ਮੂਨਕ 'ਚ ਸਕੂਲੀ ਵਾਹਨਾਂ ਦੀ ਚੈਕਿੰਗ; 3 ਚਲਾਨ ਕੱਟੇ
ਮੂਨਕ, 20 ਦਸੰਬਰ (ਹਿੰ. ਸ.)। ਉਪ ਮੰਡਲ ਮੂਨਕ ਵਿੱਚ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਸਕੂਲੀ ਵਾਹਨਾਂ ਦੀ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ। ਇਸ ਮੁਹਿੰਮ ਦੌਰਾਨ ਸਿੱਖਿਆ ਵਿਭਾਗ, ਪੁਲਿਸ ਵਿਭਾਗ ਅਤੇ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਦੀ ਸਾਂਝੀ ਟੀਮ ਵੱਲੋਂ ਸਕੂਲ ਬੱਸਾਂ ਦੀ ਗੰ
ਸਕੂਲੀ ਵਾਹਨਾਂ ਦੀ ਜਾਂਚ ਕੀਤੇ ਜਾਣ ਦਾ ਦ੍ਰਿਸ਼.


ਮੂਨਕ, 20 ਦਸੰਬਰ (ਹਿੰ. ਸ.)। ਉਪ ਮੰਡਲ ਮੂਨਕ ਵਿੱਚ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਸਕੂਲੀ ਵਾਹਨਾਂ ਦੀ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ। ਇਸ ਮੁਹਿੰਮ ਦੌਰਾਨ ਸਿੱਖਿਆ ਵਿਭਾਗ, ਪੁਲਿਸ ਵਿਭਾਗ ਅਤੇ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਦੀ ਸਾਂਝੀ ਟੀਮ ਵੱਲੋਂ ਸਕੂਲ ਬੱਸਾਂ ਦੀ ਗੰਭੀਰਤਾ ਨਾਲ ਜਾਂਚ ਕੀਤੀ ਗਈ।

ਚੈਕਿੰਗ ਟੀਮ ਵਿੱਚ ਮਨਿੰਦਰ ਸਿੰਘ (ਸਿੱਖਿਆ ਵਿਭਾਗ), ਏਐਸਆਈ ਬਲਵਿੰਦਰ ਸਿੰਘ ਤੇ ਪ੍ਰਗਟ ਸਿੰਘ (ਪੁਲਿਸ ਵਿਭਾਗ), ਰੁਪਿੰਦਰ ਸਿੰਘ ਅਤੇ ਅਮਨਦੀਪ ਸਿੰਘ (ਆਊਟਰੀਚ ਵਰਕਰ, ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ, ਸੰਗਰੂਰ) ਸ਼ਾਮਲ ਸਨ।

ਇਹਨਾਂ ਅਧਿਕਾਰੀਆਂ ਨੇ ਦੱਸਿਆ ਕਿ ਜਾਂਚ ਦੌਰਾਨ ਟ੍ਰੈਫ਼ਿਕ ਅਤੇ ਸੁਰੱਖਿਆ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਤਿੰਨ ਸਕੂਲੀ ਵਾਹਨਾਂ ਦੇ ਚਲਾਨ ਕੱਟੇ ਗਏ। ਗਿਆਨ ਸਾਗਰ ਪਬਲਿਕ ਸਕੂਲ (ਮੂਨਕ) ਦੀ ਬੱਸ ਵਿੱਚ ਮੈਡੀਕਲ ਕਿੱਟ ਮੌਜੂਦ ਨਾ ਹੋਣ ਕਾਰਨ ਚਲਾਨ ਕੀਤਾ ਗਿਆ, ਬੀ.ਆਈ.ਪੀ.ਐਸ. ਸਕੂਲ (ਮੂਨਕ) ਦੀ ਬੱਸ ਵਿੱਚ ਨਿਰਧਾਰਿਤ ਸਮਰੱਥਾ ਤੋਂ ਵੱਧ ਬੱਚੇ ਬਿਠਾਏ ਜਾਣ ਕਾਰਨ ਚਲਾਨ ਕੱਟਿਆ ਗਿਆ। ਇਸ ਤੋਂ ਇਲਾਵਾ ਗੁਰੂ ਤੇਗ ਬਹਾਦਰ ਸਕੂਲ (ਮੂਨਕ) ਦੀ ਬੱਸ ਵਿੱਚ ਵੀ ਮੈਡੀਕਲ ਕਿੱਟ ਨਾ ਹੋਣ ਦੀ ਕਮੀ ਪਾਈ ਗਈ, ਜਿਸ ਕਾਰਨ ਚਲਾਨ ਕੀਤਾ ਗਿਆ।

ਚੈਕਿੰਗ ਟੀਮ ਵੱਲੋਂ ਜਿਨ੍ਹਾਂ ਸਕੂਲਾਂ ਦੇ ਚਲਾਨ ਕੀਤੇ ਗਏ ਹਨ, ਉਨ੍ਹਾਂ ਦੇ ਪ੍ਰਬੰਧਕਾਂ ਨੂੰ ਦਰਜ ਕੀਤੀਆਂ ਗਈਆਂ ਖਾਮੀਆਂ ਤੁਰੰਤ ਦੂਰ ਕਰਨ ਅਤੇ ਸਕੂਲੀ ਵਾਹਨਾਂ ਨਾਲ ਸਬੰਧਤ ਸਾਰੇ ਸੁਰੱਖਿਆ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਲਈ ਹਦਾਇਤਾਂ ਜਾਰੀ ਕੀਤੀਆਂ ਗਈਆਂ।

ਅਧਿਕਾਰੀਆਂ ਨੇ ਸਪਸ਼ਟ ਕੀਤਾ ਕਿ ਭਵਿੱਖ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਮੌਕੇ ਅਧਿਕਾਰੀਆਂ ਨੇ ਦੱਸਿਆ ਕਿ ਬੱਚਿਆਂ ਦੀ ਸੁਰੱਖਿਆ ਸਰਕਾਰ ਦੀ ਸਰਵੋਚ ਤਰਜੀਹ ਹੈ ਅਤੇ ਇਸ ਤਰ੍ਹਾਂ ਦੀਆਂ ਜਾਂਚ ਮੁਹਿੰਮਾਂ ਅੱਗੇ ਵੀ ਨਿਰੰਤਰ ਜਾਰੀ ਰਹਿਣਗੀਆਂ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande