ਫਿਰੋਜ਼ਪੁਰ : ਸੜਕ ਹਾਦਸੇ ’ਚ ਇਕ ਨੌਜਵਾਨ ਦੀ ਮੌਤ
ਫ਼ਿਰੋਜ਼ਪੁਰ, 21 ਦਸੰਬਰ (ਹਿੰ. ਸ.)। ਫ਼ਿਰੋਜ਼ਪੁਰ ਜ਼ੀਰਾ ਮਾਰਗ ''ਤੇ ਫ਼ਿਰੋਜ਼ਪੁਰ ਫੀਡਰ ਨਹਿਰ ਦੇ ਨਜ਼ਦੀਕ ਹੋਏ ਸੜਕ ਹਾਦਸੇ ’ਚ ਇਕ ਨੌਜਵਾਨ ਦੀ ਮੌਤ ਹੋ ਗਈ ਜਦਕਿ ਉਸ ਦਾ ਸਾਥੀ ਗੰਭੀਰ ਜ਼ਖ਼ਮੀਂ ਹੋ ਗਿਆ। ਮ੍ਰਿਤਕ ਦੀ ਪਛਾਣ ਸੁਖਵੀਰ ਸਿੰਘ ਵਾਸੀ ਬਾਗੂ ਵਾਲਾ ਗੁਰੂ ਹਰਸਹਾਏ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਟਰੱ
.


ਫ਼ਿਰੋਜ਼ਪੁਰ, 21 ਦਸੰਬਰ (ਹਿੰ. ਸ.)। ਫ਼ਿਰੋਜ਼ਪੁਰ ਜ਼ੀਰਾ ਮਾਰਗ 'ਤੇ ਫ਼ਿਰੋਜ਼ਪੁਰ ਫੀਡਰ ਨਹਿਰ ਦੇ ਨਜ਼ਦੀਕ ਹੋਏ ਸੜਕ ਹਾਦਸੇ ’ਚ ਇਕ ਨੌਜਵਾਨ ਦੀ ਮੌਤ ਹੋ ਗਈ ਜਦਕਿ ਉਸ ਦਾ ਸਾਥੀ ਗੰਭੀਰ ਜ਼ਖ਼ਮੀਂ ਹੋ ਗਿਆ।

ਮ੍ਰਿਤਕ ਦੀ ਪਛਾਣ ਸੁਖਵੀਰ ਸਿੰਘ ਵਾਸੀ ਬਾਗੂ ਵਾਲਾ ਗੁਰੂ ਹਰਸਹਾਏ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਟਰੱਕ ਵਾਲਿਆਂ ਦੇ ਵੀ ਮਾਮੂਲੀ ਸੱਟਾਂ ਲੱਗੀਆਂ ਜੋ ਮੌਕੇ ਤੋਂ ਫ਼ਰਾਰ ਹੋ ਗਏ। ਹਾਦਸੇ ’ਚ ਬਲੈਰੋ ਪਿਕਅੱਪ ਬੁਰੀ ਤਰ੍ਹਾਂ ਨੁਕਸਾਨੀ ਗਈ ਅਤੇ ਟਰੱਕ ਸੜਕ ਨਾਲ ਖੱਡਿਆਂ ’ਚ ਪਲਟ ਗਿਆ। ਜ਼ਖ਼ਮੀ ਨੂੰ ਇਲਾਜ਼ ਲਈ ਹਸਪਤਾਲ ਭੇਜ ਦਿੱਤਾ ਗਿਆ ਹੈ। ਥਾਣਾ ਕੁੱਲਗੜ੍ਹੀ ਦੀ ਪੁਲਿਸ ਵਲੋਂ ਲੋੜੀਂਦੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande