
ਚੰਡੀਗੜ੍ਹ, 21 ਦਸੰਬਰ (ਹਿੰ. ਸ.)। ਪੰਜਾਬ ਸਰਕਾਰ ਵਲੋਂ ਗੁਲਜ਼ਾਰ ਇੰਦਰ ਸਿੰਘ ਚਾਹਲ ਨੂੰ ਆਰਥਿਕ ਨੀਤੀ ਅਤੇ ਯੋਜਨਾ ਬੋਰਡ ਪੰਜਾਬ ਦਾ ਵਾਈਸ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਪੰਜਾਬ ਸਰਕਾਰ ਦੇ ਯੋਜਨਾ ਵਿਭਾਗ ਦੇ ਵਧੀਕ ਮੁੱਖ ਸਕੱਤਰ ਵਲੋਂ ਜਾਰੀ ਇਕ ਅਧਿਸੂਚਨਾ ਮੁਤਾਬਕ ਗੁਲਜ਼ਾਰ ਇੰਦਰ ਸਿੰਘ ਚਾਹਲ ਨੂੰ ਸਰਕਾਰ ਵਲੋਂ ਇਹ ਅਹੁਦਾ ਦਿੱਤਾ ਗਿਆ ਹੈ ਜਿਸਦੀ ਮਨਜ਼ੂਰੀ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆਂ ਵਲੋਂ ਦਿੱਤੀ ਗਈ ਹੈ। ਗੁਲਜ਼ਾਰ ਇੰਦਰ ਸਿੰਘ ਚਾਹਲ ਦਾ ਕਾਰਜਕਾਲ ਆਪਣਾ ਚਾਰਜ ਸੰਭਾਲਣ ਤੋਂ 3 ਸਾਲ ਤੱਕ ਦਾ ਹੋਵੇਗਾ।
ਜ਼ਿਕਰਯੋਗ ਹੈ ਕਿ ਗੁਲਜ਼ਾਰ ਇੰਦਰ ਸਿੰਘ ਚਾਹਲ ਸਾਬਕਾ ਡੀ. ਆਈ. ਜੀ. ਹਰਿੰਦਰ ਸਿੰਘ ਚਾਹਲ ਦੇ ਸਪੁੱਤਰ ਹਨ ਅਤੇ ਉਹ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਪ੍ਰਧਾਨ ਵੀ ਰਹਿ ਚੁੱਕੇ ਹਨ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ