
ਚੰਡੀਗੜ੍ਹ, 20 ਦਸੰਬਰ (ਹਿੰ.ਸ.)। ਪੰਜਾਬ ਦੇ ਪਟਿਆਲਾ ਦੀ ਅਦਾਲਤ ਨੇ ਸਨੌਰ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਨੂੰ ਭਗੌੜਾ ਐਲਾਨ ਦਿੱਤਾ ਹੈ। ਅਦਾਲਤ ਨੇ ਇਹ ਕਾਰਵਾਈ ਪੁਲਿਸ ਦੀ ਸਿਫ਼ਾਰਸ਼ 'ਤੇ ਕੀਤੀ ਹੈ। ਸ਼ਨੀਵਾਰ ਨੂੰ, ਪਟਿਆਲਾ ਅਦਾਲਤ ਨੇ ਵਿਧਾਇਕ ਦੀ ਜਾਇਦਾਦ ਦੀ ਸੂਚੀ ਅਦਾਲਤ ਵਿੱਚ ਪੇਸ਼ ਕਰਨ ਦੇ ਹੁਕਮ ਦਿੱਤੇ। ਮਾਮਲੇ ਦੀ ਅਗਲੀ ਸੁਣਵਾਈ 31 ਜਨਵਰੀ ਨੂੰ ਹੋਵੇਗੀ।
ਹਰਮੀਤ ਸਿੰਘ ਪਠਾਨਮਾਜਰਾ ਕਈ ਮਹੀਨਿਆਂ ਤੋਂ ਰੂਪੋਸ਼ ਹਨ। ਇੱਕ ਔਰਤ ਨੇ ਉਨ੍ਹਾਂ ਵਿਰੁੱਧ ਜਬਰ ਜਨਾਹ ਦਾ ਕੇਸ ਦਾਇਰ ਕੀਤਾ ਸੀ। ਇਸ ਤੋਂ ਬਾਅਦ, ਪਠਾਨਮਾਜਰਾ ਫਰਾਰ ਹੋ ਗਏ। ਜਦੋਂ ਪੰਜਾਬ ਪੁਲਿਸ ਉਨ੍ਹਾਂ ਨੂੰ ਫੜਨ ਲਈ ਕਰਨਾਲ ਪਹੁੰਚੀ, ਤਾਂ ਉਨ੍ਹਾਂ ਦੀ ਪੁਲਿਸ ਨਾਲ ਝੜਪ ਹੋ ਗਈ, ਜਿਸ ਤੋਂ ਉਹ ਫਰਾਰ ਹੋ ਗਏ । ਬਾਅਦ ਵਿੱਚ ਪਠਾਨਮਾਜਰਾ ਸੋਸ਼ਲ ਮੀਡੀਆ ਰਾਹੀਂ ਆਸਟ੍ਰੇਲੀਆ ਵਿੱਚ ਨਜ਼ਰ ਆਏ, ਜਿੱਥੇ ਉਨ੍ਹਾਂ ਨੇ ਪੰਜਾਬੀ ਚੈਨਲਾਂ ਨਾਲ ਗੱਲ ਕੀਤੀ। ਪੁਲਿਸ ਪਠਾਨਮਾਜਰਾ ਦੀ ਭਾਲ ਵਿੱਚ ਛਾਪੇਮਾਰੀ ਕਰ ਰਹੀ ਹੈ।
---------------
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ