ਜ਼ੀਰਕਪੁਰ ’ਚ ਬਾਲ ਭੀਖ ਰੋਕਥਾਮ ਮੁਹਿੰਮ ਦੌਰਾਨ 15 ਬੱਚੇ ਬਚਾਏ
ਜ਼ੀਰਕਪੁਰ, 21 ਦਸੰਬਰ (ਹਿੰ. ਸ.)। ਬੱਚਿਆਂ ਨੂੰ ਭੀਖ ਮੰਗਣ ਦੀ ਬੁਰਾਈ ਤੋਂ ਬਚਾਉਣ ਦੇ ਉਦੇਸ਼ ਨਾਲ, ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੰਜਾਬ ਸਰਕਾਰ ਦੀ ਫਲੈਗਸ਼ਿਪ ਮੁਹਿੰਮ ਪ੍ਰੋਜੈਕਟ ਜੀਵਨਜੋਤ 2.0 ਤਹਿਤ ਜ਼ੀਰਕਪੁਰ ਵਿੱਚ ਬਾਲ ਭੀਖ ਰੋਕਥਾਮ ਮੁਹਿੰਮ ਚਲਾਈ ਗਈ, ਜਿਸ ਦੌਰਾਨ 15 ਬੱਚਿਆਂ ਨੂੰ ਬਰਾਮਦ ਕੀਤਾ ਗਿਆ। ਡਿ
ਜ਼ੀਰਕਪੁਰ ’ਚ ਬਾਲ ਭੀਖ ਰੋਕਥਾਮ ਮੁਹਿੰਮ ਦੌਰਾਨ 15 ਬੱਚੇ ਬਚਾਏ


ਜ਼ੀਰਕਪੁਰ, 21 ਦਸੰਬਰ (ਹਿੰ. ਸ.)। ਬੱਚਿਆਂ ਨੂੰ ਭੀਖ ਮੰਗਣ ਦੀ ਬੁਰਾਈ ਤੋਂ ਬਚਾਉਣ ਦੇ ਉਦੇਸ਼ ਨਾਲ, ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੰਜਾਬ ਸਰਕਾਰ ਦੀ ਫਲੈਗਸ਼ਿਪ ਮੁਹਿੰਮ ਪ੍ਰੋਜੈਕਟ ਜੀਵਨਜੋਤ 2.0 ਤਹਿਤ ਜ਼ੀਰਕਪੁਰ ਵਿੱਚ ਬਾਲ ਭੀਖ ਰੋਕਥਾਮ ਮੁਹਿੰਮ ਚਲਾਈ ਗਈ, ਜਿਸ ਦੌਰਾਨ 15 ਬੱਚਿਆਂ ਨੂੰ ਬਰਾਮਦ ਕੀਤਾ ਗਿਆ। ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਇਹ ਮੁਹਿੰਮ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਚਲਾਈ ਗਈ। ਜ਼ਿਲ੍ਹਾ ਬਾਲ ਸੁਰੱਖਿਆ ਅਧਿਕਾਰੀ ਨਵਪ੍ਰੀਤ ਕੌਰ ਨੇ ਜਾਣਕਾਰੀ ਦਿੱਤੀ ਕਿ ਦਸਤਾਵੇਜ਼ਾਂ ਅਤੇ ਪਛਾਣ ਦੀ ਤਸਦੀਕ ਤੱਕ ਬੱਚਿਆਂ ਨੂੰ ਰਜਿਸਟਰਡ ਚਾਈਲਡ ਕੇਅਰ ਇੰਸਟੀਚਿਊਟਸ ਵਿੱਚ ਰੱਖਿਆ ਗਿਆ ਹੈ।

ਡਿਪਟੀ ਕਮਿਸ਼ਨਰ ਨੇ ਬੱਚਿਆਂ ਦੇ ਸ਼ੋਸ਼ਣ ਪ੍ਰਤੀ ਜ਼ੀਰੋ ਟੋਲਰੈਂਸ ਨੀਤੀ ਦੁਹਰਾਉਂਦੇ ਹੋਏ ਕਿਹਾ ਕਿ ਅਜਿਹੀਆਂ ਮੁਹਿੰਮਾਂ ਅੱਗੇ ਵੀ ਜਾਰੀ ਰਹਿਣਗੀਆਂ। ਅਧਿਕਾਰੀਆਂ ਨੇ ਦੱਸਿਆ ਕਿ ਬੱਚਿਆਂ ਨੂੰ ਭੀਖ ਮੰਗਣ ਵਿੱਚ ਲਗਾਉਣਾ ਜੁਵੇਨਾਈਲ ਜਸਟਿਸ (ਕੇਅਰ ਐਂਡ ਪ੍ਰੋਟੈਕਸ਼ਨ ਆਫ ਚਿਲਡਰਨ) ਐਕਟ, 2015 ਅਧੀਨ ਸਜ਼ਾਯੋਗ ਅਪਰਾਧ ਹੈ। ਚੇਅਰਮੈਨ, ਬਾਲ ਭਲਾਈ ਕਮੇਟੀ, ਕੁਲਵੰਤ ਸਿੰਘ ਗੁਰੂ ਨੇ ਕਿਹਾ ਕਿ ਜਿਨ੍ਹਾਂ ਮਾਮਲਿਆਂ ਵਿੱਚ ਕਥਿਤ ਮਾਪੇ ਜਾਇਜ਼ ਪਛਾਣ ਦਸਤਾਵੇਜ਼ ਪੇਸ਼ ਕਰਨ ਵਿੱਚ ਅਸਫਲ ਰਹਿੰਦੇ ਹਨ, ਉਨ੍ਹਾਂ ਮਾਮਲਿਆਂ ਵਿੱਚ ਡੀ.ਐਨ.ਏ. ਟੈਸਟ ਲਈ ਡਿਪਟੀ ਕਮਿਸ਼ਨਰ ਨੂੰ ਸਿਫਾਰਸ਼ ਕੀਤੀ ਜਾਵੇਗੀ। ਨਾਗਰਿਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਬੱਚਿਆਂ ਦੇ ਭੀਖ ਮੰਗਣ ਨਾਲ ਸੰਬੰਧਿਤ ਮਾਮਲਿਆਂ ਦੀ ਤੁਰੰਤ ਸੂਚਨਾ ਚਾਈਲਡ ਹੈਲਪਲਾਈਨ 1098 ’ਤੇ ਦੇਣ ਤਾਂ ਜੋ ਸਮੇਂ ਸਿਰ ਕਾਰਵਾਈ ਕੀਤੀ ਜਾ ਸਕੇ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande