
ਮਾਨਸਾ, 20 ਦਸੰਬਰ (ਹਿੰ. ਸ.)। ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮਾਨਸਾ ਵਿਖੇ 22 ਦਸੰਬਰ ਦਿਨ ਸੋਮਵਾਰ ਨੂੰ ਪੇਅਟੀਅਮ (Paytm) ਵੱਲੋਂ ਸੇਲਜ਼ ਐਗਜ਼ੀਕਿਊਟਿਵ (Sales Executive) ਦੀ ਭਰਤੀ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।
ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਰਵਿੰਦਰ ਸਿੰਘ ਨੇ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਸਿਰਫ਼ ਮੁੰਡੇ ਭਾਗ ਲੈ ਸਕਦੇ ਹਨ। ਉਨ੍ਹਾਂ ਕਿਹਾ ਕਿ ਭਾਗ ਲੈਣ ਵਾਲੇ ਪ੍ਰਾਰਥੀਆਂ ਦੀ ਵਿੱਦਿਅਕ ਯੋਗਤਾ ਘੱਟ ਤੋਂ ਘੱਟ ਬਾਰ੍ਹਵੀਂ ਪਾਸ, ਉਮਰ ਸੀਮਾ 18 ਤੋਂ 35 ਸਾਲ ਹੋਣੀ ਚਾਹੀਦੀ ਹੈ ਅਤੇ ਪ੍ਰਾਰਥੀ ਸਰੀਰਕ ਤੌਰ ’ਤੇ ਫਿੱਟ ਹੋਣਾ ਚਾਹੀਦਾ ਹੈ।
ਅਸਾਮੀਆਂ ਦੀ ਗਿਣਤੀ 50 ਹੈ। ਚੁਣੇ ਗਏ ਪ੍ਰਾਰਥੀਆਂ ਨੂੰ ਤਨਖਾਹ 21000/- ਰੁਪਏ (ਸਮੇਤ ਪ੍ਰੋਤਸਾਹਨ) ਪ੍ਰਤੀ ਮਹੀਨਾ ਮਿਲਣਯੋਗ ਹੋਵੇਗੀ। ਚਾਹਵਾਨ ਪ੍ਰਾਰਥੀ ਕੈਂਪ ਵਾਲੇ ਦਿਨ ਆਪਣੇ ਅਸਲ ਸਰਟੀਫਿਕੇਟ ਦੀਆਂ ਫੋਟੋ ਕਾਪੀਆਂ ਅਤੇ ਯੋਗਤਾ ਦਾ ਵੇਰਵਾ (ਰਜ਼ਿਊਮ) ਲੈ ਕੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ (ਨੇੜੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੇਵਾ ਕੇਂਦਰ ਦੀ ਪਹਿਲੀ ਮੰਜ਼ਿਲ ’ਤੇ) ਕੈਂਪ ਵਾਲੇ ਦਿਨ ਸਵੇਰੇ 10:30 ਵਜੇ ਪਹੁੰਚਣ।
ਇੰਟਰਵਿਊ ਦਾ ਸਮਾਂ ਸਵੇਰੇ 10:30 ਤੋਂ ਦੁਪਹਿਰ 01:30 ਵਜੇ ਤੱਕ ਰੱਖਿਆ ਗਿਆ ਹੈ। ਵਧੇਰੇ ਜਾਣਕਾਰੀ ਲਈ ਮੋਬਾਇਲ ਨੰਬਰ 9023313965, 94641-78030 'ਤੇ ਸੰਪਰਕ ਕੀਤਾ ਜਾ ਸਕਦਾ ਹੈ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ