ਧੂਰੀ ਸ਼ਹਿਰ ਦੀ ਸਿਨਮਾ ਰੋਡ ਜਲਦ ਐਲ.ਈ.ਡੀ. ਲਾਈਟਾਂ ਨਾਲ ਹੋਵੇਗੀ ਰੌਸ਼ਨ; ਸਟਰੀਟ ਲਾਈਟਾਂ ਲਗਾਉਣ ਦਾ ਕੰਮ ਜੰਗੀ ਪੱਧਰ ’ਤੇ ਜਾਰੀ
ਧੂਰੀ/ਸੰਗਰੂਰ, 20 ਦਸੰਬਰ (ਹਿੰ. ਸ.)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਵਿਧਾਨ ਸਭਾ ਹਲਕੇ ਧੂਰੀ ਵਿੱਚ ਵਿਕਾਸ ਕਾਰਜ ਲਗਾਤਾਰ ਤੇਜ਼ੀ ਨਾਲ ਚੱਲ ਰਹੇ ਹਨ। ਇਨ੍ਹਾਂ ਵਿਕਾਸ ਕਾਰਜਾਂ ਦੀ ਲੜੀ ਤਹਿਤ ਧੂਰੀ ਸ਼ਹਿਰ ਦੀ ਸਭ ਤੋਂ ਪ੍ਰਮੁੱਖ ਅਤੇ ਵਪਾਰਕ ਮਹੱਤਤਾ ਵਾਲੀ ਇੰਟਰਨਲ ਰੋਡ (ਸਿਨਮਾ ਰੋਡ) ਉੱਤੇ ਐ
.


ਸਟਰੀਟ ਲਾਈਟਾ ਲਗਾਏ ਜਾਣ ਦਾ ਦ੍ਰਿਸ਼.


ਧੂਰੀ/ਸੰਗਰੂਰ, 20 ਦਸੰਬਰ (ਹਿੰ. ਸ.)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਵਿਧਾਨ ਸਭਾ ਹਲਕੇ ਧੂਰੀ ਵਿੱਚ ਵਿਕਾਸ ਕਾਰਜ ਲਗਾਤਾਰ ਤੇਜ਼ੀ ਨਾਲ ਚੱਲ ਰਹੇ ਹਨ। ਇਨ੍ਹਾਂ ਵਿਕਾਸ ਕਾਰਜਾਂ ਦੀ ਲੜੀ ਤਹਿਤ ਧੂਰੀ ਸ਼ਹਿਰ ਦੀ ਸਭ ਤੋਂ ਪ੍ਰਮੁੱਖ ਅਤੇ ਵਪਾਰਕ ਮਹੱਤਤਾ ਵਾਲੀ ਇੰਟਰਨਲ ਰੋਡ (ਸਿਨਮਾ ਰੋਡ) ਉੱਤੇ ਐਲ.ਈ.ਡੀ. ਸਟਰੀਟ ਲਾਈਟਾਂ ਲਗਾਉਣ ਦਾ ਕੰਮ ਜੰਗੀ ਪੱਧਰ ’ਤੇ ਜਾਰੀ ਹੈ।

ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਦੱਸਿਆ ਕਿ ਇਸ ਪ੍ਰੋਜੈਕਟ ਅਧੀਨ ਲਗਭਗ 41 ਲੱਖ ਰੁਪਏ ਦੀ ਲਾਗਤ ਨਾਲ 116 ਆਧੁਨਿਕ ਐਲ.ਈ.ਡੀ. ਸਟਰੀਟ ਲਾਈਟਾਂ ਇੰਟਰਨਲ ਰੋਡ (ਸਿਨਮਾ ਰੋਡ) ਉੱਤੇ ਲਗਾਈਆਂ ਜਾ ਰਹੀਆਂ ਹਨ, ਜਿਸ ਨਾਲ ਨਾ ਸਿਰਫ਼ ਸੜਕ ਦੀ ਰੌਸ਼ਨੀ ਵਧੇਗੀ, ਸਗੋਂ ਰਾਤ ਸਮੇਂ ਆਵਾਜਾਈ ਹੋਰ ਵੀ ਸੁਰੱਖਿਅਤ ਬਣੇਗੀ। ਉਨ੍ਹਾਂ ਕਿਹਾ ਕਿ ਇਹ ਸੜਕ ਸ਼ਹਿਰ ਦੀ ਆਰਥਿਕ ਸਰਗਰਮੀਆਂ ਦਾ ਕੇਂਦਰ ਹੈ ਅਤੇ ਇੱਥੇ ਰੌਸ਼ਨੀ ਦੀ ਪੂਰੀ ਵਿਵਸਥਾ ਹੋਣਾ ਬਹੁਤ ਜ਼ਰੂਰੀ ਸੀ। ਉਨ੍ਹਾਂ ਦੱਸਿਆ ਕਿ ਲਾਈਟਾਂ ਲਗਾਉਣ ਦਾ ਕੰਮ ਆਉਣ ਵਾਲੇ 20 ਦਿਨਾਂ ਵਿੱਚ ਮੁਕੰਮਲ ਕਰ ਲਿਆ ਜਾਵੇਗਾ।

ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਅੱਗੇ ਦੱਸਿਆ ਕਿ ਨਗਰ ਕੌਂਸਲ ਧੂਰੀ ਵੱਲੋਂ ਪਿਛਲੇ ਦੋ ਸਾਲਾਂ ਦੌਰਾਨ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਲਗਭਗ 65 ਲੱਖ ਰੁਪਏ ਦੀ ਲਾਗਤ ਨਾਲ 3550 ਸਧਾਰਨ ਬਲਬ ਬਦਲਕੇ ਐਲ.ਈ.ਡੀ. ਸਟਰੀਟ ਲਾਈਟਾਂ ਲਗਾਈਆਂ ਗਈਆਂ ਹਨ। ਇਸ ਤੋਂ ਇਲਾਵਾ, ਸ਼ਹਿਰ ਦੇ ਬਾਹਰੀ ਖੇਤਰਾਂ ਵਿੱਚ ਲਗਭਗ ਦੋ ਹਜ਼ਾਰ ਬਲਬ ਵੀ ਲਗਾਏ ਗਏ ਹਨ, ਤਾਂ ਜੋ ਨਗਰ ਕੌਸਲ ਤੋਂ ਬਾਹਰੀ ਇਲਾਕਿਆਂ ਵਿੱਚ ਵੀ ਰੌਸ਼ਨੀ ਦੀ ਸੁਵਿਧਾ ਉਪਲਬਧ ਕਰਵਾਈ ਜਾ ਸਕੇ।

ਉਨ੍ਹਾਂ ਕਿਹਾ ਕਿ ਇਨ੍ਹਾਂ ਉਪਰਾਲਿਆਂ ਨਾਲ ਨਗਰ ਕੌਂਸਲ ਧੂਰੀ ਦੀ ਹਦੂਦ ਅੰਦਰ ਲਗਭਗ 95 ਫ਼ੀਸਦੀ ਖੇਤਰ ਰਾਤ ਸਮੇਂ ਪੂਰੀ ਤਰ੍ਹਾਂ ਰੌਸ਼ਨ ਹੋ ਚੁੱਕਾ ਹੈ। ਇਹ ਉਪਰਾਲਾ ਨਗਰ ਨਿਵਾਸੀਆਂ ਦੀ ਸਹੂਲਤ ਦੇ ਨਾਲ-ਨਾਲ ਅਪਰਾਧ ਰੋਕਥਾਮ ਅਤੇ ਸ਼ਹਿਰ ਦੀ ਸੁੰਦਰਤਾ ਵਿੱਚ ਵੀ ਵਾਧਾ ਕਰੇਗਾ।

ਦਲਵੀਰ ਸਿੰਘ ਢਿੱਲੋਂ ਨੇ ਸਪਸ਼ਟ ਕੀਤਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਧੂਰੀ ਹਲਕੇ ਦੇ ਚਹੁੰ ਪੱਖੀ ਵਿਕਾਸ ਲਈ ਸਰਕਾਰ ਵਚਨਬੱਧ ਹੈ ਅਤੇ ਵਿਕਾਸ ਕਾਰਜਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਸ਼ਹਿਰ ਅਤੇ ਹਲਕੇ ਦੇ ਹੋਰ ਖੇਤਰਾਂ ਵਿੱਚ ਲੋਕ-ਹਿਤੈਸ਼ੀ ਵਿਕਾਸ ਪ੍ਰੋਜੈਕਟ ਲਾਗੂ ਕੀਤੇ ਜਾਣਗੇ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande