦੇ ਰਿਟਰਨਿੰਗ ਅਫ਼ਸਰ ਐਕਸੀਅਨ ਮਾਈਨਜ਼ ਹਨ ਅਤੇ ਨਾਮਜ਼ਦਗੀਆਂ ਦਫ਼ਤਰ ਜ਼ਿਲ੍ਹਾ ਪ੍ਰੀਸ਼ਦ ਮਾਨਸਾ ਵਿਖੇ ਦਾਖ਼ਲ ਕੀਤੀਆਂ ਜਾ ਸਕਦੀਆਂ ਹਨ।

ਪੰਚਾਇਤ ਸੰਮਤੀ ਸਰਦੂਲਗੜ੍ਹ ਦੇ 15 ਜ਼ੋਨਾਂ ਲਈ ਐਸ.ਡੀ.ਐਮ. ਸਰਦੂਲਗੜ੍ਹ ਰਿਟਰਨਿੰਗ ਅਫ਼ਸਰ ਹਨ ਅਤੇ ਨਾਮਜ਼ਦਗੀਆਂ ਐਸ.ਡੀ.ਐਮ. ਦਫ਼ਤਰ ਸਰਦੂਲਗੜ੍ਹ ਵਿਖੇ ਦਾਖ਼ਲ ਹੋ ਰਹੀਆਂ ਹਨ।

ਪੰਚਾਇਤ ਸੰਮਤੀ ਬੁਢਲਾਡਾ ਦੇ 25 ਜ਼ੋਨਾਂ ਲਈ ਰਿਟਰਨਿੰਗ ਅਫ਼ਸਰ ਐਸ.ਡੀ.ਐਮ. ਬੁਢਲਾਡਾ ਹਨ ਅਤੇ ਨਾਮਜ਼ਦਗੀਆਂ ਐਸ.ਡੀ.ਐਮ. ਦਫ਼ਤਰ ਬੁਢਲਾਡਾ ਵਿਚ ਦਾਖ਼ਲ ਕੀਤੀਆਂ ਜਾ ਰਹੀਆਂ ਹਨ।

ਪੰਚਾਇਤ ਸੰਮਤੀ ਝੁਨੀਰ ਦੇ 21 ਜ਼ੋਨਾਂ ਲਈ ਚੋਣਾਂ ਹੋਣੀਆਂ ਹਨ ਜਿਸ ਦੇ ਲਈ ਮੰਡਲ ਇੰਜੀਨੀਅਰ ਪੰਜਾਬ ਜਲ ਸਰੋਤ ਪ੍ਰਬੰਧਨ ਅਤੇ ਵਿਕਾਸ ਨਿਗਮ ਨੂੰ ਰਿਟਰਨਿੰਗ ਅਫ਼ਸਰ ਝੁਨੀਰ ਲਗਾਇਆ ਗਿਆ ਹੈ ਅਤੇ ਨਾਮਜ਼ਦਗੀ ਪੱਤਰ ਬੀ.ਡੀ.ਪੀ.ਓ. ਦਫ਼ਤਰ ਝੁਨੀਰ ਵਿਖੇ ਦਾਖ਼ਲ ਕੀਤੇ ਜਾ ਸਕਦੇ ਹਨ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande