ਲੋਕਾਂ ਦਾ ਵਿਸ਼ਵਾਸ, ਵਿਕਾਸ ਦੀ ਨਵੀਂ ਸ਼ੁਰੂਆਤ : ਮੰਤਰੀ ਡਾ. ਰਵਜੋਤ ਸਿੰਘ
ਹੁਸ਼ਿਆਰਪੁਰ, 21 ਦਸੰਬਰ (ਹਿੰ. ਸ.)। ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿੱਚ ਚੁਣੇ ਗਏ ਸਾਰੇ ਉਮੀਦਵਾਰਾਂ ਨੂੰ ਦਿਲੋਂ ਵਧਾਈ ਦਿੰਦੇ ਹੋਏ ਕਿਹਾ ਕਿ ਜਨਤਾ ਦਾ ਵਿਸ਼ਵਾਸ ਵਿਕਾਸ ਦੀ ਸਭ ਤੋਂ ਮਜ਼ਬੂਤ ਨੀਂਹ ਹੈ। ਉਨ੍ਹਾਂ ਕਿਹਾ ਕਿ ਇਹ ਨਤੀਜਾ ਸੂਬੇ ਵਿੱਚ ਵਿ
ਡਾ. ਰਵਜੋਤ ਸਿੰਘ ਸਾਰੇ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਉਮੀਦਵਾਰਾਂ ਦਾ ਨਿੱਘਾ ਸਵਾਗਤ ਕਰਦੇ ਹੋਏ।


ਹੁਸ਼ਿਆਰਪੁਰ, 21 ਦਸੰਬਰ (ਹਿੰ. ਸ.)। ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿੱਚ ਚੁਣੇ ਗਏ ਸਾਰੇ ਉਮੀਦਵਾਰਾਂ ਨੂੰ ਦਿਲੋਂ ਵਧਾਈ ਦਿੰਦੇ ਹੋਏ ਕਿਹਾ ਕਿ ਜਨਤਾ ਦਾ ਵਿਸ਼ਵਾਸ ਵਿਕਾਸ ਦੀ ਸਭ ਤੋਂ ਮਜ਼ਬੂਤ ਨੀਂਹ ਹੈ। ਉਨ੍ਹਾਂ ਕਿਹਾ ਕਿ ਇਹ ਨਤੀਜਾ ਸੂਬੇ ਵਿੱਚ ਵਿਕਾਸ ਲਈ ਇਕ ਨਵੀਂ ਸ਼ੁਰੂਆਤ ਦਾ ਸੰਕੇਤ ਦਿੰਦਾ ਹੈ ਅਤੇ ਇਹ ਸਾਰੇ ਚੁਣੇ ਹੋਏ ਮੈਂਬਰਾਂ ਦੀ ਸਮੂਹਿਕ ਜ਼ਿੰਮੇਵਾਰੀ ਹੈ ਕਿ ਉਹ ਉਨ੍ਹਾਂ ਉਮੀਦਾਂ 'ਤੇ ਖਰੇ ਉਤਰਨ, ਜਿਨ੍ਹਾਂ ਨਾਲ ਲੋਕਾਂ ਨੇ ਆਪਣੇ ਨੁਮਾਇੰਦੇ ਚੁਣੇ ਹਨ।

ਡਾ. ਰਵਜੋਤ ਸਿੰਘ ਨੇ ਆਪਣੇ ਦਫ਼ਤਰ ਪਹੁੰਚੇ ਸਾਰੇ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਉਮੀਦਵਾਰਾਂ ਦਾ ਨਿੱਘਾ ਸਵਾਗਤ ਕੀਤਾ। ਇਸ ਮੌਕੇ ਉਨ੍ਹਾਂ ਨੇ ਚੋਣ ਪ੍ਰਕਿਰਿਆ ਦੌਰਾਨ ਦਿਨ-ਰਾਤ ਕੰਮ ਕਰਨ ਵਾਲੇ ਪਾਰਟੀ ਵਰਕਰਾਂ ਅਤੇ ਸਮਰਥਕਾਂ ਦੀ ਵੀ ਪ੍ਰਸੰਸਾ ਕੀਤੀ ਅਤੇ ਉਨ੍ਹਾਂ ਨੂੰ ਇਸ ਸਫਲਤਾ ਵਿੱਚ ਅਸਲ ਭਾਈਵਾਲ ਕਿਹਾ। ਕੈਬਨਿਟ ਮੰਤਰੀ ਨੇ ਕਿਹਾ ਕਿ ਵਰਕਰਾਂ ਦੀ ਵਫ਼ਾਦਾਰੀ, ਅਨੁਸ਼ਾਸਨ ਅਤੇ ਜਨਤਾ ਨਾਲ ਸਿੱਧਾ ਸੰਪਰਕ ਇਸ ਜਿੱਤ ਦੀ ਅਸਲ ਤਾਕਤ ਹੈ। ਸਥਾਨਕ ਸਰਕਾਰਾਂ ਮੰਤਰੀ ਨੇ ਵਿਸ਼ਵਾਸ ਪ੍ਰਗਟ ਕੀਤਾ ਕਿ ਸਾਰੇ ਚੁਣੇ ਹੋਏ ਨੁਮਾਇੰਦੇ ਆਪਣੇ-ਆਪਣੇ ਖੇਤਰਾਂ ਦੇ ਵਿਕਾਸ ਲਈ ਪੂਰੀ ਇਮਾਨਦਾਰੀ, ਪਾਰਦਰਸ਼ਤਾ ਅਤੇ ਸਮਰਪਣ ਨਾਲ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਆਮ ਲੋਕਾਂ ਦੇ ਜੀਵਨ ਪੱਧਰ ਵਿੱਚ ਅਸਲ ਤਬਦੀਲੀ ਲਿਆਉਣ ਲਈ ਸੈਨੀਟੇਸ਼ਨ, ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨਾ, ਪੀਣ ਵਾਲੇ ਪਾਣੀ, ਸੜਕਾਂ, ਸਟਰੀਟ ਲਾਈਟਾਂ ਅਤੇ ਨਾਗਰਿਕ ਸਹੂਲਤਾਂ ਨੂੰ ਬਿਹਤਰ ਬਣਾਉਣ ਨੂੰ ਤਰਜੀਹ ਦਿੱਤੀ ਜਾਵੇਗੀ।

ਡਾ. ਰਵਜੋਤ ਸਿੰਘ ਨੇ ਸਾਰੇ ਚੁਣੇ ਹੋਏ ਮੈਂਬਰਾਂ ਨੂੰ ਰਾਜਨੀਤੀ ਤੋਂ ਉੱਪਰ ਉੱਠਣ ਅਤੇ ਜਨਤਕ ਸੇਵਾ ਨੂੰ ਆਪਣਾ ਟੀਚਾ ਬਣਾਉਣ ਦਾ ਸੱਦਾ ਦਿੱਤਾ। ਉਨ੍ਹਾਂ ਸਰਕਾਰ ਦੀਆਂ ਭਲਾਈ ਨੀਤੀਆਂ ਨੂੰ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਲਈ ਕਿਹਾ। ਅੰਤ ਵਿੱਚ ਉਨ੍ਹਾਂ ਸਾਰਿਆਂ ਦੇ ਰੋਸ਼ਨ ਭਵਿੱਖ ਦੀ ਕਾਮਨਾ ਕਰਦੇ ਹੋਏ ਕਿਹਾ ਕਿ ਜਨਤਾ ਦਾ ਵਿਸ਼ਵਾਸ ਸਭ ਤੋਂ ਵੱਡਾ ਸਨਮਾਨ ਹੈ ਅਤੇ ਇਸ ਨੂੰ ਬਰਕਰਾਰ ਰੱਖਣਾ ਸਾਡਾ ਫਰਜ਼ ਹੈ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande