ਸ਼ਹੀਦੀ ਜੋੜ ਮੇਲ ਨੂੰ ਸਮਰਪਿਤ 18ਵਾਂ ਸਾਲਾਨਾ ਖੂਨਦਾਨ ਕੈਂਪ ਲਗਾਇਆ
ਰੂਪਨਗਰ, 21 ਦਸੰਬਰ (ਹਿੰ. ਸ.)। ਗੁਰਦੁਆਰਾ ਸ਼੍ਰੀ ਭੱਠਾ ਸਾਹਿਬ ਵਿਖੇ ਜਿਲਾ ਯੂਥ ਕਲੱਬਜ ਤਾਲਮੇਲ ਕਮੇਟੀ ਰੂਪਨਗਰ ਤੇ ਰੋਟਰੀ ਕਲੱਬ ਰੋਪੜ ਸੈਂਟਰਲ ਵੱਲੋਂ ਸ਼ਹੀਦੀ ਜੋੜ ਮੇਲ ਨੂੰ ਸਮਰਪਿਤ 18ਵਾਂ ਸਾਲਾਨਾ ਖੂਨਦਾਨ ਕੈਂਪ ਲਗਾਇਆ ਗਿਆ ਜਿਸ ਵਿਚ 77 ਖੂਨਦਾਨੀ ਸ਼ਾਮਿਲ ਹੋਏ ਜਿਨ੍ਹਾਂ ਵਿੱਚੋਂ ਜਾਂਚ ਦੇ ਬਾਅਦ 73
ਸ਼ਹੀਦੀ ਜੋੜ ਮੇਲ ਨੂੰ ਸਮਰਪਿਤ ਲਗਾਏ ਗਏ 18ਵੇਂ ਸਾਲਾਨਾ ਖੂਨਦਾਨ ਕੈਂਪ ਦਾ ਦ੍ਰਿਸ਼.


ਰੂਪਨਗਰ, 21 ਦਸੰਬਰ (ਹਿੰ. ਸ.)। ਗੁਰਦੁਆਰਾ ਸ਼੍ਰੀ ਭੱਠਾ ਸਾਹਿਬ ਵਿਖੇ ਜਿਲਾ ਯੂਥ ਕਲੱਬਜ ਤਾਲਮੇਲ ਕਮੇਟੀ ਰੂਪਨਗਰ ਤੇ ਰੋਟਰੀ ਕਲੱਬ ਰੋਪੜ ਸੈਂਟਰਲ ਵੱਲੋਂ ਸ਼ਹੀਦੀ ਜੋੜ ਮੇਲ ਨੂੰ ਸਮਰਪਿਤ 18ਵਾਂ ਸਾਲਾਨਾ ਖੂਨਦਾਨ ਕੈਂਪ ਲਗਾਇਆ ਗਿਆ ਜਿਸ ਵਿਚ 77 ਖੂਨਦਾਨੀ ਸ਼ਾਮਿਲ ਹੋਏ ਜਿਨ੍ਹਾਂ ਵਿੱਚੋਂ ਜਾਂਚ ਦੇ ਬਾਅਦ 73 ਯੂਨਿਟ ਖੂਨ ਇਕੱਤਰ ਕੀਤਾ ਗਿਆ।

ਇਸ ਕੈਂਪ ਵਿੱਚ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਤੇ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਵਿਸ਼ੇਸ਼ ਤੌਰ 'ਤੇ ਪਹੁੰਚੇ ਤੇ ਉਨਾ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਪਰਮਜੀਤ ਸਿੰਘ ਲੱਖੇਵਾਲ, ਮੈਨੇਜਰ ਜਸਬੀਰ ਸਿੰਘ ਘੁੰਗਰਾਲੀ ਸਿੱਖਾਂ ਹਾਜਰ ਹੋਏ ਤੇ ਉਹਨਾ ਨੇ ਖੂਨਦਾਨੀਆਂ ਨੂੰ ਸਨਮਾਨਿਤ ਕੀਤਾ।

ਇਸ ਮੌਕੇ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਪ੍ਰਧਾਨ ਰੁਮਿੰਦਰ ਸਿੰਘ ਤੇ ਸਾਬਕਾ ਪ੍ਰਧਾਨ ਰੋਟੇਰੀਅਨ ਅਜਮੇਰ ਸਿੰਘ ਵੀ ਹਾਜਰ ਹੋਏ ਤੇ ਉਨਾਂ ਨੇ ਖੂਨਦਾਨੀਆਂ ਨੂੰ ਖੂਨਦਾਨ ਕਰਨ ਲਈ ਪ੍ਰੇਰਿਤ ਕੀਤਾ।

ਇਸ ਮੌਕੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਨੌਜਵਾਨਾਂ ਨੂੰ ਖੂਨਦਾਨ ਕਰਨ ਲਈ ਪ੍ਰੇਰਿਤ ਕੀਤਾ ਤੇ ਕਿਹਾ ਕਿ ਨੌਜਵਾਨ ਵੱਧ ਚੜ੍ਹ ਕੇ ਖੂਨਦਾਨ ਕਰਨ ਇਸ ਨਾਲ ਬਿਨਾ ਜਾਣ ਪਹਿਚਾਣ ਕਿਸੇ ਮਰੀਜ ਦੀ ਜਾਨ ਬਚਾਈ ਜਾ ਸਕਦੀ ਹੈ। ਇਸਦੇ ਨਾਲ ਹੀ ਓਹਨਾਂ ਨੌਜਵਾਨਾਂ ਨੂੰ ਕੇਸ ਦਾਹੜੀ ਰੱਖ ਕੇ ਬਾਣੀ ਬਾਣੇ ਦੇ ਧਾਰਨੀ ਹੋਣ ਤੇ ਖੰਡੇ ਬਾਟੇ ਦੀ ਪੋਹਲ ਛੱਕਣ ਲਈ ਵੀ ਪ੍ਰੇਰਿਤ ਕੀਤਾ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande