ਸਰਕਾਰੀ ਸਕੂਲਾਂ 'ਚ 'ਪਰੀਖਿਆ ਪੇ ਚਰਚਾ 2026’ ਤਹਿਤ ਵਿਸ਼ੇਸ਼ ਡੈਸਕ ਲਗਾਏ
ਬਰਨਾਲਾ, 20 ਦਸੰਬਰ (ਹਿੰ. ਸ.)। ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀਆਂ ਹਦਾਇਤਾਂ ਤਹਿਤ ਸਿੱਖਿਆ ਸਕੱਤਰ ਮੈਡਮ ਅਨੰਦਿਤਾ ਮਿੱਤਰਾ, ਡਿਪਟੀ ਕਮਿਸ਼ਨਰ ਬਰਨਾਲਾ ਟੀ.ਬੈਨਿਥ ਅਤੇ ਡਾਇਰੈਕਟਰ ਐਸ.ਸੀ.ਈ.ਆਰ.ਟੀ ਮੈਡਮ ਕਿਰਨ ਸ਼ਰਮਾ ਦੇ ਦਿਸ਼ਾ-ਨਿਰਦੇਸ਼ ਹੇਠ ਅੱਜ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਵਿੱਚ ਮਾਪੇ
ਸਰਕਾਰੀ ਸਕੂਲਾਂ ਵਿੱਚ ਲਗਾਏ ਗਏ ਵਿਸ਼ੇਸ਼ ਡੈਸਕ.


ਬਰਨਾਲਾ, 20 ਦਸੰਬਰ (ਹਿੰ. ਸ.)। ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀਆਂ ਹਦਾਇਤਾਂ ਤਹਿਤ ਸਿੱਖਿਆ ਸਕੱਤਰ ਮੈਡਮ ਅਨੰਦਿਤਾ ਮਿੱਤਰਾ, ਡਿਪਟੀ ਕਮਿਸ਼ਨਰ ਬਰਨਾਲਾ ਟੀ.ਬੈਨਿਥ ਅਤੇ ਡਾਇਰੈਕਟਰ ਐਸ.ਸੀ.ਈ.ਆਰ.ਟੀ ਮੈਡਮ ਕਿਰਨ ਸ਼ਰਮਾ ਦੇ ਦਿਸ਼ਾ-ਨਿਰਦੇਸ਼ ਹੇਠ ਅੱਜ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਵਿੱਚ ਮਾਪੇ ਅਧਿਆਪਕ ਮਿਲਣੀ ਅਤੇ ਮਾਪਿਆਂ ਦੀ ਵਰਕਸ਼ਾਪ ਪ੍ਰੋਗਰਾਮ ਕਰਵਾਇਆ ਗਿਆ। ਇਸ ਮੈਗਾ ਪੀਟੀਐਮ ਵਿੱਚ ਮਾਪਿਆਂ ਨੇ ਵੱਡੀ ਗਿਣਤੀ ਵਿੱਚ ਭਾਗ ਲਿਆ।

ਪ੍ਰੋਗਰਾਮ ਦੌਰਾਨ ਮਾਪਿਆਂ, ਐਸਐਮਸੀ ਮੈਂਬਰਾਂ, ਪਤਵੰਤੇ ਸੱਜਣਾਂ ਅਤੇ ਸਮਾਜ ਸੇਵੀਆਂ ਨੂੰ ਸਰਕਾਰੀ ਸਕੂਲਾਂ ਵਿੱਚ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਜਿਵੇਂ ਕਿ ਆਧੁਨਿਕ ਇੰਫਰਾਸਟਰਕਚਰ, ਸਾਇੰਸ ਲੈਬ, ਲਾਇਬ੍ਰੇਰੀਆਂ, ਸਮਾਰਟ ਕਲਾਸਰੂਮ, ਮਿਸ਼ਨ ਸਮਰੱਥ, ਬਿਜ਼ਨੇਸ ਬਲਾਸਟਰ, ਆਧੁਨਿਕ ਖੇਡ ਦੇ ਮੈਦਾਨ, ਇੰਗਲਿਸ਼ ਏਜ਼, ਕੰਪੀਟੈਂਸੀ ਇਨਹਾਂਸਮੈਂਟ ਪਲਾਨ, ਬੱਚਿਆਂ ਦੀ ਅਕਾਦਮਿਕ ਪ੍ਰਗਤੀ ਅਤੇ ਨਵੇਂ ਦਾਖਲਿਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ।

ਇਸ ਮੌਕੇ ਅਸਿਸਟੈਂਟ ਡਾਇਰੈਕਟਰ ਮੈਡਮ ਸੀਮਾ ਖੇੜਾ ਦੀ ਅਗਵਾਈ ਹੇਠ ‘ਪਰੀਖਿਆ ਪੇ ਚਰਚਾ 2026’ ਤਹਿਤ ਵੱਖਰਾ ਡੈਸਕ ਸਥਾਪਿਤ ਕੀਤਾ ਗਿਆ, ਜਿੱਥੇ ਬੱਚਿਆਂ, ਮਾਪਿਆਂ ਅਤੇ ਅਧਿਆਪਕਾਂ ਦੀ ਰਜਿਸਟ੍ਰੇਸ਼ਨ ਕੀਤੀ ਗਈ। ਐਸ.ਸੀ.ਈ.ਆਰ.ਟੀ ਤੋਂ ਮੈਡਮ ਸੋਨੀਆ ਪੁਰਥੀ ਵੱਲੋਂ ਜਾਣਕਾਰੀ ਦਿੱਤੀ ਗਈ ਕਿ ਰਜਿਸਟ੍ਰੇਸ਼ਨ ਰਾਹੀਂ ਬੱਚੇ, ਮਾਪੇ ਅਤੇ ਅਧਿਆਪਕ ਭਾਰਤ ਦੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਪਰੀਖਿਆ ਨਾਲ ਸਬੰਧਿਤ ਆਪਣੇ ਸਵਾਲ ਸਾਂਝੇ ਕਰ ਸਕਦੇ ਹਨ ਅਤੇ ਚੋਣ ਹੋਣ ’ਤੇ ਉਨ੍ਹਾਂ ਦੀ ਪ੍ਰਧਾਨ ਮੰਤਰੀ ਨਾਲ ਸਿੱਧੀ ਮੁਲਾਕਾਤ ਵੀ ਕਰਵਾਈ ਜਾਵੇਗੀ।

ਇਸ ਮੌਕੇ ਤਹਿਸੀਲਦਾਰ ਬਰਨਾਲਾ ਅਸ਼ਵਨੀ ਕੁਮਾਰ, ਜ਼ਿਲ੍ਹਾ ਸਿੱਖਿਆ ਅਫ਼ਸਰ(ਸੈਕੰਡਰੀ ਸਿੱਖਿਆ) ਸੁਨੀਤਇੰਦਰ ਸਿੰਘ, ਡੀਈਓ (ਐਲੀਮੈਂਟਰੀ ਸਿੱਖਿਆ) ਮੈਡਮ ਇੰਦੂ ਸਿਮਕ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਬਰਜਿੰਦਰਪਾਲ ਸਿੰਘ, ਡਾਇਟ ਪ੍ਰਿੰਸੀਪਲ ਡਾ. ਮੁਨੀਸ਼ ਮੋਹਨ ਸ਼ਰਮਾ, ਬਲਾਕ ਨੋਡਲ ਅਫ਼ਸਰ ਮੈਡਮ ਹਰਪ੍ਰੀਤ ਕੌਰ ਅਤੇ ਮੈਡਮ ਸੁਰੇਸ਼ਟਾ ਸ਼ਰਮਾ, ਹੈਡਮਾਸਟਰ ਜਸਵਿੰਦਰ ਸਿੰਘ, ਡੀ.ਆਰ.ਸੀ (ਅਪਰ ਪ੍ਰਾਇਮਰੀ) ਕਮਲਦੀਪ, ਡੀਆਰਸੀ (ਪ੍ਰਾਇਮਰੀ) ਕੁਲਦੀਪ ਭੁੱਲਰ ‘ਪਰੀਖਿਆ ਪੇ ਚਰਚਾ’ ਦੇ ਜ਼ਿਲ੍ਹਾ ਨੋਡਲ ਹਰਵਿੰਦਰ ਰੋਮੀ, ਬੀ.ਆਰ.ਸੀ ਟੀਮ, ਪ੍ਰਿੰਸੀਪਲ ਤੇ ਹੈਡਮਾਸਟਰ ਸਾਹਿਬਾਨ , ਸੀ.ਐੱਚ.ਟੀਜ਼ ਵੱਲੋਂ ਸਕੂਲਾਂ ਦਾ ਦੌਰਾ ਕੀਤਾ ਗਿਆ। ਜ਼ਿਲ੍ਹਾ ਅਧਿਕਾਰੀਆਂ ਨੇ ਕਿਹਾ ਕਿ ਮੈਗਾ ਪੀਟੀਐਮ ਦਾ ਮੁੱਖ ਉਦੇਸ਼ ਮਾਪਿਆਂ ਨੂੰ ਸਕੂਲਾਂ ਨਾਲ ਜੋੜਨਾ, ਬੱਚਿਆਂ ਦੀ ਸਿੱਖਿਆ ਵਿੱਚ ਸਾਂਝੀ ਭੂਮਿਕਾ ਨਿਭਾਉਣਾ ਅਤੇ ਸਰਕਾਰੀ ਸਕੂਲਾਂ ’ਚ ਹੋ ਰਹੇ ਸਕਾਰਾਤਮਕ ਬਦਲਾਵਾਂ ਤੋਂ ਉਨ੍ਹਾਂ ਨੂੰ ਜਾਣੂ ਕਰਵਾਉਣਾ ਹੈ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande