ਸੰਘਣੀ ਧੁੰਦ ਕਾਰਨ ਚੰਡੀਗੜ੍ਹ ਹਵਾਈ ਅੱਡੇ ਤੋਂ ਕਈ ਉਡਾਣਾਂ ਰੱਦ
ਚੰਡੀਗੜ੍ਹ, 21 ਦਸੰਬਰ (ਹਿੰ. ਸ.)। ਬੀਤੀ ਦੋ ਦਿਨਾਂ ਤੋਂ ਲਗਾਤਾਰ ਸੂਬੇ ਦੇ ਜ਼ਿਆਦਾਤਰ ਸ਼ਹਿਰਾਂ ਵਿੱਚ ਸੰਘਣੀ ਧੁੰਦ ਛਾਈ ਹੋਈ ਹੈ, ਜਿਸ ਕਾਰਨ ਸੜਕੀ ਅਤੇ ਹਵਾਈ ਆਵਾਜਾਈ ਪ੍ਰਭਾਵਿਤ ਹੋਈ ਹੈ। ਇਸ ਦੌਰਾਨ ਧੁੰਦ ਕਾਰਨ ਬੀਤੀ ਕੱਲ ਚੰਡੀਗੜ੍ਹ ਹਵਾਈ ਅੱਡੇ ‘ਤੇ ਉਡਾਣਾਂ ਰੱਦ ਕਰ ਦਿੱਤੀਆਂ ਗਈਆਂ, ਜਿਨ੍ਹਾਂ ਵਿੱਚ
ਹਵਾਈ ਅੱਡੇ ਵਿਖੇ ਸੰਘਣੀ ਧੁੰਦ ਦਾ ਦ੍ਰਿਸ਼।


ਚੰਡੀਗੜ੍ਹ, 21 ਦਸੰਬਰ (ਹਿੰ. ਸ.)। ਬੀਤੀ ਦੋ ਦਿਨਾਂ ਤੋਂ ਲਗਾਤਾਰ ਸੂਬੇ ਦੇ ਜ਼ਿਆਦਾਤਰ ਸ਼ਹਿਰਾਂ ਵਿੱਚ ਸੰਘਣੀ ਧੁੰਦ ਛਾਈ ਹੋਈ ਹੈ, ਜਿਸ ਕਾਰਨ ਸੜਕੀ ਅਤੇ ਹਵਾਈ ਆਵਾਜਾਈ ਪ੍ਰਭਾਵਿਤ ਹੋਈ ਹੈ।

ਇਸ ਦੌਰਾਨ ਧੁੰਦ ਕਾਰਨ ਬੀਤੀ ਕੱਲ ਚੰਡੀਗੜ੍ਹ ਹਵਾਈ ਅੱਡੇ ‘ਤੇ ਉਡਾਣਾਂ ਰੱਦ ਕਰ ਦਿੱਤੀਆਂ ਗਈਆਂ, ਜਿਨ੍ਹਾਂ ਵਿੱਚ ਕਈ ਆਉਣ ਵਾਲੀਆਂ ਅਤੇ ਜਾਣ ਵਾਲੀਆਂ ਉਡਾਣਾਂ ਸ਼ਾਮਲ ਸਨ। ਇਸ ਸਮੇਂ ਦੌਰਾਨ ਮੁੰਬਈ ਅਤੇ ਦਿੱਲੀ ਲਈ ਤਿੰਨ ਉਡਾਣਾਂ, ਇੰਡੀਗੋ ਅਤੇ ਏਅਰ ਇੰਡੀਆ ਦੀਆਂ ਲਖਨਊ, ਹੈਦਰਾਬਾਦ ਅਤੇ ਲੇਹ ਲਈ ਤਿੰਨ ਉਡਾਣਾਂ ਰੱਦ ਕੀਤੀਆਂ ਗਈਆਂ। ਇਸੇ ਤਰ੍ਹਾਂ ਦਿੱਲੀ ਤੋਂ ਆਉਣ ਵਾਲੀਆਂ ਤਿੰਨ ਉਡਾਣਾਂ ਅਤੇ ਪੁਣੇ ਅਤੇ ਲੇਹ ਤੋਂ ਆਉਣ ਵਾਲੀਆਂ ਉਡਾਣਾਂ ਰੱਦ ਕੀਤੀਆਂ ਗਈਆਂ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande